Home » Uncategorized » ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦੇ ਸ਼ੁਭ ਦਿਹਾੜੇ ਮੌਕੇ ਵੱਡੀ ਗਿਣਤੀ ‘ਚ ਪ੍ਰਾਣੀ ਖੰਡੇ ਬਾਟੇ ਦਾ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣੇ…

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦੇ ਸ਼ੁਭ ਦਿਹਾੜੇ ਮੌਕੇ ਵੱਡੀ ਗਿਣਤੀ ‘ਚ ਪ੍ਰਾਣੀ ਖੰਡੇ ਬਾਟੇ ਦਾ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣੇ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ 30 ਦਸੰਬਰ (ਮੰਗਤ ਸਿੰਘ ਸੈਦਪੁਰ) : ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਬੀਬੀ ਜਸਵੀਰ ਕੌਰ ਜੱਸ ਅਤੇ ਸੁਲਤਾਨਪੁਰ ਲੋਧੀ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਵਲੋਂ ਧਰਮ ਖਾਤਰ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ। ਭਾਈ ਅਮਨਦੀਪ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਇਲਾਹੀ ਬਾਣੀ ਨਾਲ ਗਵਾ ਕੇ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਬੇਅੰਤ ਸਿੰਘ ਜੀ ਪ੍ਰਚਾਰਕ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਰਤਸਰ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਖੰਡੇ ਬਾਟੇ ਦੇ ਅੰਮਿ੍ਤ ਦੀ ਮਹੱਤਤਾ ਦੱਸਦੇ ਹੋਏ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤਾ।। ਇਸ ਤੋਂ ਇਲਾਵਾ ਭਾਈ ਮਨਜਿੰਦਰ ਸਿੰਘ ਰਬਾਬੀ ਗੁਰਦੁਆਰਾ ਨਾਢਾ ਸਾਹਿਬ, ਸੰਤ ਬਾਬਾ ਪਰਮਪ੍ਰੀਤ ਸਿੰਘ ਜੀ ਨਥੱਮਲਪੁਰ ਵਾਲੇ, ਸ਼੍ਰੋਮਣੀ ਪ੍ਰਚਾਰਕ ਭਾਈ ਮਨਜੀਤ ਸਿੰਘ ਲੁਧਿਆਣੇ ਵਾਲੇ, ਭਾਈ ਅਰਵਿੰਦਰ ਸਿੰਘ, ਭਾਈ ਗੁਰਦੇਵ ਸਿੰਘ ਜੀ, ਬੀਬੀ ਜਸਪ੍ਰੀਤ ਕੌਰ, ਸ਼ੇਰ ਪੰਜਾਬ ਕਵੀਸ਼ਰੀ ਜੱਥਾ  ਭਾਈ ਜਸਵਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਸੰਦੀਪ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਦਸਵੀਂ ਦੇ ਦਿਹਾੜੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਇਸ ਮੌਕੇ ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ। ਇਸ ਦਿਨ ਕਰਵਾਏ ਗਏ ਅੰਮਿ੍ਤ ਸੰਚਾਰ ਵਿੱਚ ਵੱਡੀ ਗਿਣਤੀ ਵਿੱਚ ਪ੍ਰਾਣੀ ਖੰਡੇ ਬਾਟੇ ਦਾ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਅਸਥਾਨ ਤੇ ਡਿਸਪੈਂਸਰੀ ਅਤੇ ਲੈਬਰੇਟਰੀ ਚੱਲ ਰਹੀ ਹੈ। ਜਿਸ ਵਿੱਚ ਸਾਰੇ ਟੇਸਟ ਅਤਿ ਆਧੁਨਿਕ ਕੰਪਿਊਟਰਾਈਜ ਤਰੀਕੇ ਨਾਲ ਕੀਤੇ ਜਾਂਦੇ ਹਨ। ਮਾਹਿਰ ਡਾਕਟਰਾਂ ਵੱਲੋਂ ਮਰੀਜਾਂ ਦਾ ਮੁਆਇਨਾ ਕੀਤਾ ਜਾਂਦਾ ਹੈ ਅਤੇ ਦਵਾਈ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਐੱਮ ਆਰ ਆਈ, ਸੀਟੀ ਸਕੈਨ, ਅਲਟਰਾਸਾਉਂਡ ਅਤੇ ਐਕਸ ਰੇ ਦੀਆਂ ਮਸ਼ੀਨਾਂ ਵੀ ਸੰਗਤਾਂ ਦੀ ਸਹੁਲਤ ਲਈ ਲਗਾਈਆਂ ਗਈਆਂ ਹਨ।

Leave a Reply

Your email address will not be published. Required fields are marked *