Home » Uncategorized » ਦੇਸ਼-ਵਿਦੇਸ਼ਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ 7ਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮੋਹਾਲੀ ‘ਚ ਵਿਸ਼ਾਲ ਨਗਰ ਕੀਰਤਨ ਦਾ ਹੋਇਆ ਆਯੋਜਨ : ਮੈਨੇਜਰ ਰਾਜਿੰਦਰ ਸਿੰਘ ਟੌਹੜਾ

ਦੇਸ਼-ਵਿਦੇਸ਼ਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ 7ਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮੋਹਾਲੀ ‘ਚ ਵਿਸ਼ਾਲ ਨਗਰ ਕੀਰਤਨ ਦਾ ਹੋਇਆ ਆਯੋਜਨ : ਮੈਨੇਜਰ ਰਾਜਿੰਦਰ ਸਿੰਘ ਟੌਹੜਾ


ਸਾਹਿਬਜ਼ਾਦਾ ਅਜੀਤ ਸਿੰਘ ਨਗਰ 29 ਜਨਵਰੀ (ਮੰਗਤ ਸਿੰਘ ਸੈਦਪੁਰ) :
7ਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਗੁਰਦੁਆਰਾ ਅੰਬ ਸਾਹਿਬ ਫੇਸ-8 ਮੋਹਾਲੀ ਵਿਖੇ ਵੱਡੇ ਪੱਧਰ ‘ਤੇ ਦੇਸ਼-ਵਿਦੇਸਾਂ ਦੀਆਂ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਅੱਜ 29 ਜਨਵਰੀ ਤੋਂ 30 ਅਤੇ 31 ਜਨਵਰੀ 2026 ਤੱਕ ਚੱਲਣ ਵਾਲੇ 7ਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਦੌਰਾਨ 29 ਜਨਵਰੀ ਨੂੰ ਨਗਰ ਕੀਰਤਨ ਦਾ ਆਰੰਭ ਸਵੇਰੇ 9 ਵਜੇ ਹੋਇਆ। ਨਗਰ ਕੀਰਤਨ ਗੁਰਦੁਆਰਾ ਸ੍ਰੀ ਅੰਬ ਸਾਹਿਬ ਤੋਂ ਆਰੰਭ ਹੋ ਕੇ ਫੋਰਟਿਸ ਹਸਪਤਾਲ, ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆ, ਪੁਲਿਸ ਸਟੇਸ਼ਨ ਫੇਜ-8, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਰਿਹਾਇਸ਼ੀ ਕੁਆਰਟਰ, ਆਰਮੀ ਲਾਅ ਕਾਲਜ, ਗੁਰਦੁਆਰਾ ਸਿੰਘ ਸਭਾ ਸੈਕਟਰ 69 ਮੋਹਾਲੀ, ਬਾਈਪਾਸ ਰੋਡ ਤੋਂ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ, ਸੈਕਟਰ 70 ਮਾਰਕੀਟ ਕੁੰਬੜਾ ਚੌਂਕ, ਫੇਜ-7 ਦੀ ਮਾਰਕੀਟ, ਗੁਰਦੁਆਰਾ ਸਾਚਾ ਧੰਨ ਸਾਹਿਬ 3ਬੀ2 ਦੀਆਂ ਟਰੈਫਿਕ ਲਾਈਟਾਂ ਵਾਲਾ ਚੌਂਕ ਤੋਂ ਫੇਜ਼-5 ਗੁਰਦੁਆਰਾ ਸਾਹਿਬ,
ਚੀਮਾ ਹਸਪਤਾਲ ਦੇ ਸਾਹਮਣੇ ਤੋਂ ਬੌਗਿਨਵਿਲਿਆ ਗਾਰਡਨ ਤੋਂ ਹੋ ਕੇ ਗੁਰਦੁਆਰਾ ਫੇਜ-4, ਸਾਹਿਬਜ਼ਾਦਾ ਅਜੀਤ ਸਿੰਘ ਮਾਰਕੀਟ ਫੇਜ-4, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-1, ਪੁਰਾਣਾ ਡੀਸੀ ਦਫਤਰ,  ਫਰੈਂਕੋ ਤੋਂ ਦੀ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਫੇਜ-2 ਵਿਖੇ ਲਗਭਗ ਸ਼ਾਮ 5 ਵਜੇ ਸੰਪੂਰਨਤਾ ਸੰਪੂਰਨ ਹੋਇਆ। ਇਸ ਮੌਕੇ ਮੋਹਾਲੀ ਚੰਡੀਗੜ੍ਹ ਦੀਆਂ ਸੰਗਤਾਂ ਤੋਂ ਇਲਾਵਾ ਵੱਡੇ ਪੱਧਰ ਤੇ ਪਿੰਡਾਂ ਅਤੇ ਕਸਬਿਆਂ ਦੀਆਂ ਸ਼ਰਧਾਵਾਨ ਸੰਗਤਾਂ ਨੇ ਨਤਮਸਤਕ ਹੋ ਕੇ ਗੁਰਦੁਆਰਾ ਅੰਬ ਸਾਹਿਬ ਵਿਖੇ ਸ਼੍ਰੀ ਗੁਰੂ ਹਰਿਰਾਏ ਸਾਹਿਬ ਜੀ ਦੀ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ ਸੀਨੀ. ਸੀਨੀਅਰ ਅਕਾਲੀ ਆਗੂ ਪਰਮਜੀਤ ਸਿੰਘ ਕਾਹਲੋ, ਅਕਾਲੀ ਆਗੂ, ਚਰਨਜੀਤ ਸਿੰਘ ਕਾਲੇਵਾਲ ਮੈਂਬਰ ਐਸਜੀਪੀਸੀ, ਅਜਮੇਰ ਸਿੰਘ ਖੇੜਾ ਮੈਂਬਰ ਐਸਜੀਪੀਸੀ, ਬੀਬੀ ਪਰਮਜੀਤ ਕੌਰ ਲਾਂਡਰਾਂ ਮੈਂਬਰ ਐਸਜੀਪੀਸੀ, ਪਰਮਿੰਦਰ ਸਿੰਘ ਸੋਹਾਣਾ ਹਲਕਾ ਇੰਚਾਰਜ ਅਕਾਲੀ ਦਲ ਬਾਦਲ, ਬੀਬੀ ਕੁਲਦੀਪ ਕੌਰ ਕੰਗ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ, ਬੀਬੀ ਮਨਮੋਹਨ ਕੌਰ ਸੀਨੀਅਰ ਅਕਾਲੀ ਲੀਡਰ, ਮਨਜੀਤ ਸਿੰਘ ਮਾਨ ਪ੍ਰਧਾਨ ਤਾਲਮੇਲ ਕਮੇਟੀ ਮੋਹਾਲੀ, ਸਰਬਜੀਤ ਸਿੰਘ ਸੋਹਲ, ਸ. ਪ੍ਰੀਤਮ ਸਿੰਘ ਫੇਜ-1 ਮੋਹਾਲੀ, ਹਰਦੀਪ ਸਿੰਘ ਫੇਜ-1, ਪ੍ਰਧਾਨ ਗਗਨਦੀਪ ਸਿੰਘ ਰਾਜਾ 3ਬੀ2, ਪਰਮਿੰਦਰ ਸਿੰਘ ਸਾਬਕਾ ਮੈਨੇਜਰ ਅੰਬ ਸਾਹਿਬ, ਸ. ਅਮਰਜੀਤ ਸਿੰਘ ਰੋਡੇ ਫਲਾਈੰਗ ਅਧਿਕਾਰੀ, ਜਸਵੀਰ ਸਿੰਘ ਸੰਧੂ ਗੁਰਦੁਆਰਾ ਇੰਚਾਰਜ, ਸ. ਜਸਵਿੰਦਰ ਸਿੰਘ ਗੁਰਦੁਆਰੇ ਇੰਚਾਰਜ, ਬਾਬਾ ਅਮਰਾਓ ਸਿੰਘ ਗੁਰਦੁਆਰਾ ਅੰਗੀਠਾ ਸਾਹਿਬ, ਹਰਪਾਲ ਸਿੰਘ ਸੋਢੀ, ਜਗੀਰ ਸਿੰਘ ਸਾਬਕਾ ਮੈਨੇਜਰ ਗੁਰਦੁਆਰਾ ਅੰਬ ਸਾਹਿਬ ਬਾਬਾ ਬਲਬੀਰ ਸਿੰਘ ਕਾਰ ਸੇਵਾ ਵਾਲੇ ਬਾਬਾ ਗੁਰਨਾਮ ਸਿੰਘ ਕਾਰ ਸੇਵਾ ਵਾਲੇ ਵਿਸ਼ੇਸ਼ ਤੌਰ ‘ਤੇ ਇਸ ਸਮਾਗਮ ਵਿੱਚ ਅਹਿਮ ਸੇਵਾਵਾਂ ਨਿਭਾ ਰਹੇ ਹਨ।

Leave a Reply

Your email address will not be published. Required fields are marked *