Home » Uncategorized » ਪੰਜਾਬ ਵਿਜੀਲੈਂਸ ਬਿਊਰੋ ਪੰਜਾਬ ਰੋਡਵੇਜ ਦੇ ਸੁਪਰਡੈਂਟ ਨੂੰ 40000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ : ਵਿਜੀਲੈਂਸ ਬੁਲਾਰਾ …ਪਹਿਲਾਂ ਵੀ ਲੈ ਚੁੱਕਾ 1 ਲੱਖ 54 ਹਜਰ ਰੁਪਏ ਰਿਸ਼ਵਤ… LinkedIn Whatsapp Send Email Print

ਪੰਜਾਬ ਵਿਜੀਲੈਂਸ ਬਿਊਰੋ ਪੰਜਾਬ ਰੋਡਵੇਜ ਦੇ ਸੁਪਰਡੈਂਟ ਨੂੰ 40000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ : ਵਿਜੀਲੈਂਸ ਬੁਲਾਰਾ …ਪਹਿਲਾਂ ਵੀ ਲੈ ਚੁੱਕਾ 1 ਲੱਖ 54 ਹਜਰ ਰੁਪਏ ਰਿਸ਼ਵਤ… LinkedIn Whatsapp Send Email Print

ਚੰਡੀਗੜ੍ਹ, 6 ਅਕਤੂਬਰ, ਮੰਗਤ ਸਿੰਘ ਸੈਦਪੁਰ): ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਰੋਡਵੇਜ਼ ਡਿਪੂ-1 ਜਲੰਧਰ ਵਿਖੇ ਤਾਇਨਾਤ ਸੁਪਰਡੈਂਟ ਬਲਵੰਤ ਸਿੰਘ ਨੂੰ 40000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਇੱਥੇ ਇਹ ਖੁਲਾਸਾ ਕਰਦਿਆਂ ਦੱਸਿਆ ਕਿ ਇਹ ਮੁਕੱਦਮਾ ਪੰਜਾਬ ਰੋਡਵੇਜ਼ ਦੇ ਇੱਕ ਸੇਵਾਮੁਕਤ ਡਰਾਈਵਰ ਵੱਲੋਂ ਦਾਇਰ ਕੀਤੀ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਉਕਤ ਸੁਪਰਡੈਂਟ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਸੁਪਰਡੈਂਟ ਨੇ ਉਸਦੀ ਸੇਵਾਮੁਕਤੀ ਤੋਂ ਪਹਿਲਾਂ ਦੇ ਬਕਾਇਆ ਓਵਰਟਾਈਮ ਬਿੱਲ ਤਿਆਰ ਕਰਨ ਦੇ ਬਦਲੇ 50000 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਦੀ ਬੇਨਤੀ ‘ਤੇ ਸੁਪਰਡੈਂਟ ਇਸ ਕੰਮ ਲਈ 40000 ਰੁਪਏ ਲੈਣ ਲਈ ਸਹਿਮਤ ਹੋ ਗਿਆ। ਪਰ ਉਹ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ। ਉਸ ਨੇ ਅੱਗੇ ਦੋਸ਼ ਲਗਾਇਆ ਕਿ ਲੇਬਰ ਕੋਰਟ ਵਿੱਚ ਚਲਦੇ ਉਸ ਦੇ ਕੇਸ ਦੀ ਸੁਣਵਾਈ ਦੌਰਾਨ ਦੋਸ਼ੀ ਮੁਲਜ਼ਮ ਪਹਿਲਾਂ ਹੀ ਉਸ ਕੋਲੋਂ ਕਿਸ਼ਤਾਂ ਵਿੱਚ 1,54,000 ਰੁਪਏ ਹਾਸਲ ਕਰ ਚੁੱਕਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਤਸਦੀਕ ਕਰਨ ਤੋਂ ਬਾਅਦ ਜਲੰਧਰ ਰੇਂਜ ਦੀ ਇੱਕ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਪਰੋਕਤ ਸੁਪਰਡੈਂਟ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 40000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਹੋਰ ਕੀ ਖੁਲਾਸੇ ਹੋਣਗੇ ਫਿਲਹਾਲ ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ ਪ੍ਰੰਤੂ ਇਹ ਗੱਲ ਆਮ ਤੌਰ ਤੇ ਸਾਹਮਣੇ ਆਉਂਦੀ ਹੈ ਕਿ ਜਦੋਂ ਕਿਸੇ ਵੀ ਡਿਪਾਰਟਮੈਂਟ ਵਿੱਚ ਕੋਈ ਵਿਅਕਤੀ ਸੇਵਾ ਮੁਕਤ ਹੁੰਦਾ ਹੈ ਤਾਂ ਉਸ ਨੂ ਆਪਣੀਆਂ ਸਹੂਲਤਾਂ ਲੈਣ ਲਈ ਵੱਡੇ ਪੱਧਰ ਤੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂ ਕਿ ਇਹੋ ਜਿਹੇ ਰਿਸ਼ਵਤ ਖੋਰ ਵਿਅਕਤੀ ਜਿਨਾਂ ਨੇ ਉਹਨਾਂ ਦੀਆਂ ਸਹੂਲਤਾਂ ਨੂੰ ਦੇਣਾ ਹੁੰਦਾ ਹੈ ਰਿਸ਼ਵਤ ਲੈਣ ਦੇ ਬਹਾਨੇ ਕਈ ਤਰ੍ਹਾਂ ਦੀਆਂ ਅੜਚਣਾ ਪੈਦਾ ਕਰ ਦਿੰਦੇ ਹਨ।

Leave a Reply

Your email address will not be published. Required fields are marked *