Home » Uncategorized » ਸਮੁੱਚੇ ਪੰਜਾਬੀ ਪੰਜਾਬ ਦੀਆਂ ਵਿਰਾਸਤੀ ਸੰਸਥਾਵਾਂ ਅਤੇ ਅਦਾਰਿਆਂ ਨੂੰ ਕੇਂਦਰ ਦੀਆਂ ਸਰਕਾਰਾਂ ਕੋਲੋਂ ਗੁਲਾਮ ਹੋਣ ਤੋਂ ਬਚਾਉਣ ਲਈ ਹਣ ਇੱਕਜੁੱਟ : ਸੀਨੀ. ਅਕਾਲੀ ਆਗੂ ਪਰਮਜੀਤ ਸਿੰਘ ਕਾਹਲੋ

ਸਮੁੱਚੇ ਪੰਜਾਬੀ ਪੰਜਾਬ ਦੀਆਂ ਵਿਰਾਸਤੀ ਸੰਸਥਾਵਾਂ ਅਤੇ ਅਦਾਰਿਆਂ ਨੂੰ ਕੇਂਦਰ ਦੀਆਂ ਸਰਕਾਰਾਂ ਕੋਲੋਂ ਗੁਲਾਮ ਹੋਣ ਤੋਂ ਬਚਾਉਣ ਲਈ ਹਣ ਇੱਕਜੁੱਟ : ਸੀਨੀ. ਅਕਾਲੀ ਆਗੂ ਪਰਮਜੀਤ ਸਿੰਘ ਕਾਹਲੋ 

ਪੰਜਾਬ ‘ਚ ਕਾਂਗਰਸ ਦੇ ਰਾਜ ਵੇਲੇ ਬਾਕੀ ਰਹਿ ਗਈਆਂ ਵਧੀਕੀਆਂ ਨੂੰ ਪੂਰਾ ਕਰ ਰਹੀ ਭਾਜਪਾ ਦੀ ਕੇਂਦਰ ਸਰਕਾਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 3 ਨਵੰਬਰ (ਮੰਗਤ ਸਿੰਘ ਸੈਦਪੁਰ) : ਦੇਸ਼-ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨੂੰ ਪੰਜਾਬ ਨਾਲ ਹਰ ਪੱਖੋਂ ਹਿੰਦੂ ਬਹੁਗਿਣਤੀ ਦੀਆਂ ਸਰਕਾਰਾਂ ਵੱਲੋਂ ਕੀਤੇ ਜਾ ਰਹੇ ਧੱਕੇ ਵਿਰੁੱਧ ਇੱਕਜੁੱਟ ਹੋ ਕੇ ਆਵਾਜ਼ ਉਠਾਉਣੀ ਚਾਹੀਦੀ ਹੈ ਅਤੇ ਹਿੰਦੂ ਬਹੁਗਿਣਤੀ ਦੀਆਂ ਸਰਕਾਰਾਂ ਵੱਲੋਂ ਪੰਜਾਬ ਦੀਆਂ ਵਿਰਾਸਤੀ ਸੰਸਥਾਵਾਂ ‘ਤੇ ਧੱਕੇ ਨਾਲ ਕੀਤੇ ਜਾ ਰਹੇ ਕਬਜ਼ਿਆਂ ਨੂੰ ਰੋਕਣਾ ਚਾਹੀਦਾ। ਜਿਨ੍ਹਾਂ ਉੱਤੇ ਪੰਜਾਬ ਦਾ ਮੁੱਢ ਤੋਂ ਹੀ ਕਬਜ਼ਾ ਰਿਹਾ ਹੈ ਅਤੇ ਪੰਜਾਬ ਦੀਆਂ ਵਿਰਾਸਤੀ ਸੰਸਥਾਵਾਂ ਹਨ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕਾਹਲੋ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਨਾਲ ਵਧੀਕੀਆਂ ਦੀ ਉਹ ਕਮੀ ਪੂਰੀ ਕਰ ਰਹੀ ਹੈ ਜਿਹੜੀ ਕਾਂਗਰਸ ਦੇ ਰਾਜ ਵਿੱਚ ਬਾਕੀ ਰਹਿ ਗਈਆਂ ਸਨ। ਉਹਨਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਸਭ ਤੋਂ ਵੱਧ ਯੋਗਦਾਨ ਪਾਉਣ ਵਾਲੇ ਪੰਜਾਬੀਆਂ ਦੀਆਂ ਕੁਰਬਾਨੀਆਂ ਨੂੰ ਵਿਸਾਰ ਕੇ ਕਾਂਗਰਸ ਪਾਰਟੀ ਵੱਲੋਂ ਆਜ਼ਾਦੀ ਮਿਲਣ ਤੋਂ ਬਾਅਦ ਦੇਸ਼ ਦੀ ਸੱਤਾ ਸੰਭਾਲਣ ਤੋਂ ਬਾਅਦ ਪੰਜਾਬ ਦੇ ਨਾਲ ਇੱਕ ਤੋਂ ਬਾਅਦ ਇੱਕ ਵਧੀਕੀਆਂ ਦਾ ਸਿਲਸਿਲਾ ਜਾਰੀ ਰੱਖਿਆ ਅਤੇ ਇਸ ਦੌਰਾਨ ਪੰਜਾਬੀ ਸੂਬਾ ਬਣਾਉਣਾ, ਦਰਿਆਈ ਪਾਣੀਆਂ ਦੀ ਵੰਡ, ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਅਤੇ ਪੰਜਾਬੀ ਬੋਲਦੇ ਇਲਾਕੇ ਪੰਜਾਬ ਨੂੰ ਦੇਣ ਦੇ ਮੁੱਦਿਆਂ ‘ਤੇ ਹਮੇਸ਼ਾ ਪੰਜਾਬ ਵਿਰੋਧੀ ਕਾਰਵਾਈਆਂ ਨੂੰ ਅੰਜਾਮ ਦਿੱਤਾ ਗਿਆ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਵਿੱਚ ਏਜੰਸੀਆਂ ਰਾਹੀਂ ਅੱਤਵਾਦ ਫੈਲਾ ਕੇ ਵੱਡੇ ਪੱਧਰ ‘ਤੇ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਖਾਸ ਕਰਕੇ ਪੰਜਾਬੀ ਨੌਜਵਾਨਾਂ ਅਤੇ ਸਿੱਖਾਂ ਦੀ ਨਸਲਕੁਸ਼ੀ ਦਾ ਰਾਹ ਅਖਤਿਆਰ ਕੀਤਾ ਗਿਆ। ਇਸ ਦੇ ਨਾਲ ਹੀ ਕਾਂਗਰਸ ਪਾਰਟੀ ਵੱਲੋਂ ਦੇਸ਼ ਭਰ ਵਿੱਚ ਸਿੱਖਾਂ ਵਿਰੁੱਧ ਮਾਹੌਲ ਤਿਆਰ ਕਰਕੇ 1984 ਵਿੱਚ ਸਿੱਖਾਂ ਦਾ ਦਿੱਲੀ ਅਤੇ ਹੋਰ ਵੱਖ-ਵੱਖ ਥਾਵਾਂ ‘ਤੇ ਕਤਲੇ ਆਮ ਕਰਾਇਆ ਗਿਆ। ਉਹਨਾਂ ਕਿਹਾ ਕਿ ਹੁਣ ਭਾਰਤੀ ਜਨਤਾ ਪਾਰਟੀ ਵੀ ਇਸੇ ਰਾਹ ‘ਤੇ ਤੁਰ ਪਈ ਹੈ। ਜਿਸ ਮ ਪਹਿਲਾਂ ਕਾਂਗਰਸ ਨਾਲ ਮਿਲ ਕੇ ਖਾਲਸਾ ਪੰਥ ਦੀ ਸਰਬ ਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਤੇ ਭਾਰਤੀ ਫੌਜਾਂ ਕੋਲੋਂ ਹਮਲਾ ਕਰਾ ਕੇ ਢਹਿ ਢੇਰ ਕੀਤਾ  ਅਤੇ ਹਜ਼ਾਰਾਂ ਹੀ ਸਿੱਖ ਸੰਗਤਾਂ ਨੂੰ ਬਿਨਾਂ ਕਿਸੇ ਕਸੂਰ ਤੋਂ ਸ਼ਹੀਦ ਕਰ ਦਿੱਤਾ ਗਿਆ। ਇਸ ਪਿੱਛੇ ਮੁੱਖ ਸਾਜਿਸ਼ ਬੀਜੇਪੀ ਦੀ ਸੀ। ਜਿਸ ਨੇ ਫਿਰ ਇਹ ਅਕਾਲ ਤਖਤ ਸਾਹਿਬ ਨੂੰ ਢਾ ਢੇਰੀ ਕਰਨ ਤੋਂ ਬਾਅਦ ਖੁਸ਼ੀ ਵਿੱਚ ਲੱਡੂ ਵੀ ਵੰਡੇ ਸਨ। ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੋਂ ‘ਤੇ ਕਾਬਜ ਭਾਜਪਾ ਵੱਲੋਂ ਹੁਣ ਪੰਜਾਬ ਅਤੇ ਪੰਜਾਬੀਆਂ ਨਾਲ ਵਧੀਕੀਆਂ ਦੇ ਹੋਰ ਨਵੇਂ ਮੀਲ ਪੱਥਰ ਸਥਾਪਿਤ ਕੀਤੇ ਜਾ ਰਹੇ ਹਨ। ਇਹਨਾਂ ਵਿੱਚ ਕਿਸਾਨਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰਨਾ, ਉਹਨਾਂ ਨੂੰ ਆਪਣੀਆਂ ਮੰਗਾਂ ਵਾਸਤੇ ਦਿੱਲੀ ਜਾਣ ਤੋਂ ਰੋਕਣਾ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੇ ਰਿਹਾਈ ਨਾ ਕਰਨਾ, ਭਾਖੜਾ ਬਿਆਸ ਮੈਨੇਜਮੈਂਟ ‘ਤੇ ਕਬਜ਼ਾ ਕਰਨਾ ਅਤੇ ਪੰਜਾਬ ਵਿੱਚ ਹੜ੍ਹਾਂ ਲਿਆ ਕੇ ਪੰਜਾਬ ਦੇ ਲਗਭਗ ਅੱਧੇ ਪਿੰਡਾਂ ਦਾ ਜਾਨੀ ਮਾਲੀ ਨੁਕਸਾਨ ਕਰਨਾ ਅਤੇ ਹੁਣ ਪੰਜਾਬ ਦੀ  ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਗਵਰਨਿੰਗ ਬਾਡੀ ‘ਤੇ ਕਬਜ਼ਾ ਕਰਕੇ ਸਿੱਖਿਆ ਦੇ ਖੇਤਰ ਵਿੱਚ ਆਰਐਸਐਸ ਦਾ ਏਜੰਡਾ ਲਾਗੂ ਕਰਨਾ ਸ਼ਾਮਿਲ ਹੈ। ਉਹਨਾਂ ਕਿਹਾ ਕਿ ਭਾਜਪਾ ਦਾ ਇਹ ਏਜੰਡਾ ਪੰਜਾਬ ਨੂੰ ਮੁੜ ਮਾੜੇ ਦਿਨਾਂ ਵੱਲ ਧੱਕ ਸਕਦਾ ਹੈ ਜੋ ਕਿ ਦੇਸ਼ ਹਿੱਤ ਵਿੱਚ ਨਹੀਂ ਹਨ। ਉਹਨਾਂ ਪ੍ਰਧਾਨ ਮੰਤਰੀ ਤੋਂ ਮੰਗ ਕੀਤੀ ਕਿ ਪੰਜਾਬ ਨੂੰ ਮੁੜ ਸੰਘਰਸ਼ ਵੱਲ ਵਧਣ ਤੋਂ ਰੋਕਣ ਲਈ ਪੰਜਾਬ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਦਾਸਤਾਂ ਨੂੰ ਤੁਰੰਤ ਬੰਦ ਕਰਨ ਅਤੇ ਬਾਰਡਰ ਦੇ ਸੂਬੇ ਨੂੰ ਵਿਕਾਸ ਦੇ ਰਾਹ ਤੋਰਨ ਲਈ ਆਪਣੀ ਅਹਿਮ ਭੂਮਿਕਾ ਨਿਭਾਉਣਾ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਹਾਲਾਤ ਹੋਰ ਖਰਾਬ ਹੁਣ ਇਸ ਸੰਭਵ ਜਾਪਦੇ ਹਨ। ਕਿਉਂਕਿ ਪੰਜਾਬ ਦੇ ਲੋਕ ਖਾਸ ਕਰਕੇ ਪੰਜਾਬੀ ਦਾ ਪੰਜਾਬੀਆਂ ਦਾ ਇਹ ਇਤਿਹਾਸ ਰਿਹਾ ਹੈ ਕਿ ਜਦੋਂ ਵੀ ਪੰਜਾਬ ਨਾਲ ਗੈਰ ਪੰਜਾਬੀਆਂ ਦੀਆਂ ਸਰਕਾਰਾਂ ਵੱਲੋਂ ਖਾਸ ਕਰਕੇ ਕੇਂਦਰ ਸਰਕਾਰ ਵੱਲੋਂ ਧੱਕਾ ਕੀਤਾ ਜਾਂਦਾ ਹੈ ਤਾਂ ਪੰਜਾਬ ਦੇ ਲੋਕ ਹਮੇਸ਼ਾ ਆਪਣੇ ਹੱਕਾਂ ਦੀ ਮੰਗਾਂ ਲਈ ਸੰਘਰਸ਼ ਦੇ ਰਾਹ ‘ਤੇ ਤੁਰਦੇ ਹਨ ਅਤੇ ਸਫਲ ਵੀ ਹੁੰਦੇ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਸਮੂਹ ਲੋਕਾਂ ਨੂੰ ਪੰਜਾਬ ਦੇ ਹੱਕਾਂ ਲਈ ਜਾਗ੍ਰਿਤ ਹੋ ਕੇ ਹੰਬਲਾ ਮਾਰਨਾ ਚਾਹੀਦਾ ਹੈ ਤਾਂ ਕਿ ਪੰਜਾਬ ਦੀਆਂ ਵਿਰਾਸਤੀ ਸੰਸਥਾਵਾਂ ਅਤੇ ਅਦਾਰਿਆਂ ਨੂੰ ਕੇਂਦਰ ਦੀਆਂ ਸਰਕਾਰਾਂ ਕੋਲੋਂ ਗੁਲਾਮ ਹੋਣ ਤੋਂ ਬਚਾਇਆ ਜਾ ਸਕੇ।

 

Leave a Reply

Your email address will not be published. Required fields are marked *