
ਚੰਡੀਗੜ੍ਹ, 16 ਸਤੰਬਰ, (ਮੰਗਤ ਸਿੰਘ ਸੈਦਪੁਰ) : ਹੜ੍ਹਾਂ ਕਾਰਨ ਇਸ ਵਾਰ ਝੋਨੇ ਵਿੱਚ ਨਮੀ ਦੀ ਸਮੱਸਿਆ ਇੱਕ ਵੱਡੀ ਚੁਣੌਤੀ ਰਹਿਣ ਵਾਲੀ ਹੈ। ਸਰਕਾਰ ਨੇ ਕਿਸਾਨਾਂ ਨੂੰ ਸਲਾਹ ਦਿੰਦਿਆਂ ਕਿਹਾ ਕਿ ਝੋਨੇ ਦੀ ਫਸਲ ਮੰਡੀਆਂ ਵਿੱਚ ਲਿਆਉਣ ਤੋਂ ਪਹਿਲਾਂ ਆੜ੍ਹਤੀਆਂ (ਕਮਿਸ਼ਨ ਏਜੰਟ) ਨਾਲ ਮੈਪਿੰਗ ਜ਼ਰੂਰ ਕਰ ਲੈਣ, ਤਾਂ ਕਿ ਕਿਸਾਨਾਂ ਨੂੰ ਫਸਲ ਵੇਚਣ ਵਿੱਚ ਕੋਈ ਪ੍ਰੇਸ਼ਾਨੀ ਨਾ ਹੋਵੇ।… ਖਾਸ ਗੱਲ ਇਹ ਹੈ ਕਿ ਪੰਜਾਬ ਵਿੱਚ ਹੜਾਂ ਅਤੇ ਬਾਰਸ ਦੇ ਹਾਲਾਤਾਂ ਵਿੱਚ ਵੀ 16 ਸਤੰਬਰ ਤੋਂ ਝੋਨੇ ਦੀ ਖਰੀਦ ਸਰਕਾਰੀ ਤੌਰ ਤੇ ਸ਼ੁਰੂ ਕਰ ਦਿੱਤੀ ਗਈ ਹੈ ਇਹੋ ਜਿਹੀ ਚੁਣੌਤੀ ਲਗਭਗ 37 ਸਾਲਾਂ ਬਾਅਦ ਬਣੀ ਹੈ ਸਰਕਾਰ ਨੇ ਇਸ ਮੌਕੇ ਇਸ ਵਾਰੀ 1822 ਖਰੀਦ ਕੇਂਦਰ ਸਥਾਪਿਤ ਕੀਤੇ ਹਨ ਅਤੇ 190 ਲੱਖ ਮੀਟਰਿਕ ਟਨ ਝੋਨਾ ਖਰੀਦਣ ਦਾ ਟੀਚਾ ਮਿਥਿਆ ਹੈ। ਮੀਆਂ ਆਪੇ ਖੜਾ ਦੇ ਹਾਲਾਤਾਂ ਦੌਰਾਨ ਮੰਡੀ ਬੋਰਡ ਅਨੁਸਾਰ, ਸਾਰੇ ਖਰੀਦ ਕੇਂਦਰਾਂ ‘ਤੇ ਬਿਜਲੀ, ਪੀਣ ਵਾਲੇ ਪਾਣੀ ਅਤੇ ਹੋਰ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ। ਇਹਨਾਂ ਤੋਂ ਇਲਾਵਾ ਹੜ ਸਰਕਾਰ ਨੇ ਇੱਕ ਵਿਸ਼ੇਸ਼ ਮੁਹਿੰਮ ਚਲਾ ਕੇ ਹੜ੍ਹ ਪ੍ਰਭਾਵਿਤ ਅਨਾਜ ਮੰਡੀਆਂ ਨੂੰ ਮੁੜ ਚਾਲੂ ਕੀਤਾ ਹੈ। 19 ਸਤੰਬਰ ਤੱਕ ਸਾਰੀਆਂ ਮੰਡੀਆਂ ਨੂੰ ਪੂਰੀ ਤਰ੍ਹਾਂ ਕਾਰਜਸ਼ੀਲ ਬਣਾਉਣ ਦਾ ਟੀਚਾ ਹੈ । ਇਸ ਵਾਰ ਪੰਜਾਬ ਸਰਕਾਰ ਨੂੰ ਝੋਨੇ ਦੀ ਖਰੀਦ ਲਈ ਭਾਰਤੀ ਰਿਜ਼ਰਵ ਬੈਂਕ ਤੋਂ ₹15,000 ਕਰੋੜ ਦੀ ਨਕਦ ਕਰਜ਼ਾ ਸੀਮਾ ਵੀ ਮਿਲ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਫ਼ ਕੀਤਾ ਹੈ ਕਿ ਉਹ ਖੁਦ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੰਡੀਆਂ ਦਾ ਅਚਨਚੇਤ ਨਿਰੀਖਣ ਕਰਨਗੇ। ਉਨ੍ਹਾਂ ਚੇਤਾਵਨੀ ਦਿੱਤੀ ਹੈ, “ਜੇਕਰ ਨਮੀ ਦੇ ਨਾਂ ‘ਤੇ ਕਿਸਾਨਾਂ ਨਾਲ ਕਿਸੇ ਵੀ ਤਰ੍ਹਾਂ ਦੀ ਮਨਮਾਨੀ ਕੀਤੀ ਗਈ, ਤਾਂ ਉਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਰਕਾਰ ਸਖ਼ਤ ਕਾਰਵਾਈ ਕਰੇਗੀ। ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਨਾਲ ਝੋਨੇ ਦੀ ਕਟਾਈ ‘ਤੇ ਰੋਕ ਲਗਾ ਦਿੱਤੀ ਗਈ ਹੈ। ਪਰਾਲੀ ਸਾੜਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਲਈ ਸਰਕਾਰ ਨੇ 500 ਕਰੋੜ ਰੁਪਏ ਦਾ ਐਕਸ਼ਨ ਪਲਾਨ ਬਣਾਇਆ ਹੈ, ਜਿਸ ਤਹਿਤ 10,000 ਤੋਂ ਵੱਧ ਫੀਲਡ ਅਧਿਕਾਰੀ ਤਾਇਨਾਤ ਕੀਤੇ ਜਾਣਗੇ ਅਤੇ ਡੀਸੀ-ਐਸਐਸਪੀ ਖੁਦ ਸਥਿਤੀ ਦੀ ਨਿਗਰਾਨੀ ਕਰਨਗੇ।
Home
»
Uncategorized
»
ਪੰਜਾਬ ‘ਚ ਹੜਾਂ ਅਤੇ ਬਾਰਿਸ਼ਾਂ ਨਾਲ ਮੁਸ਼ਕਿਲ ਹਾਲਾਤਾਂ ਚ 16 ਸਤੰਬਰ ਤੋਂ ਝੋਨੇ ਦੀ ਖਰੀਦ ਹੋਈ ਸ਼ੁਰੂ…37 ਸਾਲਾਂ ਬਾਅਦ ਬਣੇ ਇਹੋ ਜਿਹੇ ਚੁਣੌਤੀ ਭਰੇ ਮਾਹੌਲ ‘ਚ 190 ਲੱਖ ਮੀਟਰਕ ਟਨ ਝੋਨਾ ਖਰੀਦਣ ਮਿਥਿਆ ਟੀਚਾ…


