ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵੋਟਾਂ ਲੈਣ ਲਈ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਪਵਿੱਤਰ ਗੁਟਕਾ ਸਾਹਿਬ ਦੀ ਚੁੱਕੀ ਸੀ ਝੂਠੀ ਸੌਂਹ

ਚੰਡੀਗੜ੍ਹ 31 ਅਕਤੂਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਚ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਪਵਿੱਤਰ ਗੁਟਕਾ ਸਾਹਿਬ ਤੇ ਹੋਰ ਧਾਰਮਿਕ ਪੱਖੋਂ ਹੋਈਆਂ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਜਾਵਾਂ ਦੇਣ ਲਈ ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਰੋਕਣ ਅਤੇ ਧਾਰਮਿਕ ਗ੍ਰੰਥਾਂ ਦੇ ਮਾਮਲੇ ਸੰਬੰਧੀ ਕਾਨੂੰਨ ਬਣਾਉਣ ਲਈ ਬਣੀ ਕਮੇਟੀ ਤੋਂ ਪੰਜਾਬ ਦੇ ਸੀਨੀਅਰ ਕਾਂਗਰਸ ਆਗੂ ਅਤੇ ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅਸਤੀਫਾ ਦੇ ਦਿੱਤਾ ਹੈ। ਅਸਤੀਫਾ ਦੇਣ ਦੇ ਅਸਲ ਕਾਰਨ ਤਾਂ ਤ੍ਰਿਪਤ ਬਾਜਵਾ ਹੀ ਦੇ ਸਕਦੇ ਹਨ ਪਰੰਤੂ ਜਿਵੇਂ ਹੀ ਤ੍ਰਿਪਤ ਬਾਜਵਾ ਵੱਲੋਂ ਸਪੀਕਰ ਨੂੰ ਸੌਂਪਿਆ ਅਸਤੀਫਾ ਪੰਜਾਬ ਵਿਧਾਨ ਸਭਾ ਵੱਲੋਂ ਮਨਜ਼ੂਰ (ਸਵੀਕਾਰ) ਕਰ ਲਿਆ ਗਿਆ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸਾਬਕਾ ਮੰਤਰੀ ਤ੍ਰਿਪਤ ਬਾਜਵਾ ਨੇ ਕੁਝ ਕਾਨੂੰਨੀ ਪ੍ਰਕਿਰਿਆਵਾਂ ਅਤੇ ਸਿਆਸੀ ਦ੍ਰਿਸ਼ਟੀਕੋਣ ਨੂੰ ਲੈ ਕੇ ਕਮੇਟੀ ਤੋਂ ਹਟਣ ਦਾ ਫੈਸਲਾ ਕੀਤਾ ਹੈ। ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਈ ਵਾਰ ਇਹ ਗੱਲ ਮੰਨੀ ਹੈ ਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਜਿਹੀਆਂ ਘਟਨਾਵਾਂ ਸੰਵੇਦਨਸ਼ੀਲ ਹਨ ਅਤੇ ਇਨ੍ਹਾਂ ਉੱਤੇ ਸਿਆਸੀ ਲਾਭ ਲਈ ਸਿਆਸਤ ਨਹੀਂ ਹੋਣੀ ਚਾਹੀਦੀ। ਇਸ ਘਟਨਾ ਨੇ ਪੰਜਾਬ ਦੇ ਸਿਆਸੀ ਅਤੇ ਧਾਰਮਿਕ ਮਾਮਲਿਆਂ ਵਿੱਚ ਬਣੀ ਇਸ ਮਹੱਤਵਪੂਰਨ ਕਮੇਟੀ ਦੀ ਕਾਰਜਸ਼ੈਲੀ ਨੂੰ ਲੈ ਕੇ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ। ਖਾਸ ਗੱਲ ਇਹ ਹੈ ਕਿ ਕਿ ਵਿਧਾਨ ਸਭਾ ਵਲੋਂ ਇਹ ਕਮੇਟੀ ਉਸ ਵੇਲੇ ਬਣਾਈ ਗਈ ਸੀ, ਜਦੋਂ ਸੂਬੇ ਭਰ ਵਿੱਚ ਵੱਖ-ਵੱਖ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਚਿੰਤਾ ਵਧੀ ਸੀ। ਕਮੇਟੀ ਦਾ ਮੁੱਖ ਮਕਸਦ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਨੂੰਨੀ ਪ੍ਰਾਵਧਾਨ ਬਣਾਉਣਾ ਸੀ। ਇਸ ਦਾ ਕੰਮ ਧਾਰਮਿਕ ਗ੍ਰੰਥਾਂ ਦੀ ਸੁਰੱਖਿਆ, ਆਦਰ ਅਤੇ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਜ਼ਾਵਾਂ ਦੇ ਕਾਨੂੰਨੀ ਢਾਂਚੇ ਨੂੰ ਤਿਆਰ ਕਰਨਾ ਸੀ। ਖਾਸ ਗੱਲ ਇਹ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਵੀ ਵੋਟਾਂ ਲੈਣ ਲਈ ਪਵਿੱਤਰ ਗੁਟਕਾ ਸਾਹਿਬ ਦੀ ਝੂਠੀ ਸੌਂ ਖਾ ਕੇ ਇਹ ਕਿਹਾ ਸੀ ਕਿ ਉਹ ਲਗਭਗ ਚਾਰ ਮਹੀਨਿਆਂ ਚ ਪੰਜਾਬ ਨੂੰ ਨਸ਼ਾ ਮੁਕਤ ਕਰ ਦੇਵੇਗਾ ਪ੍ਰੰਤੂ ਜਦੋਂ ਉਸ ਨੂੰ ਪਤਾ ਲੱਗਾ ਕਿ ਪੰਜਾਬ ਚ ਮਜੀਠੀਆ ਵੱਲੋਂ ਵੱਡੇ ਪੱਧਰ ਤੇ ਸਰਕਾਰੀ ਗੱਡੀਆਂ ਰਾਹੀਂ ਚਿੱਟੇ ਦੀ ਤਸ਼ਕਰੀ ਕੀਤੀ ਗਈ ਤਾਂ ਉਸਨੇ ਉਹਨਾਂ ਨਾਲ ਸਹਿਮਤ ਹੋ ਕੇ ਨਸ਼ਾ ਪੰਜਾਬ ਨੂੰ ਨਸ਼ਾ ਮੁਕਤ ਕਰਨ ਪ੍ਰਤੀ ਕੋਈ ਕਦਮ ਨਹੀਂ ਚੁੱਕਿਆ ਇਸ ਗੱਲ ਦੀ ਵੀ ਪੰਜਾਬ ਦੇ ਵਿੱਚ ਹੁਣ ਜਦੋਂ ਵੋਟਾਂ 2027 ਵਿਧਾਨ ਸਭਾ ਦੀਆਂ ਹੋਣ ਜਾ ਰਹੀਆਂ ਹਨ ਚਰਚਾ ਬਣੀ ਹੋਈ ਹੈ ਕਿ ਹੁਣ ਕੈਪਟਨ ਅਮਰਿੰਦਰ ਜੋ ਕਿ ਬੀਜੇਪੀ ਵਿੱਚ ਸ਼ਾਮਿਲ ਹੈ ਅਤੇ ਉਸ ਨੂੰ ਬੀਜੇਪੀ ਵਰਤਣਾ ਚਾਹੁੰਦੀ ਹੈ। ਕੀ ਇਸ ਪ੍ਰਤੀ ਪੰਜਾਬ ਦੇ ਲੋਕ ਜਾਗਰੂਕ ਹੋਣਗੇ ਕਿ ਕੈਪਟਨ ਅਮਰਿੰਦਰ ਨੇ ਵੀ ਪੰਜਾਬ ਦੇ ਉਹਨਾਂ ਨੌਜਵਾਨਾਂ ਦੀਆਂ ਜਾਨਾਂ ਬਚਾਉਣ ਦੀ ਕੋਈ ਕੋਸ਼ਿਸ਼ ਨਹੀਂ ਕੀਤੀ ਜਿਹੜੇ ਨਸ਼ੇ ਵਿੱਚ ਓਵਰਡੋਜ ਰਾਹੀਂ ਆਪਣੀਆਂ ਜਾਨਾਂ ਗਵਾ ਚੁੱਕੇ ਹਨ। ਹੁਣ ਜਦੋਂ ਬੇਅਦਬੀਆਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਬਣਾਈ ਕਮੇਟੀ ਤੋਂ ਤ੍ਰਿਪਤ ਰਜਿੰਦਰ ਬਾਜਵਾ ਨੇ ਅਸਤੀਫਾ ਦੇ ਦਿੱਤਾ ਦੇ ਦਿੱਤਾ ਹੈ। ਉਸ ਤੋਂ ਬਾਅਦ ਇਸ ਕਮੇਟੀ ਵੱਲੋਂ ਪੰਜਾਬ ਦੇ ਵਿੱਚੋਂ ਬੇਅਦਬੀਆਂ ਨੂੰ ਰੋਕਣ ਲਈ ਹੋਰ ਕੀ ਉਪਰਾਲੇ ਕੀਤੇ ਜਾਣਗੇ ਫਿਲਹਾਲ ਆਉਣ ਵਾਲੇ ਸਮੇਂ ‘ਚ ਹੀ ਪਤਾ ਲੱਗੇਗਾ।


