
ਸਾਹਿਬਜ਼ਾਦਾ ਅਜੀਤ ਸਿੰਘ ਨਗਰ 7 ਅਕਤੂਬਰ (ਮੰਗਤ ਸਿੰਘ ਸੈਦਪੁਰ) : ਮਹਾਰਿਸ਼ੀ ਬਾਲਮੀਕ ਜੀ ਦਾ ਪ੍ਰਕਾਸ਼ ਉਤਸਵ ਪੂਰੀ ਦੁਨੀਆ ਵਿੱਚ ਧੂਮਧਾਮ ਨਾਲ ਮਨਾਉਣ ਲਈ ਪਿਛਲੇ ਕਈ ਦਿਨਾਂ ਤੋਂ ਤਿਆਰੀਆਂ ਹੋ ਰਹੀਆਂ ਸਨ। ਹਰ ਸਮਾਜ ਅਤੇ ਧਰਮ ਨਾਲ ਸੰਬੰਧਿਤ ਸੰਗਤਾਂ ਵੱਲੋਂ ਮਹਾਰਿਸ਼ੀ ਬਾਬਾ ਵਾਲਮੀਕ ਜੀ ਦੇ ਜਨਮ ਦਿਹਾੜੇ ਨੂੰ ਬਹੁਤ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ ਅਤੇ ਝਾਕੀਆਂ ਕੱਢੀਆਂ ਜਾਂਦੀਆਂ ਹਨ ਅਤੇ ਸੰਗਤਾਂ ਵੱਲੋਂ ਲੰਗਰ ਲਗਾਏ ਜਾਂਦੇ ਹਨ। ਬਾਲਮੀਕ ਜੀ ਦੇ ਉਪਦੇਸ਼ਾਂ ਦੀ ਕਥਾ ਅਤੇ ਕੀਰਤਨ ਕੀਤਾ ਜਾਂਦਾ ਹੈ। ਹਰ ਸਾਲ ਦੀ ਤਰ੍ਹਾਂ ਪਿੰਡ ਕੁੰਭੜਾ (ਮੋਹਾਲੀ) ਵਿੱਚ ਵੀ ਇਸ ਦਿਨ ਸਮੂਹ ਦੀਆਂ ਸੰਗਤਾਂ ਵੱਲੋਂ ਮਿਲਜੁਲ ਕੇ ਜਨਮ ਦਿਨ ਨੂੰ ਧੂਮਧਾਮ ਨਾਲ ਮਨਾਇਆ ਗਿਆ। 5 ਅਕਤੂਬਰ ਨੂੰ ਸ਼ੋਭਾ ਯਾਤਰਾ ਕੱਢੀ ਗਈ ਅਤੇ 7 ਅਕਤੂਬਰ ਨੂੰ ਲੰਗਰ ਲਗਾਏ ਗਏ। ਸਮੂਹ ਨਗਰ ਨਿਵਾਸੀਆਂ ਨੇ ਹੁਮਹੁਮਾ ਕੇ ਭਾਗ ਲਿਆ ਅਤੇ ਮਹਾਂਰਿਸ਼ੀ ਵਾਲਮੀਕ ਜੀ ਦੇ ਉਪਦੇਸ਼ਾਂ ਤੇ ਚੱਲਣ ਦਾ ਪ੍ਰਣ ਕੀਤਾ। ਇਸ ਮੌਕੇ ਖੀਰ ਪੂੜਿਆਂ ਦਾ ਲੰਗਰ ਲਗਾਇਆ ਗਿਆ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਿੰਡ ਕੁੰਭੜਾ ਤੇ ਉੱਘੇ ਸਮਾਜ ਸੇਵੀ ਅਤੇ ਐਸਸੀ/ਬੀਸੀ ਮਹਾ ਪੰਚਾਇਤ ਪੰਜਾਬ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਸਮੂਹ ਨਿਵਾਸੀ ਇਸ ਦਿਨ ਨੂੰ ਮਿਲਜੁਲ ਕੇ ਆਪਸੀ ਭਾਈਚਾਰੇ ਨਾਲ ਮਨਾਇਆ ਜਾਂਦਾ ਹੈ। ਕਿਸੇ ਵੀ ਗੁਰੂ ਮਹਾਰਾਜ ਦਾ ਗੁਰਪੁਰਬ ਹੋਵੇ ਜਾਂ ਤਿਉਹਾਰ ਹੋਵੇ। ਉਹਨਾਂ ਕਿਹਾ ਕਿ ਪੰਜਾਬ ਤੋਂ ਇਲਾਵਾ ਸਮੁੱਚੇ ਦੇਸ਼ ਅੰਦਰ ਸਮੂਹ ਸੰਗਤਾਂ ਨੂੰ ਇਕਜੁੱਟ ਹੋਕੇ ਸੰਤਾਂ ਮਹਾਂਪੁਰਸ਼ਾਂ ਬ੍ਰਹਮ ਗਿਆਨੀ ਸੰਤਾਂ ਮਹਾਂਪੁਰਸ਼ਾਂ ਅਤੇ ਗੁਰੂਆਂ ਦੇ ਪੁਰਬ ਪ੍ਰਕਾਸ਼ ਦਿਹਾੜੇ ਇੱਕਜੁੱਟ ਜੋ ਹੋ ਕੇ ਵੱਡੇ ਪੱਧਰ ‘ਤੇ ਮਨਾਉਣੇ ਚਾਹੀਦੇ ਹਨ ਅਤੇ ਉਹਨਾਂ ਵੱਲੋਂ ਦਿੱਤੇ ਉਪਦੇਸ਼ਾਂ ਸਿੱਖਿਆਵਾਂ ਨੂੰ ਆਪਣਾ ਕੇ ਆਪਣੇ ਜੀਵਨ ਨੂੰ ਸਫਲ ਬਣਾਉਣਾ ਚਾਹੀਦਾ ਹੈ। ਉਹਨਾਂ ਸਮੂਹ ਦੇਸ਼ ਵਾਸੀਆਂ ਨੂੰ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਦੀਆਂ ਵਧਾਈਆਂ ਦਿੱਤੀਆਂ ਤੇ ਸਮੂਹ ਦੇਸ਼ ਦੀਆਂ ਸਮੂਹ ਸਾਧ ਸੰਗਤਾਂ ਦੇ ਤੰਦਰੁਸਤੀ ਦੀ ਕਾਮਨਾ ਕੀਤੀ। ਇਸ ਮੌਕੇ ਯੋਗਰਾਜ ਸਿੰਘ, ਅਵਤਾਰ ਸਿੰਘ, ਬਚਨ ਸਿੰਘ, ਗੁਰਪ੍ਰੀਤ ਸਿੰਘ, ਮੌਂਟੀ, ਮਹਿੰਦਰ ਸਿੰਘ, ਰਤਨ ਸਿੰਘ, ਮਨਜੀਤ ਸਿੰਘ, ਬੱਬਲੂ, ਸਰਬਜੀਤ ਸਿੰਘ, ਭਾਗ ਸਿੰਘ, ਸੁਖਵਿੰਦਰ ਸਿੰਘ, ਰੋਹਿਤ, ਗੋਲੂ ,ਰੂਬਲ ,ਗੁਰਮੀਤ ਸਿੰਘ, ਜਗਦੀਪ ਕੁੰਭੜਾ, ਸੰਤ ਸਿੰਘ ਸੈਦਪੁਰ, ਕਰਮਜੀਤ ਸਿੰਘ ਸਾਬਕਾ ਕਾਨੂੰਗੋ, ਪ੍ਰਧਾਨ ਰਵੀ ਕੁਮਾਰ ਬੋਬੀ, ਸਾਬਕਾ ਪੰਚ ਜਸਪਾਲ ਸਿੰਘ, ਵਿਜੇ ਕੁਮਾਰ, ਪਰਮਜੀਤ ਸਿੰਘ ਪੰਮੀ ਸ ਕੁਲਵੰਤ ਸਿੰਘ ਸੈਦਪੁਰ ਅਤੇ ਸਮੂਹ ਨਗਰ ਨਿਵਾਸੀ ਸੰਗਤਾਂ ਪਿਛਲੇ ਲੰਮੇ ਸਮੇਂ ਤੋਂ ਭਗਵਾਨ ਵਾਲਮੀਕ ਜੀ ਦੇ ਜਨਮ ਦਿਹਾੜੇ ‘ਤੇ ਸੇਵਾ ਨਿਭਾ ਰਹੇ ਹਨ।


