Translate Your Language

October 6, 2026 11:00 am

PUNPUN03583/19/1/2007-TC

PUNPUN03583/19/1/2007-TC

Home » Uncategorized » ਨਵਜੋਤ ਕੌਰ ਸਿੱਧੂ ਨੇ ਸੁਖਵਿੰਦਰ ਰੰਧਾਵਾ ਦੇ ਨੋਟਿਸ ਨੂੰ ਦਿੱਤਾ ਪੂਰੀ ਤਰ੍ਹਾਂ ਬੇਬੁਨਿਆਦ ਕਰਾਰ, ਬੋਲੇ ਗਏ ਹਰ ਸ਼ਬਦ ‘ਤੇ ਹਨ ਪੂਰੀ ਤਰ੍ਹਾਂ ਕਾਇਮ…

ਨਵਜੋਤ ਕੌਰ ਸਿੱਧੂ ਨੇ ਸੁਖਵਿੰਦਰ ਰੰਧਾਵਾ ਦੇ ਨੋਟਿਸ ਨੂੰ ਦਿੱਤਾ ਪੂਰੀ ਤਰ੍ਹਾਂ ਬੇਬੁਨਿਆਦ ਕਰਾਰ, ਬੋਲੇ ਗਏ ਹਰ ਸ਼ਬਦ ‘ਤੇ ਹਨ ਪੂਰੀ ਤਰ੍ਹਾਂ ਕਾਇਮ…

