Translate Your Language

October 6, 2026 11:54 pm

PUNPUN03583/19/1/2007-TC

PUNPUN03583/19/1/2007-TC

Home » Uncategorized » ਗੁਰਦੁਆਰਾ ਸਿੰਘ ਸ਼ਹੀਦਾਂ ਸੁਹਾਣਾ ਵਿਖੇ ਸਾਹਿਬ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ 491ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ…

ਗੁਰਦੁਆਰਾ ਸਿੰਘ ਸ਼ਹੀਦਾਂ ਸੁਹਾਣਾ ਵਿਖੇ ਸਾਹਿਬ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ 491ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ…

Photo
ਸਾਹਿਬਜ਼ਾਦਾ ਅਜੀਤ ਸਿੰਘ ਨਗਰ 8 ਅਕਤੂਬਰ ਮੰਗਤ ਸਿੰਘ ਸੈਦਪੁਰ
:-
ਖਾਲਸਾ ਪੰਥ ਦੀ ਸਰਬ ਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਸ਼ਹੀਦ ਬਾਬਾ ਹਨੂਮਾਨ ਸਿੰਘ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਚੌਥੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ 491ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਭਾਈ ਜਸਪਾਲ ਸਿੰਘ ਜੀ ਲੁਧਿਆਣੇ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਚੌਥੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਬ੍ਰਿਤਾਂਤ ਅਤੇ ਗੁਰੂ ਸਾਹਿਬਾਨ ਜੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਉਸਾਰੀ ਕਰਵਾਉਣ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ। ਭਾਈ ਮਹੀਪਾਲ ਸਿੰਘ ਜੀ ਹਜੂਰੀ ਰਾਗੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਜੀ ਅੰਮਿ੍ਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਰਾਜਬੀਰ ਸਿੰਘ ਜੀ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਜੀ ਲੁਧਿਆਣੇ ਵਾਲਿਆਂ ਵਲੋ ਗੁਰੂ ਸਾਹਿਬ ਜੀ ਦੁਆਰਾ ਉਚਾਰਨ 30 ਰਾਗਾਂ ਵਿੱਚ 679 ਸ਼ਬਦ ਜੋ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਬਿਰਾਜਮਾਨ ਹਨ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ। ਇਸ ਤੋਂ ਇਲਾਵਾ ਭਾਈ ਹਰਨਾਮ ਸਿੰਘ ਜੀ ਭਾਈ ਪ੍ਰਗਟ ਸਿੰਘ ਜੀ, ਭਾਈ ਜੋਬਨਪ੍ਰੀਤ ਸਿੰਘ ਜੀ, ਭਾਈ ਮਨਦੀਪ ਸਿੰਘ, ਸ੍ਰੋਮਣੀ ਪ੍ਰਚਾਰਗ ਭਾਈ ਸੰਦੀਪ ਸਿੰਘ ਜੀ ਭਾਈ ਜਗਸੀਰ ਸਿੰਘ ਜੀ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਦਿਹਾੜੇ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਅਤੇ ਬਾਹਰੋਂ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਇਸ ਮੌਕੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ ਮਿਤੀ 21 ਅਕਤੂਬਰ ਨੂੰ ਬੰਦੀ ਛੋੜ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ। ਇਸ ਦਿਨ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜੱਥੇ, ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤੇਗਾ।

Leave a Reply

Your email address will not be published. Required fields are marked *