ਮੋਹਾਲੀ ਸ਼ਹਿਰ ‘ਚ ਰੋਜ਼ਾਨਾ ਹੋ ਰਹੀ 1000 ਤੋਂ ਵੀ ਵੱਧ ਬੀਮਾ ਯੋਜਨਾ ਦੀ ਰਜਿਸਟਰੇਸ਼ਨ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ 2 ਫਰਵਰੀ (ਮੰਗਤ ਸਿੰਘ ਸੈਦਪੁਰ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਪੰਜਾਬ ਦੇ ਵਿੱਚ ਲਿਆਂਦੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਸਹੀ ਮਾਅਨਿਆਂ ‘ਚ ਲਾਗੂ ਕਰਨ ਦੇ ਲਈ ਮੋਹਾਲੀ ਵਿਧਾਨ ਸਭਾ ਹਲਕੇ ਸਮੇਤ ਪੂਰੇ ਪੰਜਾਬ ਦੇ ਵਿੱਚ ਮਸ਼ੀਨਾਂ ਦੁਆਰਾ ਰਜਿਸਟਰੇਸ਼ਨ ਦਾ ਕੰਮ ਵੱਡੇ ਪੱਧਰ ‘ਤੇ ਸ਼ੁਰੂ ਹੋ ਚੁੱਕਾ ਹੈ। ਇਸ ਮੌਕੇ ਤੇ ਉਹਨਾਂ ਦੇ ਨਾਲ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰ ਪਰਸਨ ਇੰਜੀਨੀਅਰ ਪ੍ਰਭਜੋਤ ਕੌਰ ਵੀ ਹਾਜ਼ਰ ਸਨ। ਇਸ ਸਬੰਧੀ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਬਾਰੇ ਵਿਰੋਧੀਆਂ ਨੂੰ ਸਪਸ਼ਟ ਹੋ ਚੁੱਕਾ ਹੈ ਕਿ ਆਪ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਅਤੇ ਦਾਅਵੇ ਕੀਤੇ ਉਹਨਾਂ ਨੂੰ ਜਲਦੀ ਤੋਂ ਜਲਦੀ ਲਾਗੂ ਕੀਤਾ ਜਾਂਦੇ ਹਨ। ਇਹ ਗੱਲ ਪੰਜਾਬ ਦੇ ਲੋਕਾਂ ਨੇ ਪਿਛਲੇ ਚਾਰ ਵਰ੍ਹਿਆਂ ਵਿੱਚ ਵੇਖ ਵੀ ਲਈ ਕਿ ਪੂਰੇ ਪੰਜਾਬ ਦੇ ਵਿੱਚ ਹਸਪਤਾਲ ਅਪਗ੍ਰੇਡ ਕੀਤੇ ਗਏ ਹਨ। ਵੱਡੀ ਗਿਣਤੀ ਦੇ ਵਿੱਚ ਲੋੜੀਂਦੇ ਡਾਕਟਰ, ਨਰਸਾਂ ਅਤੇ ਅਮਲੇ ਫੈਲੇ ਦੀ ਭਰਤੀ ਵੱਡੇ ਪੱਧਰ ‘ਤੇ ਕੀਤੀ ਗਈ ਹੈ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮੁਹੱਲਾ ਕਲੀਨਿਕ ਵੀ ਖੋਲ੍ਹੇ ਗਏ ਹਨ। ਪੰਜਾਬ ‘ਚ ਮਰੀਜ਼ਾਂ ਦਾ ਰੋਜ਼ਾਨਾ ਲੱਖਾਂ ਦੀ ਗਿਣਤੀ ਦੇ ਵਿੱਚ ਇਲਾਜ ਸੰਭਵ ਹੋ ਰਿਹਾ। ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਹੁਣ ਵਿਰੋਧੀਆਂ ਦੇ ਕੋਲ਼ ਬੋਲਣ ਦੇ ਲਈ ਕੋਈ ਮੁੱਦਾ ਹੀ ਨਹੀਂ ਰਿਹਾ ਅਤੇ ਉਹ ਬਿਨਾਂ ਵਜ੍ਹਾ ਅਵਾ -ਤਵਾ ਬੋਲ ਕੇ ਆਪਣੀ ਰਾਜਨੀਤਿਕ ਡੰਗ-ਟਪਾਈ ਕਰਦੇ ਵਿਖਾਈ ਦੇ ਰਹੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਪੂਰੇ ਪੰਜਾਬ ਦੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸੂਬੇ ਦੇ ਹਰ ਵਰਗ ਦੇ ਲਈ ਕੁਝ ਨਾ ਕੁਝ ਕੀਤਾ ਜਾ ਰਿਹਾ ਹੈ। ਜਿਵੇਂ ਬਿਜਲੀ ਦੇ ਬਿੱਲ ਮੁਆਫ ਕੀਤੇ ਗਏ ,ਵੱਡੇ ਪੱਧਰ ਤੇ ਬਿਨਾਂ-ਕਿਸੇ ਰਿਜਰਵੇਸ਼ਨ ਦੇ ਸੂਬੇ ਦੇ ਨੌਜਵਾਨ ਮੁੰਡੇ-ਕੁੜੀਆਂ ਨੂੰ ਰੋਜ਼ਗਾਰ, 1000 ਤੋਂ ਵੀ ਵੱਧ ਸੂਬੇ ਵਿੱਚ ਮੁਹੱਲਾ ਕਲੀਨਿਕ ਖੋਲ੍ਹੇ ਗਏ। ਇਸ ਤੋਂ ਇਲਾਵਾ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਸੂਬੇ ਦੇ ਲੋਕਾਂ ਲਈ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਉਹਨਾਂ ਕਿਹਾ ਕਿ ਸੀਐਸਸੀ ਸੈਂਟਰਾਂ ਦੇ ਵਿੱਚ ਰੋਜ਼ਾਨਾ ਵਿਧਾਨ ਸਭਾ ਹਲਕਾ ਮੋਹਾਲੀ ਦੇ ਵਿੱਚ ਇਕ ਹਜਾਰ ਰਜਿਸਟਰੇਸ਼ਨ ਹੋ ਰਹੀ ਹੈ। ਉਹਨਾਂ ਕਿਹਾ ਕਿ ਲੋਕਾਂ ਨੂੰ ਅਪੀਲ ਹੈ ਕਿ ਉਹ ਰਜਿਸਟਰੇਸ਼ਨ ਕਰਵਾਉਣ ਦੇ ਮਾਮਲੇ ਦੇ ਵਿੱਚ ਜ਼ਿਆਦਾ ਪੈਨਿਕ ਨਾ ਹੋਣ ਹੜਬੜੀ ਨਾ ਮਚਾਉਣ ਕਿਉਂਕਿ ਇੱਕ ਇੱਕ ਕਰਕੇ ਪੜਾਅਵਾਰ ਸਭਨਾਂ ਦੀ ਰਜਿਸਟਰੇਸ਼ਨ ਹੋ ਰਹੀ ਹੈ ਅਤੇ ਇਹਨਾਂ ਸੈਂਟਰਾਂ ਤੋਂ ਇਲਾਵਾ ਪੰਜਾਬ ਡਿਵੈਲਪਮੈਂਟ ਬੋਰਡ ਦੇ ਮੈਂਬਰ ਅਤੇ ਪਾਰਟੀ ਦੇ ਬਲਾਕ ਪ੍ਰਧਾਨ ਅਤੇ ਹੋਰ ਅਹੁਦੇਦਾਰ ਲੋਕਾਂ ਦੇ ਘਰ-ਘਰ ਜਾ ਕੇ ਉਹਨਾਂ ਦੀ ਰਜਿਸਟਰੇਸ਼ਨ ਦਾ ਕੰਮ ਪੂਰਾ ਕਰਨਗੇ। ਉਹਨਾਂ ਕਿਹਾ ਕਿ ਜਿਨ੍ਹਾਂ ਨੇ ਰਜਿਸਟਰੇਸ਼ਨ ਕਰਵਾਉਣੀ ਹੈ ਉਹ ਲੋਕੀ ਆਪਣੇ ਨਾਲ ਸਭਨਾ ਪਰਿਵਾਰਿਕ ਮੈਂਬਰਾਂ ਦੇ ਵੋਟਰ ਅਤੇ ਆਧਾਰ ਕਾਰਡ ਜ਼ਰੂਰ ਲੈ ਕੇ ਆਉਣ। ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ, ਅਕਵਿੰਦਰ ਸਿੰਘ ਗੋਸਲ ਜਸਬਾਰ ਸਿੰਘ ਮਟੌਰ ਰਾਜਿੰਦਰ ਪ੍ਰਸਾਦ ਸ਼ਰਮਾ, ਸਾਬਕਾ ਕੌਂਸਲਰ ਜਗਦੇਵ ਸ਼ਰਮਾ, ਗੁਰਪ੍ਰੀਤ ਸਿੰਘ ਬੈਂਸ, ਵੀ ਹਾਜ਼ਰ ਸਨ।


