Home » Uncategorized » ਮਾਣਯੋਗ ਸੁਪਰੀਮ ਕੋਰਟ ਨੇ ਸਸਪੈਂਡ ਡੀਆਈਜੀ ਹਰਚਰਨ ਭੁੱਲਰ ਦੀ ਪਟੀਸ਼ਨ ‘ਤੇ ਸੁਣਵਾਈ ਤੋਂ ਕੀਤਾ ਇਨਕਾਰ…

ਮਾਣਯੋਗ ਸੁਪਰੀਮ ਕੋਰਟ ਨੇ ਸਸਪੈਂਡ ਡੀਆਈਜੀ ਹਰਚਰਨ ਭੁੱਲਰ ਦੀ ਪਟੀਸ਼ਨ ‘ਤੇ ਸੁਣਵਾਈ ਤੋਂ ਕੀਤਾ ਇਨਕਾਰ…

ਮਾਣਯੋਗ ਸੁਪਰੀਮ ਕੋਰਟ ਨੇ ਸਸਪੈਂਡ ਡੀਆਈਜੀ ਹਰਚਰਨ ਭੁੱਲਰ ਦੀ ਪਟੀਸ਼ਨ ‘ਤੇ ਸੁਣਵਾਈ ਤੋਂ ਕੀਤਾ ਇਨਕਾਰ

ਚੰਗਡੀੜ੍ਹ 19 ਦਸੰਬਰ (ਮੰਗਤ ਸਿੰਘ ਸੈਦਪੁਰ) :  ਰਿਸ਼ਵਤਖੋਰੀ ਦੇ ਦੋਸ਼ਾਂ ਵਿੱਚ ਘਿਰੇ ਭੁੱਲਰ ਨੇ ਆਪਣੀ ਜ਼ਮਾਨਤ ਅਤੇ ਸੀਬੀਆਈ ਜਾਂਚ ‘ਤੇ ਰੋਕ ਲਗਾਉਣ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ‘ਤੇ ਕੋਰਟ ਨੇ ਸੁਣਵਾਈ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਭਾਰਤ ਦੇ ਚੀਫ਼ ਜਸਟਿਸ (CJI) ਦੀ ਅਗਵਾਈ ਵਾਲੇ ਬੈਂਚ ਨੇ ਭੁੱਲਰ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਆਪਣੀ ਗੱਲ ਰੱਖਣ ਲਈ ਵਾਪਸ ਹਾਈ ਕੋਰਟ ਦਾ ਰੁਖ਼ ਕਰਨ।ਸੁਪਰੀਮ ਕੋਰਟ ਦੀ ਸਖ਼ਤੀ ਨੂੰ ਦੇਖਦੇ ਹੋਏ ਹਰਚਰਨ ਸਿੰਘ ਭੁੱਲਰ ਨੇ ਆਪਣੀ ਪਟੀਸ਼ਨ ਵਾਪਸ ਲੈ ਲਈ, ਜਿਸ ਤੋਂ ਬਾਅਦ ਅਦਾਲਤ ਨੇ ਇਸ ਨੂੰ ਖਾਰਜ ਕਰ ਦਿੱਤਾ। ਭੁੱਲਰ ਨੇ ਸੀਬੀਆਈ ਦੁਆਰਾ ਆਪਣੀ ਗ੍ਰਿਫਤਾਰੀ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਦਰਜ ਐਫਆਈਆਰ ਨੂੰ ਚੁਣੌਤੀ ਦਿੱਤੀ ਸੀ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਹਾਈ ਕੋਰਟ ਤੋਂ ਵੀ ਕੋਈ ਰਾਹਤ ਨਹੀਂ ਮਿਲੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਪਰ ਉੱਥੋਂ ਵੀ ਉਨ੍ਹਾਂ ਨੂੰ ਖਾਲੀ ਹੱਥ ਪਰਤਣਾ ਪਿਆ। .ਜ਼ਿਕਰਯੋਗ ਹੈ ਕਿ ਇਹ ਮਾਮਲਾ ਭ੍ਰਿਸ਼ਟਾਚਾਰ ਨਾਲ ਜੁੜਿਆ ਹੈ। ਸੀਬੀਆਈ ਨੇ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਦੇ ਇੱਕ ਵਪਾਰੀ ਤੋਂ 8 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਸੀ। ਇਸ ਮਾਮਲੇ ਵਿੱਚ ਇੱਕ ਵਿਚੋਲੇ ਕ੍ਰਿਸ਼ਨੂ ਨੂੰ ਵੀ ਫੜਿਆ ਗਿਆ ਸੀ। ਜਾਂਚ ਏਜੰਸੀ ਦੀ ਛਾਪੇਮਾਰੀ ਦੌਰਾਨ ਡੀਆਈਜੀ ਦੇ ਘਰੋਂ 7.5 ਕਰੋੜ ਰੁਪਏ ਦੀ ਭਾਰੀ ਨਕਦੀ, ਗਹਿਣੇ ਅਤੇ ਸ਼ਰਾਬ ਬਰਾਮਦ ਹੋਈ ਸੀ, ਜਿਸ ਤੋਂ ਬਾਅਦ ਤੋਂ ਹੀ ਉਨ੍ਹਾਂ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ।

Leave a Reply

Your email address will not be published. Required fields are marked *