ਚੰਡੀਗੜ੍ਹ 16 ਫਰਵਰੀ (ਮੰਗਤ ਸਿੰਘ ਸੈਦਪੁਰ) : ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਦੂਰ-ਦੁਰਾਡੇ ਇਲਾਕਿਆਂ ਵਿੱਚ 17 ਅਤੇ 18 ਫਰਵਰੀ ਨੂੰ ਮੀਂਹ ਅਤੇ ਗਰਜ-ਤੂਫ਼ਾਨ ਆ ਸਕਦਾ ਹੈ। ਮੱਧ ਪ੍ਰਦੇਸ਼ ਵਿੱਚ 18 ਅਤੇ 19 ਫਰਵਰੀ ਨੂੰ ਹਲਕੀ ਬਾਰਿਸ਼ ਅਤੇ ਗਰਜ-ਤੂਫ਼ਾਨ ਦੀ ਸੰਭਾਵਨਾ ਹੈ।ਪੰਜਾਬ ਅਤੇ ਚੰਡੀਗੜ੍ਹ ਵਿਚ ਮੌਸਮ ਅੱਜ ਰਾਤ ਤੋਂ ਬਦਲ ਜਾਵੇਗਾ। ਅਗਲੇ ਦੋ ਦਿਨਾਂ 17 ਅਤੇ 18 ਫਰਵਰੀ ਨੂੰ ਮੀਂਹ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਫਰਵਰੀ ਦੇ ਅੱਧ ਵਿਚ ਉੱਤਰੀ ਭਾਰਤ ਦਾ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਅਨੁਸਾਰ ਉੱਤਰੀ ਭਾਰਤ ਦੇ ਮੌਸਮ ਵਿਚ ਅੱਜ ਰਾਤ ਤੋਂ ਵੱਡਾ ਬਦਲਾਅ ਆਉਣ ਵਾਲਾ ਹੈ। ਪੰਜਾਬ ਸਣੇ ਕਈ ਸੂਬਿਆਂ ਵਿਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਪੱਛਮੀ ਗੜਬੜੀ ਕਾਰਨ ਤੇ ਹੋਵਾਂ ਚੱਲਣ ਦੀ ਉਮੀਦ ਹੈ ਅਤੇ ਉੱਚ ਪਹਾੜੀ ਖੇਤਰ ਵਿੱਚ ਬਰਫਬਾਰੀ ਦੀ ਵੀ ਚੇਤਾਵਨੀ ਜਾਰੀ ਕੀਤੀ ਗਈ ਹੈ ਮੌਸਮ ਵਿਭਾਗ ਅਨੁਸਾਰ ਕਸ਼ਮੀਰ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਉੱਚੇ ਇਲਾਕਿਆਂ ਵਿੱਚ ਮੌਸਮ ਖਰਾਬ ਹੋ ਸਕਦਾ ਹੈ। ਇਸ ਦਾ ਅਸਰ ਮੈਦਾਨੀ ਇਲਾਕਿਆਂ ਤੱਕ ਵੀ ਪੁੱਜਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਅਗਲੇ ਦੋ ਦਿਨਾਂ ਵਿੱਚ ਅਚਾਨਕ ਮੌਸਮ ਬਦਲ ਸਕਦਾ ਹੈ।…ਬੰਗਾਲ ਦੀ ਖਾੜੀ ਵਿਚ ਦਬਾਅ ਕਾਰਨ ਇਸ ਦਾ ਪ੍ਰਭਾਵ ਦੱਖਣੀ ਭਾਰਤ ਵਿਚ ਵੀ ਮਹਿਸੂਸ ਕੀਤਾ ਜਾਵੇਗਾ। ਇਸ ਦੌਰਾਨ ਉੱਤਰੀ ਭਾਰਤ ਦੇ ਕਈ ਸੂਬਿਆਂ ਵਿਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਪੱਛਮੀ ਗੜਬੜੀ ਦੇ ਪ੍ਰਭਾਵ ਨਾਲ ਪਹਾੜੀ ਰਾਜਾਂ ਵਿੱਚ ਬਰਫ਼ਬਾਰੀ ਹੋ ਸਕਦੀ ਹੈ। ਇਸ ਨਾਲ ਮੈਦਾਨੀ ਇਲਾਕਿਆਂ ਵਿਚ ਠੰਢੀਆਂ ਹਵਾਵਾਂ ਚਲ ਸਕਦੀਆਂ ਹਨ। ਕਈ ਸੂਬਿਆਂ ਵਿੱਚ ਮੀਂਹ ਅਤੇ ਗਰਜ-ਤੂਫ਼ਾਨ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਦੱਖਣੀ ਭਾਰਤ ਵਿਚ ਗਰਮ ਅਤੇ ਨਮੀ ਵਾਲਾ ਮੌਸਮ ਮਹਿਸੂਸ ਕੀਤਾ ਜਾਵੇਗਾ। ਤੱਟਵਰਤੀ ਕਰਨਾਟਕ ਵਿਚ 15 ਤੋਂ 17 ਫਰਵਰੀ ਅਤੇ ਕੋਂਕਣ-ਗੋਆ ਵਿੱਚ 15 ਅਤੇ 16 ਫਰਵਰੀ ਦੇ ਵਿਚਕਾਰ ਵੱਖ-ਵੱਖ ਥਾਵਾਂ ਉਤੇ ਗਰਮ ਅਤੇ ਨਮੀ ਵਾਲਾ ਮੌਸਮ ਹੋਣ ਦੀ ਸੰਭਾਵਨਾ ਹੈ। ਤਾਮਿਲਨਾਡੂ, ਕੇਰਲਾ, ਲਕਸ਼ਦੀਪ ਅਤੇ ਨਿਕੋਬਾਰ ਟਾਪੂਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਵਾ ਦੇ ਪੈਟਰਨ ਵੀ ਬਦਲ ਰਹੇ ਹਨ, ਜਿਸ ਨਾਲ ਤਾਪਮਾਨ ਪ੍ਰਭਾਵਿਤ ਹੋਵੇਗਾ। ਉੱਤਰ-ਪੱਛਮੀ ਭਾਰਤ ਵਿਚ ਅਗਲੇ ਤਿੰਨ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ 2 ਤੋਂ 3 ਡਿਗਰੀ ਸੈਲਸੀਅਸ ਵਧਣ ਦੀ ਉਮੀਦ ਹੈ, ਜਿਸ ਤੋਂ ਬਾਅਦ 2 ਤੋਂ 3 ਡਿਗਰੀ ਹੋਰ ਗਿਰਾਵਟ ਆਵੇਗੀ। ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਵਿਚ 16 ਅਤੇ 17 ਫਰਵਰੀ ਨੂੰ ਤੇਜ਼ ਹਵਾਵਾਂ (30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। 18 ਅਤੇ 19 ਫਰਵਰੀ ਨੂੰ ਵੀ ਮੌਸਮ ਖਰਾਬ ਰਹਿਣ ਦੀ ਉਮੀਦ ਹੈ।