Translate Your Language

October 6, 2026 6:03 am

PUNPUN03583/19/1/2007-TC

PUNPUN03583/19/1/2007-TC

Home » Uncategorized » ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਲਾਪਤਾ 328 ਸਰੂਪਾਂ ਦੇ ਮਾਮਲੇ ‘ਚ ਅਦਾਲਤ ਤੋਂ ਪ੍ਰਾਪਤ ਸਰਚ ਵਰੰਟਾਂ ਦੇ ਅਧਾਰ ਐਸਆਈਟੀ ਨੇ ਚੰਡੀਗੜ੍ਹ, ਰੋਪੜ, ਅੰਮ੍ਰਿਤਸਰ ਸਾਹਿਬ, ਗੁਰਦਾਸਪੁਰ, ਤਰਨ ਤਾਰਨ ਵੱਖ-ਵੱਖ ਖੇਤਰਾਂ ਕੀਤੀ ਛਾਪੇਮਾਰੀ : ਗੁਰਪ੍ਰੀਤ ਸਿੰਘ ਭੁੱਲਰ

ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਲਾਪਤਾ 328 ਸਰੂਪਾਂ ਦੇ ਮਾਮਲੇ ‘ਚ ਅਦਾਲਤ ਤੋਂ ਪ੍ਰਾਪਤ ਸਰਚ ਵਰੰਟਾਂ ਦੇ ਅਧਾਰ ਐਸਆਈਟੀ ਨੇ ਚੰਡੀਗੜ੍ਹ, ਰੋਪੜ, ਅੰਮ੍ਰਿਤਸਰ ਸਾਹਿਬ, ਗੁਰਦਾਸਪੁਰ, ਤਰਨ ਤਾਰਨ ਵੱਖ-ਵੱਖ ਖੇਤਰਾਂ ਕੀਤੀ ਛਾਪੇਮਾਰੀ : ਗੁਰਪ੍ਰੀਤ ਸਿੰਘ ਭੁੱਲਰ

