Home » Uncategorized » ਖਾਲਸਾ ਰਾਜ ਦੀ ਸਥਾਪਨਾ ਸਥਾਨ ਚੱਪੜਚਿੜੀ, ਲਾਂਡਰਾਂ ਅਤੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੱਕ ਕਿਸਾਨ ਜਥੇਬੰਦੀਆਂ ਨੇ ਕੀਤਾ ਟਰੈਕਟਰ ਮਾਰਚ : ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਣ

ਖਾਲਸਾ ਰਾਜ ਦੀ ਸਥਾਪਨਾ ਸਥਾਨ ਚੱਪੜਚਿੜੀ, ਲਾਂਡਰਾਂ ਅਤੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੱਕ ਕਿਸਾਨ ਜਥੇਬੰਦੀਆਂ ਨੇ ਕੀਤਾ ਟਰੈਕਟਰ ਮਾਰਚ : ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਣ

ਨਿੱਜੀਕਰਨ ਦੀਆਂ ਨੀਤੀਆਂ ਬੰਦ ਕਰਨ, ਕਿਸਾਨਾਂ-ਮਜ਼ਦੂਰਾਂ ਦੀ ਕਰਜ਼ਾ ਮੁਕਤੀ ਅਤੇ ਐਮਐਸਪੀ ਦੀ ਕੀਤੀ ਮੰਗ… 

ਸਾਹਿਬਜ਼ਾਦਾ ਅਜੀਤ ਸਿੰਘ ਨਗਰ 27 ਜਨਵਰੀ (ਮੰਗਤ ਸਿੰਘ ਸੈਦਪੁਰ) : ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ਤੇ ਨਿੱਜੀਕਰਨ ਦੀਆਂ ਨੀਤੀਆਂ ਖਿਲਾਫ ਅਤੇ ਕਿਸਾਨਾਂ ਮਜਦੂਰਾਂ ਦੀਆਂ ਹੋਰ ਮੰਗਾਂ ਵਾਸਤੇ ਟਰੈਕਟਰ ਮਾਰਚ ਦਾ ਸੱਦਾ ਦਿੱਤਾ ਗਿਆ ਸੀ। ਮੋਹਾਲੀ ਜ਼ਿਲ੍ਹੇ ਵਿੱਚ ਇੱਕ ਟਰੈਕਟਰ ਮਾਰਚ ਡੇਰਾ ਬੱਸੀ ਸਾਈਡ ‘ਤੇ ਕੀਤਾ ਗਿਆ ਅਤੇ ਦੂਜਾ ਟਰੈਕਟਰ ਮਾਰਚ ਚੱਪੜਝਿੱੜੀ ਤੋਂ ਚੱਲ ਕੇ ਲਾਂਡਰਾਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਸਿੰਘ ਸ਼ਹੀਦਾਂ ਸੋਹਾਣਾ ਦੇ ਸਾਹਮਣੇ ਖਤਮ ਹੋਇਆ।ਇਸ ਸਬੰਧੀ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਮੋਹਾਲੀ ਦੇ ਆਗੂਆਂ ਨੇ ਦੱਸਿਆ ਕਿ ਟਰੈਕਟਰ ਮਾਰਚ ਦੌਰਾਨ ਬਿਜਲੀ ਸੋਧ ਬਿੱਲ, ਬੀਜ ਬਿੱਲ, ਬੀਵੀ ਜੀ ਰਾਮ ਜੀ ਕਾਨੂੰਨ ਅਤੇ ਚਾਰ ਲੇਬਰ ਕੋਡ ਰੱਦ ਕਰਨ, ਕਿਸਾਨਾਂ ਅਤੇ ਮਜ਼ਦੂਰਾਂ ਦਾ ਸਾਰਾ ਕਰਜ਼ਾ ਰੱਦ ਕਰਨ, ਸਾਰੀਆਂ ਫਸਲਾਂ ਦੀ ਐਮਐਸਪੀ ਤੇ ਖਰੀਦ ਦੀ ਗਰੰਟੀ ਕਰਨ, ਕਿਸਾਨਾਂ ਅਤੇ ਮਜ਼ਦੂਰਾਂ ਨੂੰ 60 ਸਾਲ ਦੀ ਉਮਰ ਪੂਰੀ ਹੋਣ ‘ਤੇ ਘੱਟੋ ਘੱਟ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ, ਹੜ੍ਹ ਪੀੜਤ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ, ਮੁਕਤ ਵਪਾਰ ਸਮਝੌਤਿਆਂ ਵਿੱਚੋਂ ਖੇਤੀ, ਪੋਲਟਰੀ ਅਤੇ ਡੇਅਰੀ ਖੇਤਰ ਨੂੰ ਬਾਹਰ ਰੱਖਣਾ, ਪੰਜਾਬ ਸਰਕਾਰ ਵੱਲੋਂ ਜਨਤਕ ਅਦਾਰਿਆਂ ਦੀਆਂ ਜਾਇਦਾਦਾਂ ਵੇਚਣ ਖਿਲਾਫ ਆਵਾਜ਼ ਉਠਾਈ ਗਈ। ਸਾਰੇ ਟਰੈਕਟਰਾਂ ਅਤੇ ਗੱਡੀਆਂ ਤੇ ਇਹਨਾਂ ਮੰਗਾਂ ਨੂੰ ਦਰਸਾਉਂਦੇ ਹੋਏ ਫਲੈਕਸ ਲਗਾਏ ਗਏ ਸਨ। ਮਾਰਚ ਦੀ ਅਗਵਾਈ ਮੋਟਰਸਾਈਕਲਾਂ ‘ਤੇ ਸਵਾਰ ਨੌਜਵਾਨਾਂ ਵਿਦਿਆਰਥੀਆਂ ਅਤੇ ਮਜ਼ਦੂਰਾਂ ਵੱਲੋਂ ਕੀਤੀ ਗਈ ਅਤੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਪ੍ਰਵਾਨਿਤ ਨਾਅਰੇ ਲਾਏ ਗਏ। ਮਾਰਚ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਤੋਂ ਇਲਾਵਾ ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ), ਨੌਜਵਾਨ ਭਾਰਤ ਸਭਾ, ਕਾਰਖਾਨਾ ਮਜ਼ਦੂਰ ਯੂਨੀਅਨ, ਟੈਕਨੀਕਲ ਸਰਵਿਸਿਜ਼ ਯੂਨੀਅਨ ( ਭੰਗਲ), ਪਾਵਰਕਾਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ, ਅਤੇ ਪੈਨਸ਼ਨਰ ਯੂਨੀਅਨ ਦੇ ਆਗੂ ਅਤੇ ਵਰਕਰ ਸ਼ਾਮਿਲ ਹੋਏ। ਮਾਰਚ ਦੀ ਸਮਾਪਤੀ ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਪ੍ਰੈੱਸ ਸਕੱਤਰ ਪਰਮਦੀਪ ਸਿੰਘ ਬੈਦਵਾਣ ਅਤੇ ਕਿਰਪਾਲ ਸਿੰਘ ਸਿਆਊ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਅੰਗਰੇਜ਼ ਸਿੰਘ ਭਦੌੜ ਅਤੇ ਪ੍ਰਦੀਪ ਮੁਸਾਹਿਬ, ਬੀਕੇਯੂ ਲੱਖੋਵਾਲ ਦੇ ਦਰਸ਼ਨ ਸਿੰਘ ਦੁਰਾਲੀ ਅਤੇ ਨਛੱਤਰ ਸਿੰਘ ਬੈਦਵਾਣ, ਟੈਕਨੀਕਲ ਸਰਵਿਸਜ਼ ਯੂਨੀਅਨ ਭੰਗਲ ਦੇ ਲੱਖਾ ਸਿੰਘ, ਪਾਵਰਕੌਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਜ਼ੋਰਾਵਰ ਸਿੰਘ, ਪੈਨਸ਼ਨਰ ਯੂਨੀਅਨ ਦੇ ਗੁਰਬਖਸ਼ ਸਿੰਘ, ਪੰਜਾਬ ਸਟੂਡੈਂਟਸ ਯੂਨੀਅਨ ਲਲਕਾਰ ਤੋਂ ਸਾਰਾਹ, ਨੌਜਵਾਨ ਭਾਰਤ ਸਭਾ ਅਤੇ ਕਾਰਖਾਨਾ ਮਜ਼ਦੂਰ ਯੂਨੀਅਨ ਦੇ ਆਗੂਆਂ ਨੇ ਸੰਬੋਧਨ ਕੀਤਾ।

Leave a Reply

Your email address will not be published. Required fields are marked *