Home » Uncategorized » ‘ਆਪ’ ਦੀ ਜ਼ਿਲ੍ਹਾ ਟ੍ਰੇਡ ਵਿੰਗ ਦੀ ਹੰਗਾਮੀ ਮੀਟਿੰਗ ਹਲਕਾ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ‘ਚ ਹੋਈ : ਕੋਆਰਡੀਨੇਟਰ ਗੋਸਲ/ਪ੍ਰਧਾਨ ਤਰਲੋਚਨ ਸਿੰਘ ਤੋਚੀ

‘ਆਪ’ ਦੀ ਜ਼ਿਲ੍ਹਾ ਟ੍ਰੇਡ ਵਿੰਗ ਦੀ ਹੰਗਾਮੀ ਮੀਟਿੰਗ ਹਲਕਾ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ‘ਚ ਹੋਈ : ਕੋਆਰਡੀਨੇਟਰ ਗੋਸਲ/ਪ੍ਰਧਾਨ ਤਰਲੋਚਨ ਸਿੰਘ ਤੋਚੀ


ਸਾਹਿਬਜ਼ਾਦਾ ਅਜੀਤ ਸਿੰਘ ਨਗਰ 28 ਨਵੰਬਰ (ਮੰਗਤ ਸਿੰਘ ਸੈਦਪੁਰ) :
ਜ਼ਿਲ੍ਹਾ ਐਸਏਐਸ ਨਗਰ ਟ੍ਰੇਡ ਵਿੰਗ ਦੀ  ਮੀਟਿੰਗ ਹਲਕਾ ਹਲਕਾ ਮੁਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਜੀ ਦੀ ਅਗਵਾਈ ਵਿੱਚ ਹਲਕਾ ਕੋਆਰਡੀਨੇਟਰ ਅਕਵਿੰਦਰ ਸਿੰਘ ਗੋਸਲ ਟ੍ਰੇਡ ਵਿੰਗ ਦੇ ਸਹਿਯੋਗ ਸਦਕਾ ਤਰਲੋਚਨ ਸਿੰਘ ਬੈਦਵਾਣ ਜ਼ਿਲ੍ਹਾ ਪ੍ਰਧਾਨ ਟ੍ਰੇਡ ਵਿੰਗ ਐਸਏਐਸ ਨਗਰ ਵੱਲੋਂ  ਹੰਗਾਮੀ ਮੀਟਿੰਗ ਹਲਕਾ ਵਿਧਾਇਕ ਦੇ ਦਫ਼ਤਰ ਵਿਖੇ ਕੀਤੀ ਗਈ। ਮੀਟਿੰਗ ਦੌਰਾਨ ਨਵੇਂ ਬਲਾਕ ਪ੍ਰਧਾਨਾਂ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵਪਾਰੀਆਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੰਦਿਆਂ ਉਨ੍ਹਾਂ ਨੂੰ ਪੁਰਜ਼ੋਰ ਅਪੀਲ ਕੀਤੀ ਗਈ ਹੈ ਕਿ ਪੰਜਾਬ ਸਰਕਾਰ ਅਤੇ ਪਾਰਟੀ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਹਲਕੇ ਵਿੱਚ ਪੁਰੀ ਤਨਦੇਹੀ ਨਾਲ ਕੰਮ ਕਰਨ ਲਈ ਵਚਨਬੱਧਤਾ ਅਤੇ ਪੂਰਨ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਗਿਆ। ਇਸ ਮੌਕੇ ਕੋਆਲਟੀਨੇਟਰ ਅਕਵਿੰਦਰ ਸਿੰਘ ਗੋਸਲ ਅਤੇ ਜਿਲਾ ਪ੍ਰਧਾਨ ਤਰਲੋਚਨ ਸਿੰਘ ਮਟੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੀਟਿੰਗ ਦੌਰਾਨ ਹਲਕੇ ਦੇ ਵੱਖ ਵੱਖ ਪਿੰਡਾਂ ਕਸਬਿਆਂ ਅਤੇ ਸ਼ਹਿਰਾਂ ਵਿੱਚ ਜਿਹੜੀਆਂ ਵੀ ਲੋਕਾਂ ਦੀਆਂ ਸਮੱਸਿਆਵਾਂ ਹਨ ਉਹਨਾਂ ਪ੍ਰਤੀ ਵਿਸ਼ੇਸ਼ ਧਿਆਨ ਦਿੰਦਿਆਂ ਪਾਰਟੀ ਅਤੇ ਹਲਕਾ ਵਿਧਾਇਕ ਦੇ ਧਿਆਨ ਵਿੱਚ ਲਿਆਉਣੀ ਚਾਹੀਦੀ ਹਨ ਤਾਂ ਕਿ ਉਹਨਾਂ ਸਮੱਸਿਆਵਾਂ ਜਲਦੀ ਤੋਂ ਜਲਦੀ ਹੱਲ ਕੀਤਾ ਜਾ ਸਕੇ ਅਤੇ ਲੋਕਾਂ ਨਾਲ ਚੋਣਾਂ ਵੇਲੇ ਜੋ ਵਾਅਦੇ ਕੀਤੇ ਸਨ ਉਹਨਾਂ ਨੂੰ ਪੂਰਾ ਕੀਤਾ ਜਾ ਸਕੇ। ਉਹਨਾ ਕਿਹਾ ਕਿ ਟਰੇਡ ਵਿੰਗ ਦੇ ਸਮੂਹ ਅਹੁਦੇਦਾਰ ਇਸ ਪ੍ਰਤੀ ਵਿਸ਼ੇਸ਼ ਤੌਰ ‘ਤੇ ਪਾਰਟੀ ਨੀਤੀਆਂ ਅਨੁਸਾਰ ਕੰਮ ਕਰਨ ਲਈ ਹਲਕਾ ਵਿਧਾਇਕ ਨੂੰ ਵਿਸ਼ਵਾਸ ਦਿੱਤਾ। ਉਹਨਾਂ ਦੱਸਿਆ ਕਿ ਪਾਰਟੀ ਦੀਆਂ ਹਦਾਇਤਾਂ ਅਨੁਸਾਰ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਪ੍ਰਤੀ ਵੀ ਧਿਆਨ ਦਿੰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਲਈ ਜਿਹੜੀਆਂ ਸਹੂਲਤਾਂ ਅਤੇ ਗਰੰਟੀਆਂ ਦੇਣ ਦੇ ਵਾਅਦੇ ਕੀਤੇ ਸਨ ਉਹਨਾਂ ਪ੍ਰਤੀ ਵੀ ਪ੍ਰਚਾਰ ਕਰਕੇ ਦੱਸਣਾ ਚਾਹੀਦਾ ਹੈ ਕਿ ਕਿੰਨੀਆ ਗਰੰਟੀਆਂ ਪੂਰੀਆਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਜਿਹੜੀਆਂ ਰਹਿੰਦੀਆਂ ਹਨ ਉਹ ਕਦੋਂ ਤੱਕ ਪੂਰੀਆਂ ਕਰ ਦਿੱਤੀਆਂ ਜਾਣਗੀਆਂ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ 2027 ਵਿੱਚ ਵੀ ਆਮ ਆਦਮੀ ਪਾਰਟੀ ਦੇ ਸਮੂਹ ਉਮੀਦਵਾਰਾਂ ਨੂੰ ਵੱਡੇ ਪੱਧਰ ‘ਤੇ ਵੋਟਾਂ ਪਾ ਕੇ ਪੰਜਾਬ ‘ਚ ਮੁੜ ‘ਆਪ’ ਦੀ ਸਰਕਾਰ ਨੂੰ ਬਣਾਉਣ ਲਈ ਜਾਗਰਿਤ ਹਨ। ਉਹਨਾਂ ਕਿਹਾ ਕਿ ਜਿਹੜੀਆਂ 2027 ਵਿੱਚ ਸਹੂਲਤਾਂ ਜਾਂ ਗਰੰਟੀਆਂ ਦੇਣੀਆਂ ਹਨ ਜਲਦੀ ਹੀ ਉਹਨਾਂ ਪ੍ਰਤੀ ਵੀ ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਸਮੂਹ ਅਹੁਦੇਦਾਰ ਵਰਕਰਾਂ ਅਤੇ ਮੈਂਬਰਾਂ ਨੂੰ ਦੱਸ ਦਿੱਤਾ ਜਾਵੇਗਾ ਅਤੇ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਲੋਕਾਂ ਤੱਕ ਪਹੁੰਚਾ ਦੇਣੀਆਂ ਚਾਹੀਦੀਆਂ ਹਨ ਤਾਂ ਕਿ ਲੋਕ ਆਮ ਆਦਮੀ ਪਾਰਟੀ ਦੀ ਮਜਬੂਤੀ ਲਈ ਸੁਚੇਤ ਹੋ ਕੇ ਮੁੜ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਣਾ ਸਕਣ।

Leave a Reply

Your email address will not be published. Required fields are marked *