
ਸਾਹਿਬਜ਼ਾਦਾ ਅਜੀਤ ਸਿੰਘ ਨਗਰ 4 ਅਕਤੂਬਰ (ਮੰਗਤ ਸਿੰਘ ਸੈਦਪੁਰ) : ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮੋਹਾਲੀ ਦੀ ਇੱਕ ਅਦਾਲਤ ਵਿੱਚ ਪੇਸ਼ ਹੋਏ। ਜਿਸ ਦੀ ਨਿਆਇਕ ਇਤਿਹਾਸ ਦਾ 18 ਅਕਤੂਬਰ ਤੱਕ ਵਧਾ ਦਿੱਤੀ ਹੈ। ਖਾਸ ਗੱਲ ਇਹ ਹੈ ਕਿ ਆਮਦਨ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਬਿਕਰਮ ਮਜੀਠੀਆ ਨਾਭਾ ਜੇਲ੍ਹ ਵਿਚ ਬੰਦ ਹਨ। ਮਜੀਠੀਆ ਨੂੰ ਜੂਨ 2025 ਵਿਚ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਦੋਸ਼ ਹੈ ਕਿ ਉਨ੍ਹਾਂ ਨੇ ਸ਼ੈੱਲ ਕੰਪਨੀਆਂ ਅਤੇ ਬੇਨਾਮੀ ਲੈਣ-ਦੇਣ ਰਾਹੀਂ ਕਰੋੜਾਂ ਰੁਪਏ ਦੀ ਜਾਇਦਾਦ ਬਣਾਈ। ਜਾਂਚ ਏਜੰਸੀਆਂ ਨੇ ਇਸ ਮਾਮਲੇ ਵਿੱਚ ਲਗਭਗ 40,000 ਪੰਨਿਆਂ ਦੀ ਚਾਰਜਸ਼ੀਟ ਦਰਜ ਕੀਤੀ ਹੈ ਅਤੇ 200 ਤੋਂ ਵੱਧ ਗਵਾਹਾਂ ਦੇ ਬਿਆਨ ਦਰਜ ਕੀਤੇ ਹਨ। ਖਾਸ ਗੱਲ ਇਹ ਹੈ ਕਿ ਜਦੋਂ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਨਾਭਾ ਜੇਲ੍ਹ ਵਿਚ ਬੰਦ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸੀ। ਜਿਸ ਕਾਰਨ ਸਿਆਸੀ ਹਲਕਿਆਂ ਵਿੱਚ ਵੱਡੇ ਪੱਧਰ ਤੇ ਚਰਚਾ ਬਣੀ ਰਹੀ। ਜਿਸ ਦੌਰਾਨ ਦੋਨਾਂ ‘ਚ ਹੋਈ ਮੁਲਾਕਾਤ ਅੱਧੇ ਘੰਟੇ ਦੇ ਕਰੀਬ ਚੱਲੀ ਸੀ। 18 ਅਕਤੂਬਰ ਤੋਂ ਬਾਅਦ ਮਜੀਠੀਆ ਦੀ ਨਿਆਇਕ ਰਿਹਾਸਤ ਬਾਰੇ ਕੀ ਫੈਸਲਾ ਹੋਵੇਗਾ। ਫਿਲਹਾਲ ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ। ਪ੍ਰੰਤੂ ਹਰ ਪੇਸ਼ੀ ਦੌਰਾਨ ਨਿਆਂਇਕ ਹਿਰਾਸਤ ਵਿੱਚ ਹੋ ਰਹੇ ਵਾਧੇ ਨੂੰ ਲੈ ਕੇ ਲੋਕਾਂ ਚ ਇਹ ਚਰਚਾ ਹੈ ਕਿ ਆਮਦਨ ਦੇ ਸਾਧਨਾਂ ਤੋਂ ਵੱਧ ਬਣਾਈ ਜਾਇਦਾਦ ਹੋਰ ਵੀ ਵੱਡੇ ਖੁਲਾਸੇ ਹੋਰ ਵੀ ਹੋਣ ਦੀ ਸੰਭਾਵਨਾ ਜਾਪਦੀ ਹੈ।


