Home » Uncategorized » 20ਵੀਂ ਸਦੀ ਦੇ ਮਹਾਨ ਸਿੱਖ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ 12 ਫਰਵਰੀ ਨੂੰ ਮਨਾਏ ਜਾ ਰਹੇ ਜਨਮ ਦਿਹਾੜੇ ਮੌਕੇ ਦੇਸ਼-ਵਿਦੇਸ਼ਾਂ ਦੀਆਂ ਸੰਗਤਾਂ ਵੱਡੇ ਪੱਧਰ ‘ਤੇ ਸ਼ਾਮਿਲ ਹੋਣ

20ਵੀਂ ਸਦੀ ਦੇ ਮਹਾਨ ਸਿੱਖ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ 12 ਫਰਵਰੀ ਨੂੰ ਮਨਾਏ ਜਾ ਰਹੇ ਜਨਮ ਦਿਹਾੜੇ ਮੌਕੇ ਦੇਸ਼-ਵਿਦੇਸ਼ਾਂ ਦੀਆਂ ਸੰਗਤਾਂ ਵੱਡੇ ਪੱਧਰ ‘ਤੇ ਸ਼ਾਮਿਲ ਹੋਣ

ਖੇਰੂ-ਖੇਰੂ ਹੋਈ ਪੰਥਕ ਸ਼ਕਤੀ ਨੂੰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪਲੇਟਫਾਰਮ ‘ਤੇ ਇਕੱਤਰ ਹੋ ਕੇ ਵਧਣਾ ਚਾਹੀਦਾ ਖਾਲਿਸਤਾਨ ਦੀ ਆਜ਼ਾਦੀ ਵੱਲ : ਜਥੇਦਾਰ ਬਲਕਾਰ ਸਿੰਘ ਭੁੱਲਰ ਮੰਡੀ ਕੋਲ
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਇਹ ਫਰਵਰੀ (ਮੰਗਤ ਸਿੰਘ ਸੈਦਪੁਰ) : 20ਵੀਂ ਸਦੀ ਦੇ ਮਹਾਨ ਸਿੱਖ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ ਜਨਮ ਦਿਨ 12 ਫਰਵਰੀ ਨੂੰ ਲਾਸ਼ਾਨੀ ਸ਼ਹੀਦ ਦਾਦੀ ਮਾਤਾ ਗੁਜਰ ਕੌਰ ਜੀ, ਸਾਹਿਬਜ਼ਾਦਾ ਜੋਰਾਵਰ ਸਿੰਘ ਜੀ ਸਾਹਿਬਜ਼ਾਦਾ ਫਤਿਹ ਸਿੰਘ ਜੀ ਸ਼ਹੀਦਾਂ ਦੀ ਪਵਿੱਤਰ ਧਰਤੀ ਸ੍ ਫਤਿਹਗੜ੍ਹ ਸਾਹਿਬ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਦੇਸ਼ ਵਿਦੇਸ਼ਾਂ ਵਿੱਚੋਂ ਸੰਗਤਾਂ ਨੂੰ ਇਸ ਮੌਕੇ ਵੱਡੇ ਪੱਧਰ ਤੇ ਇਕੱਤਰ ਇਕੱਤਰ ਹੋ ਕੇ 20ਵੀਂ ਸਦੀ ਦੇ ਮਹਾਨ ਸਿੱਖ ਸੰਤ ਜਰਨੈਲ ਸਿੰਘ ਜੀ ਭਿੰਡਰਾਂ ਵਾਲੇ ਵੱਲੋਂ ਪੰਜਾਬ ਦੀ ਆਜ਼ਾਦੀ ਖਾਲਿਸਤਾਨ ਲਈ ਭਵਿੱਖ ਪ੍ਰੋਗਰਾਮ ਉਲੀਕਣ ਵਿੱਚ ਵੱਡੇ ਪੱਧਰ ਤੇ ਸਹਿਯੋਗ ਦੇਣਾ ਚਾਹੀਦਾ ਹੈ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਜਥੇਦਾਰ ਬਲਕਾਰ ਸਿੰਘ ਭੁੱਲਰ ਨੇ ਕਿਹਾ ਕਿ ਸਮੂਹ ਸਿੱਖ ਸੰਗਤਾਂ ਨੂੰ ਭਲੀ ਭਾਂਤ ਪਤਾ ਹੈ ਕਿ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂ ਵਾਲੇ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਰਹਿਤ ਕਰਕੇ ਕੇਂਦਰ ਸਰਕਾਰ ਦੀ ਗੁਲਾਮੀ ਜੰਜੀਰਾਂ ਤੋੜਨ ਲਈ ਮਜਬੂਤ ਕੀਤਾ ਅਤੇ ਆਪਣੇ ਹੱਕ ਮੰਗਣ ਲਈ ਸੰਘਰਸ਼ ਆਰੰਭਿਆ ਜੋ ਅੱਜ ਤੱਕ ਚੱਲਦਾ ਰਿਹਾ ਹੈ। ਉਹਨਾਂ ਕਿਹਾ ਕਿ ਖਾਸ ਗੱਲ ਇਹ ਹੈ ਕਿ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਹੀ ਪੰਜਾਬ ਨੂੰ ਗੁਲਾਮੀ ਦਾ ਜੂਲਾ ਗਲੋਂ ਲਾਉਣ ਲਈ ਅਤੇ ਦੇਸ਼ ਪੰਜਾਬ ਨੂੰ ਆਜ਼ਾਦ ਕਰਾਉਣ ਲਈ ਸਾਨੂੰ ਜਾਗਰਿਤ ਕਰ ਗਏ ਹਨ। ਉਹ ਮੈਂ ਕਿਹਾ ਕਿ ਸੰਤ ਜਰਨੈਲ ਸਿੰਘ ਜੀ ਖਾਲਸਾ ਜੀ ਦੇ ਕਰ-ਕਦਮਾਂ ‘ਤੇ ਚਲਦਿਆਂ ਪੰਜਾਬ ਦੇ ਬੱਚੇ ਬੱਚੇ ਨੂੰ ਪੰਜਾਬ ਦੀ ਆਜ਼ਾਦੀ ਲਈ ਆਰੰਭੇ ਧਰਮ ਯੁੱਧ ਸੰਘਰਸ਼ ਵਿੱਚ ਪੂਰੀ ਤਰ੍ਹਾਂ ਹਰ ਪੱਖੋਂ ਯੋਗਦਾਨ ਪਾਉਣਾ ਚਾਹੀਦਾ ਹੈ ਤਾ ਸਿੱਖ ਕੌਮ ਵੀ ਹਿੰਦੂਤਵੀ ਕੇਂਦਰ ਸਰਕਾਰਾਂ ਦੀ ਗੁਲਾਮੀ ਤੋਂ ਆਜ਼ਾਦ ਹੋ ਕੇ ਆਜ਼ਾਦੀ ਦਾ ਨਿੱਘ ਮਾਣ ਸਕੇ। ਜੇਕਰ ਅਸੀਂ ਇੱਥੇ ਆਪਣੇ ਆਪ ਨੂੰ ਆਜ਼ਾਦ ਸਮਝੀਏ ਤਾਂ ਇਹ ਆਪਣੀ ਸੋਚ ਗਲਤ ਹੋਵੇਗੀ ਕਿਉਂਕਿ ਜਦੋਂ ਕੋਈ ਵੀ ਸਿੱਖ ਨੌਜਵਾਨ ਪੰਜਾਬ ਦੇ ਭਲੇ ਲਈ ਪੰਜਾਬ ਚੋਂ ਨਸ਼ਿਆਂ ਨੂੰ ਖਤਮ ਕਰਨ ਅਤੇ ਪੰਜਾਬ ਦੇ ਖੇਰੂ ਖੇਰੂ ਹੋਈ ਸ਼ਕਤੀ ਨੂੰ ਇੱਕ ਜੁੱਟ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਨੂੰ ਐਨ ਐਸ ਏ ਵਰਗੇ ਜੋ ਸਿੱਖ ਕੌਮ ਨੂੰ ਗੁਲਾਮ ਰੱਖਣਾ ਲਈ ਕੇਂਦਰ ਸਰਕਾਰ ਵੱਲੋਂ ਸਪੈਸ਼ਲ ਕਾਨੂੰਨ ਬਣਾਏ ਗਏ ਹਨ ਉਹਨਾਂ ਰਾਹੀਂ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿੱਚ ਡੱਕ ਦਿੱਤਾ ਜਾਂਦਾ ਹੈ ਅਤੇ ਮੁੜ ਜਮਾਨਤ ਨਾ ਦੇ ਕੇ ਗੁਲਾਮੀ ਦਾ ਅਹਿਸਾਸ ਕਰਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਲੋਕਾਂ ਦਾ ਚੁਣਿਆ ਹੋਇਆ ਨੁਮਾਇੰਦਾ ਮੈਂਬਰ ਪਾਰਲੀਮੈਂਟ ਹੋਣ ਦੇ ਬਾਵਜੂਦ ਵੀ ਛੱਡਿਆ ਨਹੀਂ ਜਾ ਰਿਹਾ। ਇਥੋਂ ਤੱਕ ਕਿ ਇੰਡੀਅਨ ਸਟੇਟ ਦੀਆਂ ਵੱਖ ਵੱਖ ਜੇਲ੍ਹਾਂ ਵਿੱਚ ਬੰਦ ਸਿਆਸੀ ਬੰਦੀ ਸਿੰਘਾਂ ਨੂੰ ਵੀ ਨਹੀਂ ਛੱਡਿਆ ਜਾ ਰਿਹਾ। ਜਦੋਂ ਕਿ ਬਣਦੀਆਂ ਸਜ਼ਾਵਾਂ ਤੋਂ ਵੀ ਦੁਗਣੀਆਂ ਸਜ਼ਾਵਾਂ ਕੱਟ ਚੁੱਕੇ ਹਨ। ਗੁਲਾਮ ਕੌਮ ਨੂੰ ਇਸੇ ਤਰ੍ਹਾਂ ਗੈਰ ਕਾਨੂੰਨੀ ਤੌਰ ‘ਤੇ ਗੁਲਾਮ ਬਣਾ ਕੇ ਰੱਖਿਆ ਜਾਣਾ 1947 ਤੋਂ ਸਿਲਸਲਾ ਸ਼ੁਰੂ ਹੈ। ਇਸ ਤੋਂ ਇਲਾਵਾ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ ਦੇ ਦੋਸ਼ੀਆਂ ਨੂੰ ਵੀ ਕੇਂਦਰ ਅਤੇ ਪੰਜਾਬ ਸਰਕਾਰ ਸਜਾਵਾਂ ਅਸਮਰੱਥ ਰਹੀਆਂ ਹਨ। ਇਥੋਂ ਤੱਕ ਕਿ ਬੇਅਦਬੀਆਂ ਕਰਨ ਵਾਲੇ ਦੋਸ਼ੀਆਂ ਨੂੰ ਸਾਬਕਾ ਬਾਦਲ ਅਤੇ ਬੀਜੇਪੀ ਦੀਆਂ ਸਰਕਾਰਾਂ ਨੇ ਸਜ਼ਵਾਂ ਦੇਣ ਦੀ ਬਜਾਏ ਸ਼ਰਨ ਦਿੱਤੀ ਹੈ ਅਤੇ ਦੋਸ਼ੀਆਂ ਨੂੰ ਮੁਆਫ ਦੇਣ ਲਈ ਆਪਣੇ ਸਮਰਥਕ ਅਖਬਾਰਾਂ ਵਿੱਚ ਸ਼੍ਰੋਮਣੀ ਕਮੇਟੀ ਦੇ 90 ਲੱਖ ਰੁਪਏ ਇਸ਼ਤਿਹਾਰ ਦੇ ਕੇ ਲੋਕਾਂ ਵਿੱਚ ਇਹ ਸਪਸ਼ਟ ਕਰਨ ਦੀ ਕੋਸ਼ਿਸ਼ ਕੀਤੀ ਕਿ ਸੌਦਾ ਸਾਧ ਰਹੀਮ ਦੋਸ਼ੀ ਨਹੀਂ ਹੈ। ਉਹਨਾਂ ਕਿਹਾ ਕਿ ਸਭ ਤੋਂ ਵੱਡੀ ਸ਼ਰਮ ਵਾਲੀ ਗੱਲ ਇਹ ਹੈ ਕਿ ਖਾਲਸਾ ਪੰਥ ਦੀ ਸਰਵ ਉੱਚ ਅਦਾਲਤ ਸ਼੍ਰੀ ਅਕਾਲ ਤਖਤ ਸਾਹਿਬ ਅਤੇ ਹੋਰ ਤਖਤਾਂ ਦੇ ਜਥੇਦਾਰਾਂ ਨੂੰ ਬਾਦਲ ਪਰਿਵਾਰ ਨੇ ਆਪਣੇ ਘਰੇ ਬੁਲਾ ਕੇ ਮੁਆਫਨਾਮੇ ਤੇ ਦਸਤਖਤ ਕਰਨ ਲਈ  ਮਜਬੂਰ ਕੀਤਾ। ਉਹਨਾਂ ਕਿਹਾ ਕਿ ਜੇਕਰ ਗੱਲ ਕਰੀਏ ਲਾਪਤਾ 328 ਸਰੂਪਾਂ ਦੀ ਤਾਂ ਇਸ ਨੂੰ ਵੀ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰ ਇਨਸਾਫ ਦੇਣ ਪ੍ਰਤੀ ਪੂਰੀ ਤਰਹਾਂ ਫੇਲ ਰਹੀਆਂ ਹਨ। ਜਥੇਦਾਰ ਬਲਕਾਰ ਸਿੰਘ ਭੁੱਲਰ ਨੇ ਕਿਹਾ ਕਿ ਹੁਣ ਸਮੁੱਚੇ ਖਾਲਸਾ ਪੰਥ ਨੂੰ ਇਹ ਸੋਚਣਾ ਹੋਵੇਗਾ ਕਿ ਸਿੱਖ ਕੌਮ ਨਾਲ ਇਨੀਆਂ ਬੇਇਨਸਾਫੀਆਂ ਹੋਣ ਦੇ ਬਾਵਜੂਦ ਵੀ ਇੱਕ ਪਲੇਟਫਾਰਮ ‘ਤੇ ਇਕੱਤਰ ਹੋਣਾ ਹੈ ਜਾਂ ਫਿਰ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਗੁਲਾਮ ਰਹਿ ਕੇ ਸਿੱਖ ਕੌਮ ਦੇ ਦੁਸ਼ਮਣਾਂ ਵੱਲੋਂ ਕੀਤੇ ਜਾ ਰਹੇ ਹਰ ਤਰ੍ਹਾਂ ਦਾ ਜਬਰ ਜੁਲਮ ਗੁਲਾਮ ਰਹਿ ਕੇ ਸਹਿਣ ਕਰਦੇ ਰਹਿਣਾ ਹੈ। ਉਹਨਾਂ ਕਿਹਾ ਕਿ ਇਹ ਪਲੇਟਫਾਰਮ ਕੇਵਲ ਤੇ ਕੇਵਲ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਹੀ ਹੈ। ਜਿਸ ਦੇ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਦੀਆਂ ਕੁਰਬਾਨੀਆਂ ਸਦਕਾ ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਪੂਰੀ ਤਰਹਾਂ ਮਜਬੂਤ ਹੈ ਅਤੇ ਸ਼ਰੇਆਮ ਆਜ਼ਾਦੀ ਦੀ ਗੱਲ ਕਰਦਾ ਹਨ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਕੀਤੇ ਜਾ ਰਹੇ ਖਾਲਿਸਤਾਨ ਦੀ ਆਜ਼ਾਦੀ ਲਈ ਸੰਘਰਸ਼ ਦਾ ਸਿੱਟਾ ਖਾਲਸਾ ਪੰਥ ਦਾ ਆਪਣਾ ਆਜ਼ਾਦ ਖੇਤਰ ਸਥਾਪਿਤ ਹੋਵੇਗਾ ਅਤੇ ਸਿੱਖ ਕੌਮ ਦਾ ਆਜ਼ਾਦ ਦੇਸ਼ ਖਾਲਿਸਤਾਨ ਹੋਵੇਗਾ। ਉਹਨਾਂ ਅਪੀਲ ਕੀਤੀ ਹੈ ਕਿ 12 ਫਰਵਰੀ ਨੂੰ ਦੇਸ਼ ਵਿਦੇਸ਼ਾਂ ਤੋਂ ਸੰਗਤਾਂ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਪਹੁੰਚ ਕੇ ਬੀਵੀ ਸਦੀ ਦੇ ਮਹਾਨ ਸਿੱਖ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂ ਵਾਲਿਆਂ ਦਾ ਜਨਮ ਦਿਨ ਜਨਮ ਦਿਹਾੜਾ ਵੱਡੀ ਪੱਧਰ ‘ਤੇ ਧੂਮਧਾਮ ਨਾਲ ਮਨਾਉਣਾ ਚਾਹੀਦਾ। ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤਾਂ ਨੂੰ ਸਰਦਾਰ ਸਿਮਰਜੀਤ ਸਿੰਘ ਮਾਨ ਦੀ ਅਗਵਾਈ ਚ ਸ਼੍ਰੋਮਣੀ ਅਕਾਲੀ ਦਲ ਦਿੱਤੇ ਜਾਣ ਵਾਲੇ ਪ੍ਰੋਗਰਾਮ ਤਾਂ ਬੰਦ ਚੜ ਕੇ ਸਮਰਥਨ ਕਰਨਾ ਚਾਹੀਦਾ ਹੈ ਤਾਂ ਕਿ ਹਿੰਦੂ ਗਿਣਤੀ ਦੀ ਗੁਲਾਮੀ ਨੂੰ ਖਤਮ ਕਰਕੇ ਆਜ਼ਾਦੀ ਵੱਲ ਵਧਿਆ ਜਾ ਸਕੇ।

Leave a Reply

Your email address will not be published. Required fields are marked *