Home » Uncategorized » ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬਨਣ ਵਾਲੀ ਬਹੁਮੰਜਿਲੀ ਕਾਰ ਪਾਰਕਿੰਗ ਦੀ ਦੂਜੀ ਮੰਜਿਲ ਦੇ ਤੀਜੇ ਪੜਾਅ ਦਾ ਪਾਇਆ ਲੈਂਟਰ…

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬਨਣ ਵਾਲੀ ਬਹੁਮੰਜਿਲੀ ਕਾਰ ਪਾਰਕਿੰਗ ਦੀ ਦੂਜੀ ਮੰਜਿਲ ਦੇ ਤੀਜੇ ਪੜਾਅ ਦਾ ਪਾਇਆ ਲੈਂਟਰ…

ਸਾਹਿਬਜਾਦਾ ਅਜੀਤ ਸਿੰਘ ਨਗਰ  7 ਫਰਵਰੀ (ਮੰਗਤ ਸਿੰਘ ਸੈਦਪੁਰ) : ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬਨਣ ਵਾਲੀ ਬਹੁਮੰਜਿਲੀ ਕਾਰ ਪਾਰਕਿੰਗ ਦੀ ਦੂਜੀ ਮੰਜਿਲ ਦੇ ਤੀਜੇ ਪੜਾਅ ਦਾ ਲੈਂਟਰ ਪਾਇਆ ਗਿਆ। । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਅਸ਼ੀਰਵਾਦ ਸਦਕਾ ਸੰਗਤਾਂ ਦੀ ਸਹੁਲਤ ਲਈ ਬਹੁਮੰਜਿਲੀ ਕਾਰ ਪਾਰਕਿੰਗ ਦਾ ਨਿਰਮਾਣ ਕੀਤਾ ਜਾ ਰਿਹਾ ਹੈ । ਅੱਜ ਇਸ ਕਾਰ ਪਾਰਕਿੰਗ ਦੀ ਦੂਜੀ ਮੰਜਿਲ ਦੇ ਤੀਜੇ ਪੜਾਅ ਦੇ ਲੈਂਟਰ ਦੀ ਅਰੰਭਤਾ ਲਈ ਸਵੇਰੇ 10 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਅਤੇ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਵਿੱਚ ਜੈਕਾਰਿਆਂ ਦੀ ਗੂੰਜ ਨਾਲ ਦੂਜ਼ੀ ਮੰਜਿਲ ਦੇ ਤੀਜੇ ਪੜਾਅ ਦੇ ਲੈਂਟਰ ਦੀ ਅਰੰਭਤਾ ਕਰਵਾਈ ਗਈ। ਅਧੁਨਿਕ ਸਹੁਲਤਾਂ ਵਾਲੀ ਇਹ ਕਾਰ ਪਾਰਕਿੰਗ ਬੇਸਮੇਂਟ ਸਮੇਤ 7 ਮੰਜਿਲਾ ਬਣਵਾਈ ਜਾ ਰਹੀ ਹੈ। ਇਸ ਮੌਕੇ ਤੇ ਕਈ ਸੰਤ ਮਹਾਂਪੁਰਖ, ਸਿਆਸੀ ਆਗੂ, ਪਿੰਡ ਅਤੇ ਇਲਾਕੇ ਦੇ ਪਤਵੰਤੇ ਸੱਜਣ ਉਚੇਚੇ ਤੌਰ ਤੇ ਕਾਰ ਸੇਵਾ ਵਿੱਚ ਆਪਣਾ ਯੋਗਦਾਨ ਪਾਉਣ ਲਈ ਪੁੱਜੇ ਹੋਏ ਸਨ। ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵੱਲੋਂ ਮਠਿਆਈਆਂ ਅਤੇ ਦੁੱਧ ਚਾਹ ਦਾ ਅਤੁੱਟ ਲੰਗਰ ਵਰਤਾਇਆ ਗਿਆ। ਬੁਲਾਰੇ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿੱਖੇ ਆਧੁਨਿਕ ਸਹੁਲਤਾਂ ਵਾਲੇ ਦੀਵਾਨ ਹਾਲ ਦੀ ਉਸਾਰੀ ਦੀ ਸੇਵਾ ਵੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਆਉਣ ਵਾਲੇ ਸਮੇਂ ਵਿੱਚ ਆਧੁਨਿਕ ਸਹੁਲਤਾਂ ਵਾਲੇ ਬਹੁਮੰਜਿਲੀ ਲੰਗਰ ਹਾਲ ਦੀ ਉਸਾਰੀ ਦਾ ਕੰਮ ਵੀ ਜਲਦ ਸ਼ੁਰੂ ਕਰਵਾਇਆ ਜਾਵੇਗਾ ।

Leave a Reply

Your email address will not be published. Required fields are marked *