ਚੰਡੀਗੜ੍ਹ/ਸ੍ਰੀ ਅੰਮ੍ਰਿਤਸਰ ਸਾਹਿਬ, 3 ਜਨਵਰੀ (ਮੰਗਤ ਸਿੰਘ ਸੈਦਪੁਰ) : ਜੁਗੋ ਜੁੱਗ ਅਟੱਲ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ 328 ਪਵਿੱਤਰ ਸਰੂਪਾਂ ਨੂੰ ਲੈ ਕੇ ਦੇਸ਼- ਵਿਦੇਸ਼ ਦੀਆਂ ਸਿੱਖ ਸੰਗਤਾਂ ਵਿੱਚ ਵੱਡੇ ਪੱਧਰ ‘ਤੇ ਇਹ ਮੰਗ ਕੀਤੀ ਜਾ ਰਹੀ ਹੈ ਕਿ 328 ਸਰੂਪ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕਿਵੇਂ ਲਾਪਤਾ ਹੋਏ ਹਨ ਅਤੇ ਅੱਜ ਕੱਲ ਉਹਨਾਂ ਦੀ ਸਥਿਤੀ ਕੀ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੇ ਵੱਡੇ ਪੱਧਰ ਤੇ ਐਕਸ਼ਨ ਲੈਂਦਿਆਂ ਜਾਂਚ ਲਈ ਕਾਰਾਈਆਂ ਸ਼ੁਰੂ ਕੀਤੀਆਂ ਹੋਈਆਂ ਹਨ। ਇਸੇ ਸੰਬੰਧ ਵਿੱਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ 328 ਪਵਿੱਤਰ ਸਰੂਪਾਂ ਨਾਲ ਸਬੰਧਤ ਗੰਭੀਰ ਮਾਮਲੇ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਨੇ ਆਪਣੀ ਜਾਂਚ ਤੇਜ਼ ਕਰ ਦਿੱਤੀ ਹੈ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਮਾਮਲੇ ਦੀ ਜਾਂਚ ਸਿਰਫ਼ ਤੱਥਾਂ ਅਤੇ ਸਬੂਤਾਂ ਦੇ ਆਧਾਰ ‘ਤੇ ਕੀਤੀ ਜਾ ਰਹੀ ਹੈ। ਹੁਣ ਤੱਕ, ਪੁਲਿਸ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਅੰਦਰੂਨੀ ਆਡੀਟਰ ਅਤੇ ਸੁਖਬੀਰ ਬਾਦਲ ਦੇ ਨਜ਼ਦੀਕੀ ਸਾਥੀ ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਸੀਨੀਅਰ ਅਤੇ ਮੁੱਖ ਜਾਂਚ ਅਧਿਕਾਰੀ ਇਸ ਜਾਂਚ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਹਨ। ਜਾਂਚ ਦਾ ਮੁੱਖ ਉਦੇਸ਼ ਸਾਹਮਣੇ ਆਉਣ ਵਾਲੇ ਕਿਸੇ ਵੀ ਸਬੂਤ, ਦਸਤਾਵੇਜ਼ ਜਾਂ ਸਬੂਤ ਨੂੰ ਰਿਕਾਰਡ ਵਿੱਚ ਲਿਆਉਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਹੁਣ ਤੱਕ ਇੱਕ ਗ੍ਰਿਫ਼ਤਾਰੀ ਕੀਤੀ ਗਈ ਹੈ, ਅਤੇ ਮੁੱਖ ਮੁਲਜ਼ਮ ਸਮੇਤ ਹੋਰ ਸ਼ੱਕੀਆਂ ਦੇ ਘਰਾਂ, ਦਫਤਰਾਂ ਅਤੇ ਟਿਕਾਣਿਆਂ ‘ਤੇ ਤਲਾਸ਼ੀ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੀਨੀਅਰ ਅਤੇ ਮੁੱਖ ਜਾਂਚ ਅਧਿਕਾਰੀ ਇਸ ਜਾਂਚ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਹਨ। ਜਾਂਚ ਦਾ ਮੁੱਖ ਉਦੇਸ਼ ਸਾਹਮਣੇ ਆਉਣ ਵਾਲੇ ਕਿਸੇ ਵੀ ਸਬੂਤ, ਦਸਤਾਵੇਜ਼ ਜਾਂ ਸਬੂਤ ਨੂੰ ਰਿਕਾਰਡ ਵਿੱਚ ਲਿਆਉਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਹੁਣ ਤੱਕ ਇੱਕ ਗ੍ਰਿਫ਼ਤਾਰੀ ਕੀਤੀ ਗਈ ਹੈ, ਅਤੇ ਮੁੱਖ ਮੁਲਜ਼ਮ ਸਮੇਤ ਹੋਰ ਸ਼ੱਕੀਆਂ ਦੇ ਘਰਾਂ, ਦਫਤਰਾਂ ਅਤੇ ਟਿਕਾਣਿਆਂ ‘ਤੇ ਤਲਾਸ਼ੀ ਲਈ ਜਾ ਰਹੀ ਹੈ। ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਅਦਾਲਤ ਤੋਂ ਪ੍ਰਾਪਤ ਸਰਚ ਵਾਰੰਟ ਦੇ ਆਧਾਰ ‘ਤੇ ਐਸਆਈਟੀ ਅੱਜ ਕੁੱਲ 15 ਥਾਵਾਂ ‘ਤੇ ਤਲਾਸ਼ੀ ਲੈ ਰਹੀ ਹੈ। ਇਨ੍ਹਾਂ ਵਿੱਚ ਚੰਡੀਗੜ੍ਹ ਦੇ ਦੋ ਸਥਾਨ, ਅੰਮ੍ਰਿਤਸਰ ਸ਼ਹਿਰ ਦੇ ਅੱਠ ਸਥਾਨ ਅਤੇ ਗੁਰਦਾਸਪੁਰ, ਰੋਪੜ, ਤਰਨਤਾਰਨ ਅਤੇ ਅੰਮ੍ਰਿਤਸਰ ਦਿਹਾਤੀ ਖੇਤਰਾਂ ਦੇ ਵੱਖ-ਵੱਖ ਸਥਾਨ ਸ਼ਾਮਲ ਹਨ। ਇਸ ਸਬੰਧੀ ਹੋਰ ਕੀ ਅਪਡੇਟ ਸਾਹਮਣੇ ਆਵੇਗੀ ਫਿਲਹਾਲ ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ ਪ੍ਰੰਤੂ ਦੇਸ਼ ਵਿਦੇਸ਼ਾਂ ਦੀਆਂ ਸਿੱਖ ਸੰਗਤਾਂ ਵਿੱਚ ਇਸ ਮਾਮਲੇ ਨੂੰ ਲੈ ਕੇ ਵੱਡੇ ਪੱਧਰ ਤੇ ਚਰਚਾ ਬਣੀ ਹੋਈ ਹੈ ਅਤੇ ਬਹੁਤ ਵੱਡੇ ਸਿਆਸੀ ਲੀਡਰਾਂ ਦੀ ਵੀ ਇਸ ਮਾਮਲੇ ਵਿੱਚ ਸਮੂਲੀਅਤ ਦਿਸਭਾਵਨਾ ਨੂੰ ਰੱਦ ਨਹੀਂ ਕੀਤਾ ਜਾ ਸਕਦਾ।

Leave a Reply

Your email address will not be published. Required fields are marked *