Home » Uncategorized » ਸਰਕਾਰੀ ਕਾਲਜ ਮੋਹਾਲੀ ਦੇ ਵਿਦਿਆਰਥੀ ਸਤਨਾਮ ਸਿੰਘ ਨੇ ਸ਼ੂਟਿੰਗ ‘ਚ ਰਾਸ਼ਟਰੀ ਪੱਧਰ ’ਤੇ ਕਾਲਜ ਦਾ ਕੀਤਾ ਨਾਮ ਰੌਸ਼ਨ : ਪ੍ਰਿੰਸੀਪਲ ਗੁਰਿੰਦਰਜੀਤ ਕੌਰ

ਸਰਕਾਰੀ ਕਾਲਜ ਮੋਹਾਲੀ ਦੇ ਵਿਦਿਆਰਥੀ ਸਤਨਾਮ ਸਿੰਘ ਨੇ ਸ਼ੂਟਿੰਗ ‘ਚ ਰਾਸ਼ਟਰੀ ਪੱਧਰ ’ਤੇ ਕਾਲਜ ਦਾ ਕੀਤਾ ਨਾਮ ਰੌਸ਼ਨ : ਪ੍ਰਿੰਸੀਪਲ ਗੁਰਿੰਦਰਜੀਤ ਕੌਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 29 ਜਨਵਰੀ (ਮੰਗਤ ਸਿੰਘ ਸੈਦਪੁਰ) : ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸ਼ੌਰਿਆ ਚੱਕਰ ਵਿਜੇਤਾ ਸਰਕਾਰੀ ਕਾਲਜ, ਐਸ.ਏ.ਐਸ. ਨਗਰ ਵੱਲੋਂ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਦੀ ਅਗਵਾਈ ਹੇਠ ਕਾਲਜ ਦੇ ਹੋਣਹਾਰ ਵਿਦਿਆਰਥੀ ਸਤਨਾਮ ਸਿੰਘ (ਬੀ.ਏ. ਤੀਜਾ ਸਾਲ) ਨੇ ਸਾਲ 2025 ਦੌਰਾਨ ਸ਼ੂਟਿੰਗ ਖੇਡ ਵਿੱਚ ਰਾਸ਼ਟਰੀ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।
ਸਤਨਾਮ ਸਿੰਘ ਨੇ 23ਵੀਂ ਕੁਮਾਰ ਸੁਰਿੰਦਰ ਸਿੰਘ ਮੈਮੋਰਿਅਲ ਸ਼ੂਟਿੰਗ ਚੈਂਪੀਅਨਸ਼ਿਪ (ਨੈਸ਼ਨਲ ਚੈਂਪੀਅਨਸ਼ਿਪ) ਵਿੱਚ 25 ਮੀਟਰ ਪਿਸਤਲ ਇਵੈਂਟ ਵਿੱਚ ਗੋਲਡ ਮੈਡਲ ਹਾਸਲ ਕਰਕੇ ਵੱਡੀ ਉਪਲਬਧੀ ਪ੍ਰਾਪਤ ਕੀਤੀ। ਇਸ ਤੋਂ ਇਲਾਵਾ ਉਸ ਨੇ ਖੇਲੋ ਇੰਡੀਆ ਪੈਰਾ ਗੇਮਜ਼ 2025 ਵਿੱਚ 25 ਮੀਟਰ ਸਪੋਰਟਸ ਪਿਸਤਲ ਇਵੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਚੌਥਾ ਸਥਾਨ ਹਾਸਲ ਕੀਤਾ। ਸਤਨਾਮ ਸਿੰਘ ਨੇ 6ਵੀਂ ਐਨ.ਪੀ.ਐਸ.ਸੀ (ਨੈਸ਼ਨਲ ਪੈਰਾ ਸਪੋਰਟਸ ਚੈਂਪੀਅਨਸ਼ਿਪ) ਵਿੱਚ ਵੀ ਭਾਗ ਲਿਆ ਅਤੇ ਰਾਸ਼ਟਰੀ ਪੱਧਰ ’ਤੇ ਆਪਣੀ ਹਾਜ਼ਰੀ ਦਰਜ ਕਰਵਾਈ। ਇਸੇ ਤਰ੍ਹਾਂ ਉਸ ਨੇ 68ਵੇਂ ਨੈਸ਼ਨਲ ਗੇਮਜ਼ 2025 ਵਿੱਚ ਉਸ ਨੇ 10 ਮੀਟਰ ਏਅਰ ਪਿਸਤਲ, 25 ਮੀਟਰ ਸਪੋਰਟਸ ਪਿਸਤਲ ਅਤੇ 50 ਮੀਟਰ ਫਰੀ ਪਿਸਤਲ ਇਵੈਂਟਾਂ ਵਿੱਚ ਭਾਗ ਲਿਆ। ਜਿੱਥੇ 25 ਮੀਟਰ ਸਪੋਰਟਸ ਪਿਸਤਲ ਵਿੱਚ ਪੰਜਵਾਂ ਸਥਾਨ  ਹਾਸਲ ਕਰਕੇ ਕਾਲਜ ਦਾ ਮਾਣ ਵਧਾਇਆ।
ਇਸ ਮੌਕੇ ’ਤੇ ਸ਼੍ਰੀਮਤੀ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਨੇ ਸਤਨਾਮ ਸਿੰਘ ਨੂੰ ਇਸ ਸ਼ਾਨਦਾਰ ਪ੍ਰਦਰਸ਼ਨ ਲਈ ਮੁਬਾਰਕਬਾਦ ਦਿੰਦੇ ਹੋਏ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਦੇ ਨਾਲ ਹੀ ਕਾਲਜ ਦੇ ਸਰੀਰਿਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋਫੈਸਰ ਸਿਮਰਪ੍ਰੀਤ ਵੱਲੋਂ ਵੀ ਖਿਡਾਰੀ ਨੂੰ ਜ਼ਿੰਦਗੀ ਵਿੱਚ ਹੋਰ ਉੱਚੀਆਂ ਉਪਲਬਧੀਆਂ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਕਾਲਜ ਪ੍ਰਬੰਧਨ, ਅਧਿਆਪਕ ਵਰਗ ਅਤੇ ਵਿਦਿਆਰਥੀਆਂ ਵੱਲੋਂ ਵੀ ਸਤਨਾਮ ਸਿੰਘ ਨੂੰ ਵਧਾਈ ਦਿੰਦੇ ਹੋਏ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ।

Leave a Reply

Your email address will not be published. Required fields are marked *