Home » Uncategorized » ‘ਆਪ’ ਸਰਕਾਰ ਵੱਲੋਂ ਫਰੂਟ ਐਂਡ ਵੈਜੀਟੇਬਲ ਏਅਰ ਕੰਡੀਸ਼ਨ ਮੰਡੀ ਕੰਬਾਲੀ ਫੇਜ਼-11 ਨੂੰ ਵੇਚਣ ਦੇ ਫੈਸਲੇ ਬੇਹਦ ਨਿੰਦਣਯੋਗ : ਸ. ਪਰਮਜੀਤ ਸਿੰਘ ਕਾਹਲੋ …ਪੰਜਾਬ ਦੇ ਹਰ ਨਾਗਰਿਕ ਨੂੰ ‘ਆਪ’ ਵੱਲੋਂ ਪੰਜਾਬ ਨੂੰ ਆਰਥਿਕ ਪੱਖੋਂ ਕਮਜ਼ੋਰ ਕਰਨ ਵਾਲੀ ਨੀਤੀਆਂ ਦਾ ਕਰਨਾ ਚਾਹੀਦਾ ਡੱਟ ਕੇ ਵਿਰੋਧ…

‘ਆਪ’ ਸਰਕਾਰ ਵੱਲੋਂ ਫਰੂਟ ਐਂਡ ਵੈਜੀਟੇਬਲ ਏਅਰ ਕੰਡੀਸ਼ਨ ਮੰਡੀ ਕੰਬਾਲੀ ਫੇਜ਼-11 ਨੂੰ ਵੇਚਣ ਦੇ ਫੈਸਲੇ ਬੇਹਦ ਨਿੰਦਣਯੋਗ : ਸ. ਪਰਮਜੀਤ ਸਿੰਘ ਕਾਹਲੋ …ਪੰਜਾਬ ਦੇ ਹਰ ਨਾਗਰਿਕ ਨੂੰ ‘ਆਪ’ ਵੱਲੋਂ ਪੰਜਾਬ ਨੂੰ ਆਰਥਿਕ ਪੱਖੋਂ ਕਮਜ਼ੋਰ ਕਰਨ ਵਾਲੀ ਨੀਤੀਆਂ ਦਾ ਕਰਨਾ ਚਾਹੀਦਾ ਡੱਟ ਕੇ ਵਿਰੋਧ…

ਕੇਂਦਰ ਸਰਕਾਰ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ : ਪਰਮਜੀਤ ਸਿੰਘ ਕਾਹਲੋਂ – Daily Evening Skyhawk Times from Mohali
ਸਾਹਿਬਜ਼ਾਦਾ ਅਜੀਤ ਸਿੰਘ ਨਗਰ 3 ਅਕਤੂਬਰ (ਮੰਗਤ ਸਿੰਘ ਸੈਦਪੁਰ ) :
ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸਰਕਾਰੀ ਜਾਇਦਾਦਾਂ ਨੂੰ ਵੇਚਣਾ ਗੈਰ ਕਾਨੂੰਨੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਜੇਕਰ ਆਪ ਸਰਕਾਰ ਨੇ ਕੋਈ ਵੀ ਸਰਕਾਰੀ ਜਾਇਦਾਦ ਵੇਚਣ ਦੀ ਕੋਸ਼ਿਸ਼ ਕੀਤੀ ਤਾਂ ਉਸ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ
ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪਰਮਜੀਤ ਸਿੰਘ ਕਾਹਲੋ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਹਿਲਾਂ ਪਿੰਡਾਂ ਦੀਆਂ ਪੰਚਾਇਤੀ ਸ਼ਾਮਲਾਟ ਜਮੀਨਾਂ ਨੂੰ ਵੇਚਣ ਦੀ ਗੈਰ ਕਾਨੂੰਨੀ ਕੋਸ਼ਿਸ਼ ਕੀਤੀ ਗਈ ਸੀ ਪ੍ਰੰਤੂ ਜਿਵੇਂ ਹੀ ਪਿੰਡਾਂ ਦੇ ਲੋਕਾਂ ਅਤੇ ਪੰਚਾਇਤਾਂ ਨੇ ਇਸ ਦਾ ਵਿਰੋਧ ਕੀਤਾ ਤਾਂ ਆਮ ਆਦਮੀ ਪਾਰਟੀ ਨੂੰ ਮਜਬੂਰੀ ਵਸ ਯੂ-ਟਰਨ ਲੈਣਾ ਪਿਆ। ਜਿਸ ਤਰਾਂ ਨਲਾਇਕ ਪੁੱਤਰ ਘਰ ਦੀਆਂ ਜਾਇਦਾਦਾਂ ਵੇਚ ਕੇ ਗੁਜ਼ਾਰਾ ਕਰਦਾ ਹੈ। ਉਸੇ ਤਰਾਂ ਪੰਜਾਬ ਸਰਕਾਰ ਜਾਇਦਾਦਾਂ ਵੇਚ  ਕੇ ਡੰਗ ਟਪਾ ਰਹੀ ਹੈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਪਹਿਲਾਂ ਮੋਹਾਲੀ ਏਰੀਏ ਅੰਦਰ ਪੈਂਦੇ ਮੈਗਾ ਪ੍ਰੋਜੈਕਟਾ  ਵਿਚਲਾ ਈਡਬਲਯੂਐਸ ਜ਼ਮੀਨ ਵੇਚ ਦਿੱਤੀ। ਉਸੇ ਤਰਾਂ ਹੁਣ ਏਅਰ ਕੰਡੀਸ਼ਨ ਫਲ ਅਤੇ ਸਬਜੀ ਮੰਡੀ ਵੇਚਣ ਦਾ ਲਿਆ ਫੈਸਲਾ ਬਹੁਤ ਨਿੰਦਣਯੋਗ ਹੈ। ਇਸ ਨੂੰ ਤੁਰੰਤ ਵਪਾਸ ਲੈਣਾ ਚਾਹੀਦਾ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਕਾਹਲੋ ਸਾਬਕਾ ਕੌਂਸਲਰ ਮੋਹਾਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਵੇਲੇ ਸਵ: ਸ੍ਰ ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ ਨੇ ਮੋਹਾਲੀ ਸ਼ਹਿਰ ਦੀ ਮੱਹਤਤਾ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਕਿਸਾਨਾਂ ਅਤੇ ਵਪਾਰੀਆਂ ਨੇ ਵਡੇਰੇ ਹਿੱਤਾ ਲਈ ਇਹ ਮੰਡੀ ਬਣਵਾਈ ਸੀ। ਜਿਸ ਨੂੰ ਸਰਕਾਰ ਵੇਚਣ ਜਾ ਰਹੀ ਹੈ। ਇਸ ਮੰਡੀ ਨਾਲ ਜਿਥੇ ਸਰਕਾਰ ਨੂੰ ਆਮਦਨ ਹੁੰਦੀ ਹੈ, ਉਥੇ ਮੋਹਾਲੀ ਦੇ ਵਪਾਰੀਆਂ ਅਤੇ ਸ਼ਹਿਰ ਵਾਸੀਆਂ ਨੂੰ ਵੀ ਵੱਡੀ ਸਹੂਲਤ ਮਿਲਦੀ ਹੈ। ਸਰਕਾਰ ਦੇ ਇਸ ਫੈਸਲੇ ਵਿਰੁੱਧ ਵਪਾਰੀਆਂ ਅਤੇ ਕਿਸਾਨ ਜਥੇਬੰਦੀਆਂ ਨੂੰ ਵੀ ਲਾਮਬੰਦ ਹੋ ਕੇ ਸਰਕਾਰ ਦੇ ਇਸ ਫੈਸਲੇ ਨੂੰ ਵਾਪਿਸ ਕਰਵਾਉਣ ਲਈ ਸੰਘਰਸ਼ ਕਰਨਾ ਚਾਹੀਦਾ ਹੈ। ਪਰਮਜੀਤ ਸਿੰਘ  ਕਾਹਲੋ ਹੋਰਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਨੂੰ ਇਸ ਫੈਸਲੇ ਵਿਰੁੱਧ ਲਾਮਬੰਦ ਕਰਨਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਹੋਰ ਵੀ ਸਰਕਾਰੀ ਜਾਇਦਾਦਾਂ ਜਿਨਾਂ ਤੋਂ ਸਰਕਾਰ ਨੂੰ ਆਮਦਨ ਹੁੰਦੀ ਹੈ ਅਤੇ ਪੰਜਾਬ ਦੇ ਵਿਕਾਸ ਕੰਮਾਂ ਲਈ ਹੋਈ ਆਮਦਨ ਵਰਤੀ ਜਾਂਦੀ ਹੈ ਉਹਨਾਂ ਨੂੰ ਵੇਚਣ ਦਾ ਵਿਰੋਧ ਵੀ ਕੀਤਾ ਜਾਵੇਗਾ ਉਹਨਾਂ ਕਿਹਾ ਕਿ ਇਸ ਸਰਕਾਰੀ ਜਾਇਦਾਦਾਂ ਨੂੰ ਬਚਾਉਣ ਲਈ ਪੰਜਾਬ ਪੱਧਰ ਤੇ ਪੰਜਾਬ ਦੇ ਲੋਕਾਂ ਨੂੰ ਲਾਮਬੰਦ ਕਰਕੇ ਵੱਡਾ ਸੰਘਰਸ਼ ਆਰੰਭਿਆ ਜਾਵੇਗਾ ਜਿਸ ਵਿੱਚ ਸਰਕਾਰੀ ਜਾਇਦਾਦਾਂ ਪ੍ਰਤੀ ਹਮਦਰਦੀ ਰੱਖਣ ਵਾਲੀਆਂ ਸਾਰੀਆਂ ਸਮਾਜਿਕ ਰਾਜਨੀਤਿਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਆਮ ਆਦਮੀ ਪਾਰਟੀ ਦੀਆਂ ਇਹਨਾਂ ਪੰਜਾਬ ਨੂੰ ਆਰਥਿਕ ਪੱਖੋਂ ਕਮਜ਼ੋਰ ਕਰਨ ਵਾਲੀਆਂ ਨੀਤੀਆਂ ਦਾ ਡੱਟ ਕੇ ਵਿਰੋਧ ਕਰਨਾ ਚਾਹੀਦਾ ਹੈ ਤਾਂ ਕਿ ਪੰਜਾਬ ਦੇ ਵਿਕਾਸ ਕੰਮਾਂ ਲਈ ਸਰਕਾਰੀ ਜਮੀਨਾਂ ਤੋਂ ਹੋਣ ਵਾਲੀ ਆਮਦਨ ਨੂੰ ਆਰਥਿਕ ਤੌਰ ‘ਤੇ ਹੋਰ ਮਜਬੂਤੀ ਮਿਲ ਸਕੇ। ਉਹਨਾਂ ਕਿਹਾ ਕਿ ਪੰਜਾਬ ਦੀਆਂ ਸਰਕਾਰੀ ਜਾਇਦਾਦਾਂ ਨੂੰ ਵੇਚ ਕੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੇ ਲੋਕਾਂ ਵੱਲੋਂ ਨਕਾਰੇ ਗਏ ਕੇਜਰੀਵਾਲ ਸਿਸੋਦੀਆ ਅਤੇ ਹੋਰ ਆਪ ਆਗੂ ਜੋ ਪੰਜਾਬ ਦੇ ਵਿੱਚ ਡੇਰੇ ਲਾਈ ਬੈਠੇ ਹਨ ਅਤੇ ਪੰਜਾਬ ਦੀ ਆਮਦਨ ਦਾ ਖਜ਼ਾਨੇ ਵਿੱਚੋਂ ਵੱਡੇ ਪੱਧਰ ‘ਤੇ ਹਿੱਸਾ ਇਹਨਾਂ ਦੀਆਂ ਸਹੂਲਤਾਂ ਉੱਤੇ ਖਰਚਾ ਜਾ ਰਿਹਾ ਹੈ। ਜਿਸ ਦਾ ਪੰਜਾਬ ਨੂੰ ਆਰਥਿਕ ਪੱਖੋਂ ਵੱਡੇ ਪੱਧਰ ‘ਤੇ ਨੁਕਸਾਨ ਪਹੁੰਚ ਰਿਹਾ ਹੈ ਉਹਨਾਂ ਕਿਹਾ ਕਿ ਪੰਜਾਬ ਦੇ ਖਜ਼ਾਨੇ ਦਾ ਪੈਸਾ ਦਿੱਲੀ ਵਿੱਚ ਕਮਜ਼ੋਰ ਹੋਈ ਆਮ ਆਦਮੀ ਪਾਰਟੀ ਦੀ ਮਜਬੂਤੀ ਲਈ ਵਰਤਿਆ ਜਾ ਰਿਹਾ ਹੈ ਜੋ ਕਿ ਪੰਜਾਬ ਦੇ ਆਰਥਿਕਤਾ ਨਾਲ ਵੱਡੇ ਪੱਧਰ ਤੇ ਖਿਲਵਾੜ ਕਿਹਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਇਹਨਾਂ ਮਾਰੂ ਆਰਥਿਕ ਨੀਤੀਆਂ ਦਾ ਡੱਟ ਕੇ ਵਿਰੋਧ ਕਰਨਾ ਚਾਹੀਦਾ ਹੈ ਤਾਂ ਕਿ ਪੰਜਾਬ ਦੀਆਂ ਸਰਕਾਰੀ ਜਾਇਦਾਦਾਂ ਨੂੰ ਬਚਾ ਕੇ ਪੰਜਾਬ ਆਰਥਿਕ ਪੱਖੋਂ ਮਜਬੂਤ ਰਹਿ ਸਕੇ।

Leave a Reply

Your email address will not be published. Required fields are marked *