Home » Uncategorized » ਹਿੰਦ ਦੀ ਚਾਦਰ ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਦਾ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਪਹੁੰਚਣ ‘ਤੇ ਕੀਤਾ ਸਵਾਗਤ

ਹਿੰਦ ਦੀ ਚਾਦਰ ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਦਾ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਪਹੁੰਚਣ ‘ਤੇ ਕੀਤਾ ਸਵਾਗਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 21 ਨਵੰਬਰ (ਮੰਗਤ ਸਿੰਘ ਸੈਦਪੁਰ) : ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਜੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਦਾ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਪਹੁੰਚਣ ਤੇ ਨਿਘਾ ਸਵਾਗਤ ਕੀਤਾ ਗਿਆ। ਇਸ ਸਬੰਣੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਦੱਸਿਆ ਕਿ ਇਹ ਵਿਸ਼ਾਲ ਨਗਰ ਕੀਰਤਨ ਮਿਤੀ 21 ਅਗਸਤ ਨੂੰ ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਧੋਬੜੀ ਸਾਹਿਬ ਜੀ ਅਸਾਮ ਤੋਂ ਅਰੰਭ ਹੋ ਕੇ ਵੱਖ ਵੱਖ ਰਾਜਾਂ ਦੇ ਪਿੰਡਾਂ ਸ਼ਹਿਰਾਂ ਤੇ ਇਲਾਕਿਆਂ ਵਿੱਚੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ। ਇਹ ਨਗਰ ਕੀਰਤਨ ਅੱਜ਼ ਦੁਪਿਹਰ 12 ਵਜੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਮੋਹਾਲੀ ਵਿੱਖੇ ਪਹੁੰਚਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ । ਉਨ੍ਹਾਂ ਦੇ ਪਿੱਛੇ ਉਚੇਚੇ ਤੌਰ ਤੇ ਗੱਡੀ ਦੀ ਬਣਾਈ ਗਈ ਸ਼ੀਸ਼ੇ ਦੀ ਆਲੀਸ਼ਾਨ ਪਾਲਕੀ ਸਾਹਿਬ ਜੀ ਵਿੱਚ ਧੰਨ ਧੰਨ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਪਾਵਨ ਸਰੂਪ ਬਿਰਾਜਮਾਨ ਕਰਵਾਏ ਗਏ ਸਨ । ਇਸ ਪਾਲਕੀ ਸਾਹਿਬ ਜੀ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਫੁੱਲਾਂ ਨਾਲ ਸਜਾਇਆ ਗਿਆ ਸੀ। ਪਾਲਕੀ ਸਾਹਿਬ ਜੀ ਦੇ ਪਿੱਛੇ ਰਾਗੀ ਸਿੰਘਾਂ ਅਤੇ ਸੰਗਤਾਂ ਵੱਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਦਾ ਗਾਇਨ ਕੀਤਾ ਜਾ ਰਿਹਾ ਸੀ । ਇਸ ਮੌਕੇ ਇਲਾਕੇ ਦੀਆਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਭਾਗ ਲਿਆ। ਫੌਜੀ ਬੈਂਡ, ਅਤੇ ਹੋਰ ਕਈ ਬੈਂਡ ਵਾਲਿਆਂ ਨੇ ਨਗਰ ਕੀਰਤਨ ਦੀ ਸ਼ੋਭਾ ਵਧਾਈ। ਨਗਰ ਕੀਰਤਨ ਦੇ ਪੂਰੇ ਰਸਤੇ ਨੂੰ ਸਵਾਗਤੀ ਗੇਟਾਂ ਨਾਲ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ। ਨਗਰ ਕੀਰਤਨ ਦਾ ਥਾਂ ਥਾਂ ਤੇ ਨਿੱਘਾ ਸਵਾਗਤ ਕੀਤਾ ਗਿਆ। ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵੱਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਂਟ ਕੀਤੇ ਗਏ ਥਾਂ ਥਾਂ ਤੇ ਚਾਹ, ਬੈ੍ਰੱਡ ਪਕੌੜੇ, ਮਠਿਆਈਆਂ ਅਤੇ ਸੁੱਕੇ ਮੇਵਿਆਂ ਦਾ ਪ੍ਰਸ਼ਾਦਿ ਅਤੁੱਟ ਵਰਤਿਆ ਗਿਆ

Leave a Reply

Your email address will not be published. Required fields are marked *