ਚੰਡੀਗੜ੍ਹ 25 ਦਸੰਬਰ (ਮੰਗਤ ਸਿੰਘ ਸੈਦਪੁਰ) : ਦੇਸ਼-ਵਿਦੇਸ਼ਾਂ ਦੇ ਹਰ ਨਾਗਰਿਕ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ ਹੈ। ਪੰਜਾਬ ਸਰਕਾਰ ਨੇ ਕਦੇ ਵੀ ਖ਼ੁਦ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਉੱਪਰ ਨਹੀਂ ਮੰਨਿਆ ਅਤੇ ਨਾ ਹੀ ਅਜਿਹੀ ਕੋਈ ਮਨਸ਼ਾ ਹੈ। ਪਰੰਤੂ ਜਦੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਗੰਭੀਰ ਮਾਮਲੇ ‘ਤੇ ਸਵਾਲ ਉੱਠਦੇ ਹਨ, ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਾਹਿਬ ਰੌਲਾ ਪਾਉਣਾ ਕਿਉਂ ਸ਼ੁਰੂ ਕਰ ਦਿੰਦੇ ਹਨ.? ਕੀ ਜਵਾਬ ਦੇਣ ਦੀ ਬਜਾਏ ਕੀ ਧਾਮੀ ਆਪਣੇ ਆਪ ਨੂੰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਆਪਣੇ ਆਪ ਨੂੰ ਉੱਪਰ ਸਮਝਣ ਲੱਗਦਾ ਹੈ। ਇਸ ਸਬੰਧੀ ਪ੍ਰੈਸ ਕਾਨਫਰੰਸ ਰਾਹੀਂ ‘ਆਪ’ ਦੇ ਸੀਨੀਅਰ ਆਗੂ ਅਤੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਬਿਆਨ ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ 328 ਸਰੂਪਾਂ ਸਬੰਧੀ ਜਵਾਬ ਦੇਣ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਭੱਜ ਰਿਹਾ ਹੈ। ਪੰਨੂ ਨੇ ਧਾਮੀ ਦੇ ਉਸ ਹਾਲੀਆ ਬਿਆਨ ‘ਤੇ ਵੀ ਹੈਰਾਨੀ ਪ੍ਰਗਟਾਈ ਜਿਸ ਵਿੱਚ ਉਨ੍ਹਾਂ ਮੰਨਿਆ ਕਿ ਐਸਜੀਪੀਸੀ ਵਿੱਚ ਰੋਜ਼ਾਨਾ 10-20 ਘਪਲੇ ਹੁੰਦੇ ਰਹਿੰਦੇ ਹਨ। ਉਨ੍ਹਾਂ ਸਵਾਲ ਕੀਤਾ ਕਿ ਧਾਮੀ ਸਾਹਿਬ ਸੰਗਤ ਨੂੰ ਦੱਸਣ ਕਿ ਇਹ ਕਿਸ ਤਰ੍ਹਾਂ ਦੇ ਘਪਲੇ ਹਨ? ਕੀ ਇਹ ਪੈਸੇ ਦੀ ਹੇਰਾਫੇਰੀ ਹੈ, ਰਸੀਦਾਂ ਦੀ ਫਰਜ਼ੀਵਾੜਾ ਹੈ ਜਾਂ ਛਪਾਈ ਦੌਰਾਨ ਹੋਣ ਵਾਲੇ ਭ੍ਰਿਸ਼ਟਾਚਾਰ ਦਾ ਹਿੱਸਾ ਹੈ? ਉਨ੍ਹਾਂ ਦਾ ਇਹ ਬਿਆਨ ਬਹੁਤ ਗੰਭੀਰ ਹੈ ਅਤੇ ਦਰਸਾਉਂਦਾ ਹੈ ਕਿ ਸੰਸਥਾ ਦੇ ਅੰਦਰ ਭ੍ਰਿਸ਼ਟਾਚਾਰ ਦੀਆਂ ਜੜ੍ਹਾਂ ਕਿੰਨੀਆਂ ਡੂੰਘੀਆਂ ਹੋ ਚੁੱਕੀਆਂ ਹਨ। ਐਸਜੀਪੀਸੀ ਪ੍ਰਧਾਨ ਧਾਮੀ ਨੂੰ ਆੜੇ ਹੱਥੀਂ ਲੈਂਦਿਆਂ ਪੰਨੂ ਨੇ ਸਵਾਲ ਕੀਤਾ ਕਿ ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਗੰਭੀਰ ਮਾਮਲੇ ‘ਤੇ ਸਵਾਲ ਉੱਠਦੇ ਹਨ, ਤਾਂ ਧਾਮੀ ਸਾਹਿਬ ਰੌਲਾ ਪਾਉਣਾ ਕਿਉਂ ਸ਼ੁਰੂ ਕਰ ਦਿੰਦੇ ਹਨ? ਕੀ ਆਪਣੀ ਜਵਾਬਦੇਹੀ ਤੋਂ ਭੱਜਣ ਲਈ ਤੁਸੀਂ ਖ਼ੁਦ ਨੂੰ ਗੁਰੂ ਸਾਹਿਬ ਤੋਂ ਵੀ ਉੱਪਰ ਸਮਝਣ ਲੱਗ ਪਏ ਹੋ.? ਬਲਤੇਜ ਪੰਨੂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦਾ ਮਾਮਲਾ ਸਿੱਖ ਸੰਗਤ ਦੀਆਂ ਭਾਵਨਾਵਾਂ ਨਾਲ ਜੁੜਿਆ ਇੱਕ ਬੇਹੱਦ ਸੰਵੇਦਨਸ਼ੀਲ ਮੁੱਦਾ ਹੈ। ਜਦੋਂ ਵੀ ਇਸ ਮਾਮਲੇ ਵਿੱਚ ਇਨਸਾਫ਼ ਜਾਂ ਸਪੱਸ਼ਟੀਕਰਨ ਦੀ ਮੰਗ ਕੀਤੀ ਜਾਂਦੀ ਹੈ, ਤਾਂ ਧਾਮੀ ਸਾਹਿਬ ਇਸ ਨੂੰ ‘ਸਰਕਾਰੀ ਦਖ਼ਲਅੰਦਾਜ਼ੀ’ ਦੱਸ ਕੇ ਮੁੱਦੇ ਨੂੰ ਦਬਾਉਣ ਦੀ ਕੋਸ਼ਿਸ਼ ਕਰਦੇ ਹਨ।
Home
»
Uncategorized
»
ਖਾਲਸਾ ਪੰਥ ਦੀ ਸਰਬ-ਉੱਚ-ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਵਰਲਡ ‘ਚ ਸਭ ਤੋਂ ਉੱਚੀ ਅਦਾਲਤ, ਲਾਪਤਾ 328 ਸਰੂਪਾਂ ਸਬੰਧੀ ਧਾਮੀ ਦਾ ਬਿਆਨ ਬਾਦਲਾਂ ਦੀ ਸ਼ਹਿ ‘ਤੇ ਗੁੰਮਰਾਹ ਦੀ ਸਾਜਿਸ਼ : ‘ਆਪ’ ਆਗੂ ਬਲਤੇਜ ਪੰਨੂ


