ਸਾਹਿਬਜ਼ਾਦਾ ਅਜੀਤ ਸਿੰਘ ਨਗਰ 7 ਅਕਤੂਬਰ (ਮੰਗਤ ਸਿੰਘ ਸੈਦਪੁਰ) : ਵੇਰਕਾ ਮਿਲਕ ਅਤੇ ਕੈਟਲਫੀਡ ਪਲਾਂਟ ਆਊਟਸੋਰਸ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਵੇਰਕਾ ਮਿਲਕ ਪਲਾਟਾਂ ਦੇ ਗੇਟਾਂ ‘ਤੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਰੈਗੂਲਰ ਕੀਤੇ ਜਾਣ ਦੀ ਮੰਗ ਨੂੰ ਲੈਕੇ ਲੱਗੇ ਧਰਨੇ ਪਿਛਲੇ ਦੋ ਦਿਨਾਂ ਤੋਂ ਜਾਰੀ ਹਨ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪ੍ਰਧਾਨ ਜਿਤੇਂਦਰ ਸਿੰਘ ਨੇ ਕਿਹਾ ਕਿ ਆਊਟਸੋਰਸ ਮੁਲਾਜ਼ਮਾਂ ਦੇ ਧਰਨੇ ਨੂੰ ਲੈ ਕੇ ਵੇਰਕਾ ਮਨੇਜਮੈਂਟ ਦਾ ਰਵੱਈਆ ਬਹੁਤ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਵੇਰਕਾ ਮਨੇਜਮੈਂਟ ਪਿਛਲੇ ਲੰਮੇ ਸਮੇਂ ਤੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਦੇਖਾ ਕਰ ਰਹੀ ਹੈ। ਪਿਛਲੇ ਦੋ ਦਿਨਾਂ ਤੋਂ ਆਊਟਸੋਰਸ ਮੁਲਾਜ਼ਮ ਮਿਲਕ ਪਲਾਂਟਾਂ ਦੇ ਗੇਟਾਂ ਤੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਪ੍ਰੰਤੂ ਵੇਰਕਾ ਮਨੇਜਮੈਂਟ ਵੱਲੋਂ ਕੋਈ ਸਥਾਈ ਹੱਲ ਕੱਢਣ ਦੀ ਬਜਾਏ ਬਾਹਰ ਤੋਂ ਦਿਹਾੜੀਦਾਰ ਕਾਮੇਂ ਲਿਆ ਕਿ ਕੰਮ ਚਲਾਇਆ ਜਾ ਰਿਹਾ ਹੈ। ਇਸ ਚੱਲ ਰਹੇ ਧਰਨੇ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਮੋਹਾਲੀ ਜਿਲ੍ਹਾ ਮੋਹਾਲੀ ਪ੍ਰਧਾਨ ਸ ਕਿਰਪਾਲ ਸਿੰਘ ਸਿਆਊ, ਜਨਰਲ ਸਕੱਤਰ ਸ ਪਰਮਦੀਪ ਸਿੰਘ ਬੈਦਵਾਣ ਆਪਣੇ ਸਾਥੀਆਂ ਸਮੇਤ ਸ਼ਾਮਲ ਹੋਏ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਕਿਸਾਨ ਆਗੂ ਪਰਮਦੀਪ ਸਿੰਘ ਬੈਦਵਾਣ ਮਟੌਰ ਨੇ ਕਿਹਾ ਕਿ ਵੇਰਕਾ ਮੈਨੇਜਮੈਂਟ ਵੱਲੋਂ ਪੁਰਾਣੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ ਅਤੇ ਨਵੇਂ ਰੱਖੇ ਜਾ ਰਹੇ ਪੰਜਾਬ ਦੇ ਬਾਹਰਲੇ ਕੰਮਿਆਂ ਨੂੰ ਉਦੋਂ ਤੱਕ ਨਾ ਰੱਖਿਆ ਜਾਵੇ ਜਦੋਂ ਤੱਕ ਪੁਰਾਣੇ ਮੁਲਾਜ਼ਮ ਰੈਗੂਲਰ ਨਹੀਂ ਹੁੰਦੇ। ਉਹਨਾਂ ਕਿਹਾ ਕਿ ਜੇਕਰ ਪੁਰਾਣੇ ਮੁਲਾਜ਼ਮਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ ਜਾਂ ਫਿਰ ਵੇਰਕਾ ਮੈਨੇਜਮੈਂਟ ਵੱਲੋਂ ਕੱਢਣ ਦੀ ਕੋਸ਼ਿਸ਼ ਕੀਤੀ ਤਾਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਮੁਲਾਜ਼ਮਾਂ ਦੇ ਹੱਕ ਚ ਵੱਡੇ ਪੱਧਰ ‘ਤੇ ਸੰਘਰਸ਼ ਕਰੇਗੀ ਅਤੇ ਹੋਣ ਵਾਲੇ ਕਿਸੇ ਵੀ ਜਾਨੀ ਮਾਲੀ ਨੁਕਸਾਨ ਦਾ ਦੀ ਜਿੰਮੇਵਾਰੀ ਵੇਰਕਾ ਮੈਨੇਜਮੈਂਟ ਦੀ ਹੋਵੇਗੀ। ਸਮੂਹ ਆਊਟਸੋਰਸ ਵਰਕਰਾਂ ਵੱਲੋਂ ਸ਼ਮੂਲੀਅਤ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਜਦ ਤੱਕ ਮੁਲਾਜ਼ਮਾਂ ਦੀਆਂ ਹੱਕੀ ਅਤੇ ਜ਼ਾਇਜ਼ ਮੰਗਾਂ ਮੰਨੀਆਂ ਨਹੀਂ ਜਾਂਦੀਆਂ ਉਨੀਂ ਦੇਰ ਇਹ ਧਰਨਾ ਪੰਜਾਬ ਭਰ ‘ਚ ਨਿਰੰਤਰ ਜਾਰੀ ਰਹੇਗਾ। ਇਸ ਸਮੇ ਹੋਰਨਾ ਤੋ ਇਲਾਵਾ ਤੋਂ ਅਮਨ ਸ਼ਰਮਾ, ਸਤਵਿੰਦਰ ਸਿੰਘ, ਨਵਰੀਤ ਕੌਰ, ਆਸ਼ੂ ਸ਼ਰਮਾ, ਜਗਵਿੰਦਰ ਸਿੰਘ ਮੌਜੂਦ ਸਨ
Home
»
Uncategorized
»
ਪੰਜਾਬ ‘ਚ ਵੇਰਕਾ ਆਉਟਸੋਰਸ ਮੁਲਾਜ਼ਮਾਂ ਨੂੰ ਰੈਗੂਲਰ ਨਾ ਕਰਨ ਤੇ ਦੋ ਦਿਨਾਂ ਤੋਂ ਧਰਨਾ ਜਾਰੀ : ਪ੍ਰਧਾਨ ਜਤਿੰਦਰ ਸਿੰਘ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਪ੍ਰਤੀ ਵੇਰਕਾ ਮਨੇਜਮੈਂਟ ਦਾ ਰਵੱਈਆ ਨਾਂਹ ਪੱਖੀ ਹੋਣਾ ਮੰਦਭਾਗਾ : ਪਰਮ ਬੈਦਵਾਣ ਮਟੌਰ


