Home » Uncategorized » ਕੇਂਦਰੀ ਜਾਂਚ ਏਜੰਸੀ ਨੇ ਕਰਨਲ ਪੁਸ਼ਪਿੰਦਰ ਬਾਠ ‘ਤੇ ਹਮਲਾ ਮਾਮਲੇ ‘ਚ ਪੰਜਾਬ ਪੁਲਿਸ ਦੇ 4 ਮੁਲਾਜ਼ਮਾਂ ਵਿਰੁੱਧ ਮੋਹਾਲੀ ਅਦਾਲਤ ‘ਚ ਕੀਤੀ ਚਾਰਜਸ਼ੀਟ ਦਾਖਲ…

ਕੇਂਦਰੀ ਜਾਂਚ ਏਜੰਸੀ ਨੇ ਕਰਨਲ ਪੁਸ਼ਪਿੰਦਰ ਬਾਠ ‘ਤੇ ਹਮਲਾ ਮਾਮਲੇ ‘ਚ ਪੰਜਾਬ ਪੁਲਿਸ ਦੇ 4 ਮੁਲਾਜ਼ਮਾਂ ਵਿਰੁੱਧ ਮੋਹਾਲੀ ਅਦਾਲਤ ‘ਚ ਕੀਤੀ ਚਾਰਜਸ਼ੀਟ ਦਾਖਲ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 25 ਦਸੰਬਰ (ਮੰਗਤ ਸਿੰਘ ਸੈਦਪੁਰ) : ਕੇਂਦਰੀ ਜਾਂਚ ਬਿਊਰੋ ਨੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਹਮਲੇ ਚ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਚਾਰ ਅਧਿਕਾਰੀਆਂ ਵਿਰੁੱਧ ਮੋਹਾਲੀ ਦੀ ਇੱਕ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ। ਚਾਰਾਂ ਅਧਿਕਾਰੀਆਂ ਉੱਤੇ ਗੰਭੀਰ ਹਮਲਾ (ਸਵੈ-ਇੱਛਾ ਨਾਲ ਸੱਟ ਪਹੁੰਚਾਉਣਾ) ਅਤੇ ਗਲਤ ਹਿਰਾਸਤ (ਗਲਤ ਰੋਕ) ਸਮੇਤ ਵੱਖ-ਵੱਖ ਧਾਰਾਵਾਂ ਦੇ ਦੋਸ਼ ਲਗਾਏ ਗਏ ਹਨ। FIR ਵਿੱਚ ਆਈਪੀਸੀ ਦੀਆਂ ਧਾਰਾਵਾਂ 310, 155(2), 117(2), 126(2), ਅਤੇ 351(2) ਸ਼ਾਮਲ ਸਨ। ਸ਼ੁਰੂਆਤੀ FIR ਵਿੱਚ ਕਤਲ ਦੀ ਕੋਸ਼ਿਸ਼ (ਧਾਰਾ 109) ਦਾ ਦੋਸ਼ ਸ਼ਾਮਲ ਸੀ, ਪਰ ਚਾਰਜਸ਼ੀਟ ਵਿੱਚ ਇਹ ਦੋਸ਼ ਸ਼ਾਮਲ ਨਹੀਂ ਹੈ। ਚਾਰਜਸ਼ੀਟ ਦੇ ਅਨੁਸਾਰ, ਇੰਸਪੈਕਟਰ ਰੌਨੀ ਸਿੰਘ ਇਸ ਮਾਮਲੇ ਵਿੱਚ ਮੁੱਖ ਮੁਲਜ਼ਮ ਹੈ। ਸੀਬੀਆਈ ਨੇ ਇੰਸਪੈਕਟਰ ਹੈਰੀ ਬੋਪਾਰਾਏ, ਰੌਨੀ ਸਿੰਘ ਅਤੇ ਹਰਜਿੰਦਰ ਢਿੱਲੋਂ ਸਮੇਤ ਚਾਰ ਪੁਲਿਸ ਇੰਸਪੈਕਟਰਾਂ ਵਿਰੁੱਧ ਐਫਆਈਆਰ ਦਰਜ ਕੀਤੀ ਸੀ। ਜਾਂਚ ਦੌਰਾਨ ਇੱਕ ਹੋਰ ਇੰਸਪੈਕਟਰ ਦਾ ਨਾਮ ਵੀ ਸਾਹਮਣੇ ਆਇਆ ਸੀ। ਸ਼ੁਰੂ ਵਿੱਚ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ ਸੀ। ਮਾਮਲਾ ਰੱਖਿਆ ਮੰਤਰਾਲੇ ਅਤੇ ਫੌਜ ਹੈੱਡਕੁਆਰਟਰ ਤੱਕ ਪਹੁੰਚਣ ਤੋਂ ਬਾਅਦ, ਪੁਲਿਸ ਨੇ ਨੌਂ ਦਿਨਾਂ ਬਾਅਦ ਐਫਆਈਆਰ ਦਰਜ ਕੀਤੀ ਅਤੇ ਪੰਜ ਇੰਸਪੈਕਟਰਾਂ ਸਮੇਤ 12 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕੀਤਾ। ਬਾਅਦ ਵਿੱਚ ਇਹ ਮਾਮਲਾ ਹਾਈ ਕੋਰਟ ਪਹੁੰਚਿਆ। ਜਿੱਥੇ ਪਰਿਵਾਰ ਨੇ ਜਾਂਚ ਕਿਸੇ ਹੋਰ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ। ਜਾਂਚ ਸ਼ੁਰੂ ਵਿੱਚ ਚੰਡੀਗੜ੍ਹ ਪੁਲਿਸ ਨੂੰ ਸੌਂਪੀ ਗਈ ਸੀ। ਪਰ ਪਰਿਵਾਰ ਨੇ ਜਾਂਚ ਦੀ ਗਤੀ ‘ਤੇ ਅਸੰਤੁਸ਼ਟੀ ਜ਼ਾਹਰ ਕਰਦਿਆਂ ਏਜੰਸੀ ਬਦਲਣ ਦੀ ਮੰਗ ਕੀਤੀ। ਦੱਸਣਯੋਗ ਹੈ ਕਿ ਕਰਨਲ ਬਾਠ ਅਤੇ ਉਨ੍ਹਾਂ ਦੇ ਪੁੱਤਰ ‘ਤੇ ਹਮਲੇ ਦਾ ਇਹ ਮਾਮਲਾ 13-14 ਮਾਰਚ 2025 ਨੂੰ ਪਟਿਆਲਾ ਵਿੱਚ ਵਾਪਰਿਆ ਸੀ। ਚਾਰਜ ਸ਼ੀਟ ਦਖਲ ਹੋਣ ਤੋਂ ਬਾਅਦ ਇਸ ਮਾਮਲੇ ਚ ਹੋਰ ਕੀ ਖੁਲਾਸੇ ਹੋਣਗੇ। ਫਿਲਹਾਲ ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ। ਪਰੰਤੂ ਕੇਂਦਰੀ ਜਾਂਚ ਏਜੰਸੀ ਵੱਲੋਂ ਇਸ ਮਾਮਲੇ ਦੀ ਡੁੰਘਾਈ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *