ਚੰਡੀਗੜ੍ਹ 16 ਫਰਵਰੀ (ਚਰਨ ਸਿੰਘ ਮੈਣ ਮਾਜਰੀ) : ਭਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਦਮ ਦੇ ਦੋਸ਼ਾਂ ਹੇਠ ਜੇਲ੍ਹ ‘ਚ ਬੰਦ ਸਾਬਕਾ ਡੀਆਈਜੀ ਭੁੱਲਰ ਦੀ ਜਮਾਨਤ ਅਰਜੀ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੱਦ ਕਰ ਦਿੱਤੀ ਹੈ। ਖਾਸ ਗੱਲ ਇਹ ਹੈ ਕਿ ਸੀਬੀਆਈ ਵੱਲੋਂ ਗ੍ਰਿਫਤਾਰ ਕੀਤਾ ਹਰਚਰਨ ਭੁੱਲਰ ਇਸ ਵੇਲੇ ਭਰਿਸ਼ਟਾਚਾਰ ਦੇ ਦੋਸ਼ ਵਿੱਚ ਜੇਲ੍ਹ ਵਿੱਚ ਹੈ। ਹਾਲਾਂਕਿ ਸਾਬਕਾ ਡੀਆਈਜੀ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਹੇਠਲੀ ਅਦਾਲਤ ਨੇ ਜਮਾਨਤ ਦੇ ਦਿੱਤੀ ਸੀ। ਦੱਸਣਯੋਗ ਹੈ ਕਿ ਸੀਬੀਆਈ ਨੇ ਡੀਆਈਜੀ ਭੁੱਲਰ ਨੂੰ ਮੋਹਾਲੀ ਸਥਿਤ ਉਹਨਾਂ ਦੇ ਦਫਤਰ ਤੋਂ ਗਿਰਫਤਾਰ ਕੀਤਾ ਸੀ। ਇਹ ਗਿਰਫਤਾਰੀ ਮੰਡੀ ਗੋਬਿੰਦਗੜ੍ਹ ਦੇ ਸਕਰੈਪ ਡੀਲਰ ਨਰੇਸ਼ ਬੱਤਾ ਦੀ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਸੀ। ਜਿਸ ਨੇ ਦੋਸ਼ ਲਗਾਇਆ ਸੀ ਕਿ ਭੁੱਲਰ ਨੇ ਐਫਆਈਆਰ ਦਾ ਨਿਪਟਾਰਾ ਕਰਨ ਦੇ ਬਦਲੇ 8 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਇਹ ਰਿਸ਼ਵਤ ਕਥਿਤ ਤੌਰ ‘ਤੇ ਇੱਕ ਦਲਾਲ ਕ੍ਰਿਸ਼ਨ ਰਾਹੀਂ ਮੰਗੀ ਗਈ ਸੀ। ਜਿਸ ਨੂੰ ਸੀਬੀਆਈ ਨੇ ਗ੍ਰਿਫਤਾਰ ਕਰ ਲਿਆ ਸੀ। ਸੀਬੀਆਈ ਵੱਲੋਂ ਸਾਬਕਾ ਡੀਆਈਜੀ ਭੁੱਲਰ ਦੇ ਘਰੋਂ ਅਤੇ ਹੋਰ ਥਾਵਾਂ ਤੋਂ 10.50 ਲੱਖ ਕਰੋੜ ਰੁਪਏ ਦੀ ਨਗਦੀ, ਢਾਈ ਕਿਲੋ ਸੋਨਾ ਬਰਾਮਦ ਕਰਨ ਦਾ ਦਾਅਵਾ ਕੀਤਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਹਰਚਰਨ ਭੁੱਲਰ ਹਾਲੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਚੰਡੀਗੜ੍ਹ ਜੇਲ੍ਹ ਵਿੱਚ ਬੰਦ ਹੋ। ਭੁੱਲਰ ਨੇ ਇਸ ਮਾਮਲੇ ਵਿੱਚ ਜਮਾਨਤ ਦੀ ਮੰਗ ਕੀਤੀ ਸੀ। ਜਿਸ ਨੂੰ ਅੱਜ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਸੀਬੀਆਈ ਦਾ ਕਹਿਣਾ ਹੈ ਕਿ ਜੋ ਹਰਚਰਨ ਭੁੱਲਰ ਜੇ ਹਰਚਰਨ ਭੁੱਲਰ ਨੂੰ ਜਮਾਨਤ ਦਿੱਤੀ ਜਾਂਦੀ ਹੈ ਤਾਂ ਉਹ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ। ਇਸ ਮਾਮਲੇ ਨੂੰ ਲੈ ਕੇ ਹੋਰ ਕੀ ਖੁਲਾਸੇ ਹੋਣਗੇ ਫਿਲਹਾਲ ਇਸ ਬਾਰੇ ਆਉਣ ਵਾਲੇ ਸਮੇਂ ਚ ਹੀ ਪਤਾ ਲੱਗੇਗਾ।
Home
»
Uncategorized
»
ਭਰਿਸ਼ਟਾਚਾਰ ਦੇ ਦੋਸ਼ਾਂ ਹੇਠ ਜੇਲ੍ਹ ‘ਚ ਬੰਦ ਸਾਬਕਾ ਡੀਆਈਜੀ ਭੁੱਲਰ ਦੀ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜਮਾਨਤ ਪਟੀਸ਼ਨ ਕੀਤੀ ਰੱਦ…


