ਸਾਹਿਬਜ਼ਾਦਾ ਅਜੀਤ ਸਿੰਘ ਨਗਰ 7 ਫਰਵਰੀ (ਮੰਗਤ ਸਿੰਘ ਸੈਦਪੁਰ) : 20ਵੀਂ ਸਦੀ ਦੇ ਮਹਾਨ ਸਿੱਖ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦਾ 12 ਫਰਵਰੀ ਨੂੰ ਫ਼ਤਹਿਗੜ੍ਹ ਸਾਹਿਬ ਵਿਖੇ ਜਨਮ ਦਿਹਾੜਾ ਮਨਾਉਣ ਸਬੰਧੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਿਨਾਂ ਕੋਲ ਸਕੱਤਰ ਜਥੇਦਾਰ ਕੁਲਦੀਪ ਸਿੰਘ ਭਾਗੋਵਾਲ ਦੀ ਅਗਵਾਈ ‘ਚ ਹੰਗਾਮੀ ਮੀਟਿੰਗ ਹੋਈ। ਜਿਸ ਵਿੱਚ ਪਾਰਟੀ ਵਰਕਰਾਂ ਤੇ ਸੰਗਤਾ ਨੂੰ ਪਹੁੰਚਣ ਦੀ ਅਪੀਲ ਕੀਤੀ ਗਈ। ਇਹ ਮੀਟਿੰਗ ਸੀਨੀਅਰ ਆਗੂ ਜਥੇਦਾਰ ਬਲਕਾਰ ਸਿੰਘ ਭੁੱਲਰ, ਅਵਤਾਰ ਸਿੰਘ ਦੈੜੀ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਕੌਮੀ ਜਨਰਲ ਸਕੱਤਰ ਕੁਲਦੀਪ ਸਿੰਘ ਭਾਗੋਵਾਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਸੇਵਾ ਸਿੰਘ ਗੀਗੇਮਾਜਰਾ, ਜਸਵਿੰਦਰ ਸਿੰਘ ਸਕਰੁੱਲਾਪੁਰ, ਕੁਲਦੀਪ ਸਿੰਘ ਖਰੜ, ਜਸਵਿੰਦਰ ਸਿੰਘ ਸੋਤਲ, ਬੱਬੂ ਸਹੋੜਾ, ਡਾਕਟਰ ਗੁਰਮੀਤ ਸਿੰਘ ਚਨਾਲੋਂ, ਹਰਜਿੰਦਰ ਸਿੰਘ ਕੁਰਾਲੀ, ਆਦਿ ਵੱਡੀ ਗਿਣਤੀ ਵਿੱਚ ਹਾਜ਼ਰ ਹੋਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਭਾਗੋਵਾਲ ਨੇ ਕਿਹਾ ਕਿ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂ ਵਾਲੇ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਰਹਿਤ ਕਰਨ ਅਤੇ ਪੰਜਾਬ ਅਤੇ ਕੇਂਦਰ ਸਰਕਾਰਾਂ ਦੀ ਗੁਲਾਮੀ ਦੀਆਂ ਜੰਜੀਰਾਂ ਤੋੜਨ ਖਾਲਸਾ ਪੰਥ ਨੂੰ ਇੱਕ ਆਜ਼ਾਦੀ ਲਈ ਹਮੇਸ਼ਾ ਜਾਗਰਿਤ ਕਰਦੇ ਰਹੇ। ਜਿਨਾਂ ਦਾ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਲੋਂ ਵੱਡੇ ਪੱਧਰ ਤੇ ਸਹਿਯੋਗ ਦਿੱਤਾ ਗਿਆ। ਉਹਨਾਂ ਕਿਹਾ ਕਿ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਹਮੇਸ਼ਾ ਇਹ ਕੋਸ਼ਿਸ਼ ਰਹੀ ਕਿ ਖੇਰੂ ਖੇਰੂ ਹੋਈ ਪੰਥਕ ਸ਼ਕਤੀ ਨੂੰ ਇਕੱਤਰ ਕਰਕੇ ਇੱਕ ਪਲੇਟਫਾਰਮ ‘ਤੇ ਇਕੱਤਰ ਕੀਤਾ ਜਾ ਸਕੇ। ਪ੍ਰੰਤੂ ਕੁਝ ਸਵਾਰਥੀ ਸਿਆਸੀ ਆਗੂਆਂ ਨੇ ਆਪਣੇ ਸਵਾਰਥ ਨੂੰ ਪੂਰਾ ਕਰਨ ਦੇ ਲਾਲਚ ਵਿੱਚ ਉਹਨਾਂ ਨੂੰ ਇਸ ਪੰਥਕ ਏਜੰਡੇ ਵਿੱਚ ਬਹੁਤ ਰੁਕਾਵਟਾਂ ਖੜੀਆਂ ਕੀਤੀਆਂ। ਜਿਸ ਦੇ ਕਾਰਨ ਪੰਜਾਬ ਦਾ ਜਿੱਥੇ ਧਾਰਮਿਕ ਪੱਖੋਂ ਬਹੁਤ ਵੱਡਾ ਨੁਕਸਾਨ ਹੋਇਆ, ਉਥੇ ਹੀ ਪੰਜਾਬ ਦੀ ਜਵਾਨੀ ਦੇ ਕਤਲਾਂ ਦੇ ਵੀ ਇਹੀ ਸ਼ਰਾਰਤੀ ਲੀਡਰ ਜਿੰਮੇਵਾਰ ਹਨ। ਜਿਨਾਂ ਨੇ ਪੰਥ ਨਾਲ ਗਦਾਰੀ ਕਰਕੇ ਸਿੱਖ ਕੌਮ ਦੇ ਦੁਸ਼ਮਣਾਂ ਦੇ ਅੱਗੇ ਗੋਡੇ ਟੇਕੇ ਅਤੇ ਉਹਨਾਂ ਤੋਂ ਰਾਜ ਸੱਤਾ ਦੇ ਲਾਲਚ ਵਿੱਚ ਖਾਲਸਾ ਪੰਥ ਨਾਲ ਵੱਡਾ ਧੋਖਾ ਕੀਤਾ ਪੰਜਾਬ ਦਾ 1978 ਤੋਂ ਲੈ ਕੇ 1993-95 ਸਮਾਜਿਕ ਆਰਥਿਕ ਅਤੇ ਰਾਜਨੀਤਿਕ ਪੱਖੋਂ ਵੱਡਾ ਨੁਕਸਾਨ ਕੇਵਲ ਤੇ ਕੇਵਲ ਆਪਣੇ ਲਾਲਚਾਂ ਅਤੇ ਸਵਾਰਥਾਂ ਲਈ ਕੀਤਾ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੂੰ ਦੇਸ਼ ਵਿਦੇਸ਼ਾਂ ਦੀਆਂ ਸੰਗਤਾਂ ਵੱਲੋਂ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਕਿ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂ ਵਾਲਿਆਂ ਦੇ ਉਦੇਸ਼ ਨੂੰ ਪੂਰਾ ਕਰਦਿਆਂ ਪੰਜਾਬ ਦੀ ਆਜ਼ਾਦੀ ਲਈ ਇੱਕਜੁੱਟ ਹੋ ਕੇ ਸੰਘਰਸ਼ ਕੀਤਾ ਜਾ ਸਕੇ ਅਤੇ ਸਫਲਤਾ ਪ੍ਰਾਪਤ ਕੀਤੀ ਜਾ ਸਕੇ।
Home
»
Uncategorized
»
20ਵੀਂ ਸਦੀ ਦੇ ਮਹਾਨ ਸਿੱਖ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ 12 ਫਰਵਰੀ ਨੂੰ ਮਨਾਏ ਜਾ ਰਹੇ ਜਨਮ ਦਿਨ ਮੌਕੇ ਦੇਸ਼-ਵਿਦੇਸਾਂ ਦੀਆਂ ਸੰਗਤਾਂ ਵੱਡੇ ਪੱਧਰ ਤੇ ਹੋਣ ਸ਼ਾਮਿਲ : ਜ.ਸਕੱਤਰ ਕੁਲਦੀਪ ਸਿੰਘ ਭਾਗੋਵਾਲ


