
ਸਾਹਿਬਜ਼ਾਦਾ ਅਜੀਤ ਸਿੰਘ ਨਗਰ 17 ਨਵੰਬਰ (ਮੰਗਤ ਸਿੰਘ ਸੈਦਪੁਰ) : ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਭਾਈ ਮਤੀ ਦਾਸ ਜੀ ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਯੁਵਕ ਸੇਵਾਵਾਂ ਕਲੱਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਪਿੰਡ ਬਠਲਾਣਾ ਵਿਖੇ ਕਰਵਾਇਆ ਗਿਆ ਇਹਨਾਂ ਸਮਾਗਮਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਕਲੱਬ ਪ੍ਰਧਾਨ ਸੁਖਬੀਰ ਸਿੰਘ ਸੁੱਖਾ ਜਨਰਲ ਸਕੱਤਰ ਹਰਦੀਪ ਸਿੰਘ ਹੈਪੀ ਅਤੇ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ ਉਪਰੰਤ ਬੱਚਿਆਂ ਨੂੰ ਨਗਦ ਇਨਾਮ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਗੁਰਬਾਣੀ ਕੀਰਤਨ ਦੌਰਾਨ ਭਾਈ ਬੰਤ ਸਿੰਘ ਗੁਡਾਨੇ ਵਾਲੇ ਅਤੇ ਭਾਈ ਅਵਤਾਰ ਸਿੰਘ ਗੀਗੇ ਮਾਜਰੇ ਵਾਲਿਆਂ ਦੇ ਬੱਚਿਆਂ ਦੇ ਜਥਿਆਂ ਵੱਲੋਂ ਸ਼ਬਦ ਗਾਇਨ ਕੀਤੇ ਗਏ ਭਾਈ ਜਤਿੰਦਰ ਸਿੰਘ ਪ੍ਰਚਾਰਕ ਅੰਬ ਸਾਹਿਬ ਵੱਲੋਂ ਕਥਾ ਵਿਚਾਰਾਂ ਕੀਤੀਆਂ ਗਈਆਂ ਉਪਰੰਤ ਭਾਈ ਹਰ ਨਰਾਇਣ ਸਿੰਘ ਲਹਿਰੀ ਦੇ ਢਾਡੀ ਜਥੇ ਵੱਲੋਂ ਗੁਰੂ ਸਾਹਿਬ ਦੇ ਜੀਵਨ ਸਬੰਧੀ ਢਾਡੀ ਵਾਰਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ਇਸ ਮੌਕੇ ਪਰਮਿੰਦਰ ਸਿੰਘ ਸੁਹਾਣਾ ਸੀਨੀਅਰ ਅਕਾਲੀ ਆਗੂ ਬੀਬੀ ਪਰਮਜੀਤ ਕੌਰ ਲਾਂਡਰਾਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਕਾਲੀ ਆਗੂ ਹਰਵਿੰਦਰ ਸਿੰਘ ਸੁਹਾਣਾ, ਬਲਜੀਤ ਸਿੰਘ ਦੈੜੀ, ਹਰਦੀਪ ਸਿੰਘ ਬਠਲਾਣਾ, ਹਰਪਾਲ ਸਿੰਘ ਸਰਪੰਚ, ਮੋਹਣ ਸਿੰਘ ਠੇਕੇਦਾਰ, ਕਰਮਜੀਤ ਸਿੰਘ ਸਾਬਕਾ ਸਰਪੰਚ, ਵਜੀਰ ਸਿੰਘ ਸਾਬਕਾ ਸਰਪੰਚ, ਸੁਰਮੁੱਖ ਸਿੰਘ, ਗਿਆਨੀ ਨਿਰਮਲ ਸਿੰਘ, ਜਰਨੈਲ ਸਿੰਘ, ਨਾਗਰ ਸਿੰਘ, ਹਰਜੀਤ ਸਿੰਘ, ਬਲਜੀਤ ਸਿੰਘ, ਸਤਨਾਮ ਸਿੰਘ, ਹਰਵਿੰਦਰ ਸਿੰਘ ਪੰਚ, ਬਲਜਿੰਦਰ ਕੋਰ ਪੰਚ ਅਤੇ ਮਨਪ੍ਰੀਤ ਸਿੰਘ ਪੰਚ ਆਦਿ ਵੱਡੀ ਗਿਣਤੀ ਵਿੱਚ ਨਗਰ ਨਿਵਾਸੀ ਹਾਜ਼ਰ ਸਨ।
Home
»
Uncategorized
»
ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਆਯੋਜਿਤ ਮਹਾਨ ਗੁਰਮਤਿ ਸਮਾਗਮ : ਪ੍ਰਧਾਨ ਸੁਖਬੀਰ ਸਿੰਘ ਸੁੱਖਾ