ਨੋਟਿਸ ਵਾਪਸ ਨਾ ਲਿਆ ਤਾਂ ਖੁਦ ਰੰਧਾਵਾ ਖਿਲਾਫ  ਕਾਨੂੰਨੀ ਕਾਰਵਾਈ ਕਰਨ ਲਈ ਹਾਂ ਤਿਆਰ…

ਚੰਡੀਗੜ੍ਹ 10 ਦਸੰਬਰ (ਮੰਗਤ ਸਿੰਘ ਸੈਦਪੁਰ) : ਕਾਂਗਰਸ ਪਾਰਟੀ ਵਿੱਚ ਪੈਸੇ ਦੇ ਕੇ ਮਿਲਦੀਆਂ ਅਹੁਦੇਦਾਰੀਆਂ ਨੂੰ ਲੈ ਕੇ ਵੱਡੇ ਪੱਧਰ ‘ਤੇ ਚਰਚਾ ਬਣੀ ਹੋਈ ਹੈ। ਇਸ ਸਬੰਧੀ ਨਵਜੋਤ ਕੌਰ ਸਿੱਧੂ ਵੱਲੋਂ ਦਿੱਤੇ ਬਿਆਨ ‘ਤੇ ਸੁਖਵਿੰਦਰ ਸਿੰਘ ਰੰਧਾਵਾ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਇਸ ਸਬੰਧੀ ਨਵਜੋਤ ਕੌਰ ਸਿੱਧੂ ਨੇ ਸੁਖਵਿੰਦਰ ਸਿੰਗਰ ਧਾਵਾ ਵੱਲੋਂ ਭੇਜੇ ਲੀਗਲ ਨੋਟਿਸ ਦਾ ਜਵਾਬ ਦਿੰਦਿਆਂ ਉਲਟਾ ਰੰਧਾਵਾ ਨੂੰ ਹੀ ਚੇਤਾਵਨੀ ਦੇ ਦਿੱਦਿਆ ਸਪਸ਼ਟ ਕਰ ਦਿੱਤਾ ਹੈ ਕਿ ਜੇਕਰ ਸੁਖਜਿੰਦਰ ਰੰਧਾਵਾ ਨੇ ਆਪਣਾ ਨੋਟਿਸ ਵਾਪਸ ਨਹੀਂ ਲਿਆ, ਤਾਂ ਉਹ ਖੁਦ ਉਨ੍ਹਾਂ ਖਿਲਾਫ਼ ਕਾਨੂੰਨੀ ਕਾਰਵਾਈ ਕਰਨ ਲਈ ਤਿਆਰ ਹਨ। ਉਨ੍ਹਾਂ ਨੂੰ ਡਰਾਉਣ-ਧਮਕਾਉਣ ਦੀਆਂ ਕੋਸ਼ਿਸ਼ਾਂ ਕਾਮਯਾਬ ਨਹੀਂ ਹੋਣਗੀਆਂ। ਨਵਜੋਤ ਕੌਰ ਸਿੱਧੂ ਨੇ ਆਪਣੇ ਜਵਾਬ ਵਿੱਚ ਤਰਕ ਦਿੱਤਾ ਕਿ ਉਨ੍ਹਾਂ ਦੇ ਬਿਆਨ ਸੰਵਿਧਾਨ ਤਹਿਤ ਮਿਲੀ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰਿਤ ਦੇ ਘੇਰੇ ਵਿੱਚ ਆਉਂਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਟਿੱਪਣੀਆਂ ਉਨ੍ਹਾਂ ਜਾਣਕਾਰੀਆਂ ‘ਤੇ ਆਧਾਰਿਤ ਸਨ, ਜੋ ਪਹਿਲਾਂ ਤੋਂ ਹੀ ਮੀਡੀਆ ਵਿੱਚ ਰਿਪੋਰਟ ਕੀਤੀਆਂ ਜਾ ਚੁੱਕੀਆਂ ਹਨ। ਨਵਜੋਤ ਕੌਰ ਨੇ ਦੁਹਰਾਇਆ ਕਿ ਉਨ੍ਹਾਂ ਨੇ ਸਿਰਫ਼ ਲੋਕ ਹਿੱਤ ਦੇ ਮੁੱਦਿਆਂ ਨੂੰ ਉਜਾਗਰ ਕੀਤਾ ਹੈ ਅਤੇ ਉਨ੍ਹਾਂ ਦੇ ਬਿਆਨ ਦਾ ਕੋਈ ਵੀ ਹਿੱਸਾ ਕਾਨੂੰਨ ਦੀ ਉਲੰਘਣਾ ਨਹੀਂ ਕਰਦਾ ਹੈ। ਨਵਜੋਤ ਕੌਰ ਨੇ ਦੁਹਰਾਇਆ ਕਿ ਉਨ੍ਹਾਂ ਨੇ ਸਿਰਫ਼ ਲੋਕ ਹਿੱਤ ਦੇ ਮੁੱਦਿਆਂ ਨੂੰ ਉਜਾਗਰ ਕੀਤਾ ਹੈ ਅਤੇ ਉਨ੍ਹਾਂ ਦੇ ਬਿਆਨ ਦਾ ਕੋਈ ਵੀ ਹਿੱਸਾ ਕਾਨੂੰਨ ਦੀ ਉਲੰਘਣਾ ਨਹੀਂ ਕਰਦਾ ਹੈ। ਵਰਨਣਯੋਗ ਹੈ ਕਿ ਨਵਜੋਤ ਕੌਰ ਸਿੱਧੂ ਨੇ ਕਾਂਗਰਸ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਭੇਜੇ ਗਏ ਕਾਨੂੰਨੀ ਨੋਟਿਸ ਦਾ ਸਖ਼ਤ ਅਤੇ ਸਿੱਧਾ ਜਵਾਬ ਦਿੱਤਾ ਹੈ। ਉਨ੍ਹਾਂ ਨੇ ਰੰਧਾਵਾ ਦੇ ਨੋਟਿਸ ਨੂੰ ਪੂਰੀ ਤਰ੍ਹਾਂ “ਬੇਬੁਨਿਆਦ” ਕਰਾਰ ਦਿੰਦੇ ਹੋਏ ਖਾਰਜ ਕਰ ਦਿੱਤਾ ਹੈ ਅਤੇ ਸਪੱਸ਼ਟ ਕੀਤਾ ਹੈ ਕਿ ਉਹ ਆਪਣੇ ਵੱਲੋਂ ਬੋਲੇ ਗਏ ਹਰ ਇੱਕ ਸ਼ਬਦ ‘ਤੇ ਅੱਜ ਵੀ ਕਾਇਮ ਹਨ। ਸਿੱਧੂ ਨੇ ਦੋ ਟੁੱਕ ਸ਼ਬਦਾਂ ਵਿੱਚ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਕਾਨੂੰਨੀ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ ਅਤੇ ਮਜ਼ਬੂਤੀ ਨਾਲ ਆਪਣਾ ਪੱਖ ਰੱਖਣਗੇ। ਖਾਸ ਗੱਲ ਇਹ ਹੈ ਕਿ ਦਿੱਤੇ ਇਸ ਬਿਆਨ ਤੇ ਕਾਂਗਰਸ ਪਾਰਟੀ ਵਿੱਚ ਵੱਡੇ ਪੱਧਰ ‘ਤੇ ਹਲਚਲ ਮੱਚੀ ਹੋਈ ਹੈ। ਇਸ ਨੂੰ ਲੈ ਕੇ ਹੋਰ ਕੀ ਖੁਲਾਸੇ ਹੋਣਗੇ ਫਿਲਹਾਲ ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ। ਪਰੰਤੂ ਵਿਰੋਧੀ ਪਾਰਟੀਆਂ ਵੱਲੋਂ ਇਸ ਮਾਮਲੇ ਨੂੰ ਲੈ ਕੇ ਵੱਡੇ ਪੱਧਰ ‘ਤੇ ਸਿਆਸਤ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *