
ਸਾਹਿਬਜ਼ਾਦਾ ਅਜੀਤ ਸਿੰਘ ਨਗਰ 3 ਨਵੰਬਰ (ਮੰਗਤ ਸਿੰਘ ਸੈਦਪੁਰ) : ਅਮਰ ਸ਼ਹੀਦ ਖਾਲਸਾ ਪੰਥ ਦੀ ਸਰਵ ਕੁਰਾਨ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਅਮਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਜੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ੫੫੬ਵੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਨਗਰ ਕੀਰਤਨ ਗੁਰਦੁਆਰਾ ਸਾਹਿਬ ਜੀ ਤੋਂ ਅਰੰਭ ਹੋ ਕੇ ਪੂਰੇ ਇਲਾਕੇ ਦੀ ਪ੍ਰਕਰਮਾ ਕਰਦਾ ਹੋਇਆ, ਗੁਰਦੁਆਰਾ ਸਾਹਿਬ ਵਿੱਚ ਹੀ ਸਮਾਪਤ ਹੋਇਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਉਨਾਂ ਦੇ ਪਿੱਛੇ ਉਚੇਚੇ ਤੌਰ ਤੇ ਗੱਡੀ ਦੀ ਬਣਾਈ ਗਈ ਸ਼ੀਸ਼ੇ ਦੀ ਆਲੀਸ਼ਾਨ ਪਾਲਕੀ ਸਾਹਿਬ ਜੀ ਵਿੱਚ ਧੰਨ ਧੰਨ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਪਾਵਨ ਸਰੂਪ ਬਿਰਾਜਮਾਨ ਕਰਵਾਏ ਗਏ ਸਨ। ਇਸ ਪਾਲਕੀ ਸਾਹਿਬ ਜੀ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਫੁੱਲਾਂ ਨਾਲ ਸਜਾਇਆ ਗਿਆ ਸੀ। ਪਾਲਕੀ ਸਾਹਿਬ ਜੀ ਦੇ ਪਿੱਛੇ ਰਾਗੀ ਸਿੰਘਾਂ ਅਤੇ ਸੰਗਤਾਂ ਵੱਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਦਾ ਗਾਇਨ ਕੀਤਾ ਜਾ ਰਿਹਾ ਸੀ। ਇਸ ਮੌਕੇ ਇਲਾਕੇ ਦੀਆਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਭਾਗ ਲਿਆ। ਨਗਰ ਕੀਰਤਨ ਵਿੱਚ ਕਈ ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ਸ਼ਮੂਲੀਅਤ ਕੀਤੀ। ਫੌਜੀ ਬੈਂਡ, ਸਕੂਲੀ ਬੱਚਿਆਂ ਦੇ ਬੈਂਡ ਅਤੇ ਹੋਰ ਕਈ ਬੈਂਡ ਵਾਲਿਆਂ ਨੇ ਨਗਰ ਕੀਰਤਨ ਦੀ ਸ਼ੋਭਾ ਵਧਾਈ। ਨਗਰ ਕੀਰਤਨ ਦੇ ਪੂਰੇ ਰਸਤੇ ਨੂੰ ਸਵਾਗਤੀ ਗੇਟਾਂ ਨਾਲ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ। ਨਗਰ ਕੀਰਤਨ ਦਾ ਥਾਂ ਥਾਂ ਤੇ ਨਿੱਘਾ ਸਵਾਗਤ ਕੀਤਾ ਗਿਆ। ਸੰਗਤਾਂ ਵੱਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਂਟ ਕੀਤੇ ਗਏ ਅਤੇ ਸੰਗਤਾਂ ਵੱਲੋਂ ਥਾਂ ਥਾਂ ਤੇ ਚਾਹ, ਬੈ੍ਰੱਡ ਪਕੌੜੇ, ਮਠਿਆਈਆਂ ਅਤੇ ਸੁੱਕੇ ਮੇਵਿਆਂ ਦਾ ਪ੍ਰਸ਼ਾਦਿ ਅਤੁੱਟ ਵਰਤਿਆ।
Home
»
Uncategorized
»
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੬ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ


