Translate Your Language

October 6, 2026 5:50 pm

PUNPUN03583/19/1/2007-TC

PUNPUN03583/19/1/2007-TC

Home » Uncategorized » ਸ੍ਰੀ ਖੰਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਸੁਪਰੀਮ ਕੋਰਟ ਨੇ ਕੀਤਾ ਇਨਕਾਰ ਹਾਈ ਕੋਰਟ ‘ਚ ਪਟੀਸ਼ਨ ਪਾਉਣ ਦੀ ਦਿੱਤੀ ਸਲਾਹ

ਸ੍ਰੀ ਖੰਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਸੁਪਰੀਮ ਕੋਰਟ ਨੇ ਕੀਤਾ ਇਨਕਾਰ ਹਾਈ ਕੋਰਟ ‘ਚ ਪਟੀਸ਼ਨ ਪਾਉਣ ਦੀ ਦਿੱਤੀ ਸਲਾਹ

ਪਟੀਸ਼ਨ ਪਾਉਣ ਤੋਂ ਬਾਅਦ ਸੁਪਰੀਮ ਕੋਰਟ ਵੱਲੋਂ 6 ਹਫਤਿਆਂ ‘ਚ ਫੈਸਲਾ ਕਰਨ ਦਾ ਦਿੱਤਾ ਜਾਵੇਗਾ ਨਿਰਦੇਸ਼


ਚੰਡੀਗੜ੍ਹ 10 ਨਵੰਬਰ (ਮੰਗਤ ਸਿੰਘ ਸੈਦਪੁਰ) :-
2023 ਤੋ ਐਨਐਸਏ ਅਧੀਨ ਆਸਾਮ ਦੇ ਡਿਬਰੂਗੜ੍ਹ ਜੇਲ ‘ਚ ਬੰਦ ਸ਼੍ਰੀ ਖੰਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤ ਪਾਲ ਸਿੰਘ ਦੀ ਪਟੀਸ਼ਨ ਤੇ ਸੁਪਰੀਮ ਕੋਰਟ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜਿਸ ਵਿੱਚ ਅੰਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ ਨੂੰ ਚੁਣੌਤੀ ਦਿੱਤੀ ਸੀ। ਵਰਨਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ 23 ਅਪ੍ਰੈਲ 2023 ਤੋਂ ਹਿਰਾਸਤ ਵਿੱਚ ਹੈ ਅਤੇ ਗ੍ਰਿਫਤਾਰੀ ਦੇ ਤੁਰੰਤ ਬਾਅਦ ਉਸ ‘ਤੇ ਐਨਐਸਏ ਲਗਾ ਦਿੱਤਾ ਗਿਆ ਸੀ ਅਤੇ ਉਸ ਨੂੰ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਸੀ। ਸਰਕਾਰ ਨੇ ਉਸ ਦੀਆਂ ਗਤੀਵਿਧੀਆਂ ਨੂੰ ਰਾਜ ਦੀ ਸੁਰੱਖਿਆ ਲਈ ਖਤਰਾ ਮੰਨਦੇ ਹੋਏ ਐਨਐਸਏ ਲਗਾਇਆ ਸੀ, ਜੋ ਸਮੇਂ-ਸਮੇਂ ‘ਤੇ 2 ਸਾਲ ਤੱਕ ਵਧਾ ਦਿੱਤਾ ਜਾਂਦਾ ਹੈ। ਖਾਸ ਗੱਲ ਇਹ ਹੈ ਕਿ ਜਸਟਿਸ ਅਰਵਿੰਦ ਕੁਮਾਰ ਅਤੇ ਐਨ.ਵੀ. ਅੰਜਾਰੀਆ ਦੇ ਬੈਂਚ ਨੇ ਅੰਮ੍ਰਿਤਪਾਲ ਸਿੰਘ ਨੂੰ ਹਾਈ ਕੋਰਟ ਵਿੱਚ ਜਾਣ ਦੀ ਸਲਾਹ ਦਿੱਤੀ। ਸੁਪਰੀਮ ਕੋਰਟ ਹਾਈ ਕੋਰਟ ਨੂੰ ਅੰਮ੍ਰਿਤਪਾਲ ਸਿੰਘ ਦੀ ਲੰਬੀ ਨਜ਼ਰਬੰਦੀ ਨੂੰ ਧਿਆਨ ਵਿੱਚ ਰੱਖਦੇ ਹੋਏ ਉਸ ਦੀ ਪਟੀਸ਼ਨ ‘ਤੇ ਛੇ ਹਫ਼ਤਿਆਂ ਦੇ ਅੰਦਰ ਫੈਸਲਾ ਕਰਨ ਦਾ ਨਿਰਦੇਸ਼ ਦੇਵੇਗੀ। ਹਾਲਾਂਕਿ, ਸੁਪਰੀਮ ਕੋਰਟ ਨੇ ਅਜੇ ਤੱਕ ਕੋਈ ਹੁਕਮ ਜਾਰੀ ਨਹੀਂ ਕੀਤਾ ਹੈ। ਜਿਸ ਵਿੱਚ ਅਜਿਹਾ ਕਰਨ ਤੋਂ ਪਹਿਲਾਂ ਕੇਂਦਰ ਸਰਕਾਰ ਦੀ ਨੁਮਾਇੰਦਗੀ ਕਰਨ ਵਾਲੇ ਵਕੀਲ ਨੂੰ ਪੇਸ਼ ਹੋਣ ਦੀ ਬੇਨਤੀ ਕੀਤੀ ਗਈ ਹੈ। ਹੁਣ ਇਹ ਵੇਖਣਾ ਹੋਵੇਗਾ ਕਿ ਜਦੋਂ ਮਾਨਯੋਗ ਸੁਪਰੀਮ ਕੋਰਟ ਨੇ ਹਾਈ ਕੋਰਟ ਜਾਣ ਦੀ ਸਲਾਹ ਦੇ ਦਿੱਤੀ ਹੈ ਅਤੇ ਇਹ ਵੀ ਕਿਹਾ ਗਿਆ ਕਿ ਸੁਪਰੀਮ ਕੋਰਟ ਵੱਲੋਂ ਹਾਈਕੋਰਟ ਨੂੰ ਕਿਹਾ ਜਾਵੇਗਾ ਕਿ ਅੰਮ੍ਰਿਤਪਾਲ ਸਿੰਘ ਦੀ ਲੰਮੀ ਨਜ਼ਰਬੰਦੀ ਨੂੰ ਧਿਆਨ ਵਿੱਚ ਰੱਖਦਿਆਂ ਛੇ ਹਫਤੇ ਚ ਫੈਸਲਾ ਕਰਨ ਲਈ ਕਿਹਾ ਜਾਵੇਗਾ। ਇਸ ਸਬੰਧੀ ਦੇਖਣਾ ਹੋਵੇਗਾ ਕਿ ਮਾਣਯੋਗ ਹਾਈਕੋਰਟ ‘ਚ ਪਟੀਸ਼ਨ ਪਾਉਣ ‘ਤੇ ਛੇ ਹਫਤਿਆਂ ਵਿੱਚ ਕੀ ਫੈਸਲਾ ਹੋਵੇਗਾ। ਫਿਲਹਾਲ ਪਟੀਸ਼ਨ ਪਾਉਣ ਤੋਂ ਬਾਅਦ ਹੀ ਪਤਾ ਲੱਗੇਗਾ।

Leave a Reply

Your email address will not be published. Required fields are marked *