Home » Uncategorized » ਚੰਡੀਗੜ੍ਹ ਏਅਰ ਫੋਰਸ ਸਟੇਸ਼ਨ ‘ਤੇ 26 ਸਤੰਬਰ ਨੂੰ ਹੋਣ ਵਾਲੇ ਏਅਰ ਸ਼ੋਅ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਸਖ਼ਤ ਪਾਬੰਦੀਆਂ ਕੀਤੀਆਂ ਲਾਗੂ : ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ

ਚੰਡੀਗੜ੍ਹ ਏਅਰ ਫੋਰਸ ਸਟੇਸ਼ਨ ‘ਤੇ 26 ਸਤੰਬਰ ਨੂੰ ਹੋਣ ਵਾਲੇ ਏਅਰ ਸ਼ੋਅ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਸਖ਼ਤ ਪਾਬੰਦੀਆਂ ਕੀਤੀਆਂ ਲਾਗੂ : ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ


ਸਾਹਿਬਜ਼ਾਦਾ ਅਜੀਤ ਸਿੰਘ ਨਗਰ 18 ਸਤੰਬਰ (ਮੰਗਤ ਸਿੰਘ ਸੈਦਪੁਰ) :
ਮੋਹਾਲੀ ਜ਼ਿਲ੍ਹਾ ਪ੍ਰਸ਼ਾਸਨ ਨੇ ਚੰਡੀਗੜ੍ਹ ਏਅਰ ਫੋਰਸ ਸਟੇਸ਼ਨ ‘ਤੇ 26 ਸਤੰਬਰ, 2025 ਨੂੰ ਹੋਣ ਵਾਲੇ ਏਅਰ ਸ਼ੋਅ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ। ਇਹਨਾਂ ਪਾਬੰਦੀਆਂ ਵਿੱਚ ਏਅਰਪੋਰਟ ਕੰਪਲੈਕਸ ਅਤੇ ਇਸਦੇ ਆਸ-ਪਾਸ 10 ਕਿਲੋਮੀਟਰ ਦੇ ਦਾਇਰੇ ਵਿੱਚ ਕਬੂਤਰਾਂ ਜਾਂ ਕਿਸੇ ਵੀ ਹੋਰ ਪੰਛੀ ਨੂੰ ਦਾਣਾ ਖੁਆਉਣ ‘ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਗਈ ਹੈ। ਹਵਾਈ ਖੇਤਰ ਦੇ ਨੇੜੇ ਚੱਲ ਰਹੀਆਂ ਸਾਰੀਆਂ ਅਣਅਧਿਕਾਰਤ ਮੀਟ ਦੀਆਂ ਦੁਕਾਨਾਂ ਨੂੰ ਬੰਦ ਕਰਨ ਦਾ ਹੁਕਮ ਦਿੱਤਾ ਗਿਆ ਹੈ। ਨਗਰ ਨਿਗਮਾਂ ਨੂੰ ਸਵੱਛ ਭਾਰਤ ਮਿਸ਼ਨ ਤਹਿਤ ਠੋਸ ਰਹਿੰਦ-ਖੂੰਹਦ ਪ੍ਰਬੰਧਨ ਨਿਯਮ, 2016 ਅਨੁਸਾਰ ਕੂੜੇ ਦਾ ਸਹੀ ਨਿਪਟਾਰਾ ਯਕੀਨੀ ਬਣਾਉਣ ਦਾ ਨਿਰਦੇਸ਼ ਦਿੱਤਾ ਗਿਆ ਹੈ। ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਅਜਿਹੀ ਕੋਈ ਗਤੀਵਿਧੀ ਨਾ ਕਰਨ ਜਿਸ ਨਾਲ ਪੰਛੀ ਆਕਰਸ਼ਿਤ ਹੋਣ ਸ਼ਾਮਲ ਹਨ। ਖਾਸ ਗੱਲ ਇਹ ਹੈ ਕਿ ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਇਹ ਹੁਕਮ ਜਾਰੀ ਕੀਤਾ ਹੈ, ਤਾਂ ਜੋ ਏਅਰ ਸ਼ੋਅ ਦੌਰਾਨ ਜਹਾਜ਼ਾਂ ਲਈ ਇੱਕ ਸੁਰੱਖਿਅਤ ਉਡਾਣ ਵਾਤਾਵਰਨ ਨੂੰ ਯਕੀਨੀ ਬਣਾਇਆ ਜਾ ਸਕੇ।

Leave a Reply

Your email address will not be published. Required fields are marked *