Home » Uncategorized » ਦਿੱਲੀ ਅੰਦੋਲਨ ਦੀ 5ਵੀਂ ਵਰ੍ਹੇਗੰਡ ਮਨਾਉਣ, ਰਹਿੰਦੀਆਂ ਬਾਕੀ ਮੰਗਾਂ ਤੇ ਬਿਜਲੀ ਸੋਧ ਬਿਲ 2025 ਰੱਦ ਕਰਵਾਉਣ ਲਈ 26 ਨਵੰਬਰ ਨੂੰ ਅੰਦੋਲਨ ‘ਚ ਸ਼ਾਮਿਲ ਹੋਣ ਸਬੰਧੀ ਵੱਖ ਵੱਖ ਪਿੰਡਾਂ ‘ਚ ਕੀਤੀਆਂ ਮੀਟਿੰਗਾਂ : ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਪੂਨੀਆ

ਦਿੱਲੀ ਅੰਦੋਲਨ ਦੀ 5ਵੀਂ ਵਰ੍ਹੇਗੰਡ ਮਨਾਉਣ, ਰਹਿੰਦੀਆਂ ਬਾਕੀ ਮੰਗਾਂ ਤੇ ਬਿਜਲੀ ਸੋਧ ਬਿਲ 2025 ਰੱਦ ਕਰਵਾਉਣ ਲਈ 26 ਨਵੰਬਰ ਨੂੰ ਅੰਦੋਲਨ ‘ਚ ਸ਼ਾਮਿਲ ਹੋਣ ਸਬੰਧੀ ਵੱਖ ਵੱਖ ਪਿੰਡਾਂ ‘ਚ ਕੀਤੀਆਂ ਮੀਟਿੰਗਾਂ : ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਪੂਨੀਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 24 ਨਵੰਬਰ (ਮੰਗਤ ਸਿੰਘ ਸੈਦਪੁਰ) : 26 ਨਵੰਬਰ ਨੂੰ ਚੰਡੀਗੜ੍ਹ ਚਲੋ ਸੰਯੁਕਤ ਕਿਸਾਨ ਮੋਰਚਾ ਭਾਰਤ ਵੱਲੋਂ ਪੰਜਾਬ ਪੱਧਰ ‘ਤੇ ਜਿਲਿਆਂ ‘ਚ ਅੰਦੋਲਨ ਕਰਨੇ ਹਨ। ਇਸੇ ਤਰ੍ਹਾਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ 26 ਨਵੰਬਰ ਨੂੰ ਚੰਡੀਗੜ੍ਹ ਵਿਖੇ ਅੰਦੋਲਨ ਕਰਨਾ ਹੈ। ਇਸ ਮੌਕੇ ਦਿੱਲੀ ਅੰਦੋਲਨ ਦੀ ਪੰਜਵੀਂ ਵਰ੍ਹੇਗੰਡ ਮਨਾਉਣ ਤੋਂ ਇਲਾਵਾ ਦਿੱਲੀ ਅੰਦੋਲਨ ਦੀਆਂ ਬਾਕੀ ਮੰਗਾਂ ਅਤੇ ਬਿਜਲੀ ਸੋਧ ਬਿਲ 2025 ਰੱਦ ਕਰਵਾਉਣ ਲਈ ਅੰਦੋਲਨ ਵਿੱਚ ਸ਼ਾਮਿਲ ਹੋਣ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਮੁਹਾਲੀ ਦੇ ਪ੍ਰਧਾਨ ਸ. ਅਵਤਾਰ ਸਿੰਘ ਜੀ ਪੂਨੀਆ ਵੱਲੋਂ ਮੋਹਾਲੀ ਦੇ ਵੱਖ ਵੱਖ ਪਿੰਡਾਂ ਦੇ ਵਿੱਚ ਮੀਟਿੰਗਾਂ ਕੀਤੀਆਂ ਗਈਆਂ ਹਨ। ਜਿਵੇਂ ਕਿ ਪਿੰਡ ਤੀੜਾ ਰਤਵਾੜਾ ਸਾਹਿਬ, ਚਾਹੜ ਮਾਜਰਾ, ਪੈਂਤਪੁਰ ਅਤੇ ਪਿੰਡ ਬਾਸੀਆਂ ਪਿੰਡ ਘੋਗਾ ਦੇ ਸਰਪੰਚਾਂ ਅਤੇ ਪੰਚਾਂ ਨੂੰ ਮਿਲਿਆ ਗਿਆ। ਵੱਖ ਵੱਖ ਪਿੰਡਾਂ ਦੇ ਵਸਨੀਕਾਂ ਵੱਲੋਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਮੈਂਬਰਾਂ ਨੂੰ ਭਰਮਾ ਹੁੰਗਾਰਾ ਮਿਲਿਆ। ਇਸ ਮੌਕੇ ਅਮਨਪ੍ਰੀਤ ਸਿੰਘ ਸਰਪੰਚ, ਮਹਿੰਦਰ ਸਿੰਘ ਸਾਬਕਾ ਸਰਪੰਚ, ਗੌਤਮ ਚੰਦ ਸਾਬਕਾ ਸਰਪੰਚ, ਬਲਦੇਵ ਸਿੰਘ ਪਰਧਾਨ ਵੇਰਕਾ ਡਾਇਰੀ, ਦਰਬਾਰਾ ਸਿੰਘ, ਸੁਰਮੁਖ ਸਿੰਘ, ਪਿੰਡ ਘੋਗਾ ਤੋਂ ਪੰਚ ਜਾਗਰ ਸਿੰਘ ਮਲਕੀਤ ਸਿੰਘ ਗੁਰਜੋਤ ਸਿੰਘ ਲਖਬੀਰ ਸਿੰਘ ਆਦਿ ਸ਼ਾਮਲ ਸਨ।

Leave a Reply

Your email address will not be published. Required fields are marked *