Home » Uncategorized » ਕੇਂਦਰ ਦੀ ਮੋਦੀ ਸਰਕਾਰ ਮਨਰੇਗਾ ਸਕੀਮ ਨੂੰ ਖਤਮ ਕਰਕੇ ਦੇਸ਼ ਦੇ ਮਜ਼ਦੂਰਾਂ ਨੂੰ ਕੀਤਾ ਬੇਰੁਜ਼ਗਾਰ…

ਕੇਂਦਰ ਦੀ ਮੋਦੀ ਸਰਕਾਰ ਮਨਰੇਗਾ ਸਕੀਮ ਨੂੰ ਖਤਮ ਕਰਕੇ ਦੇਸ਼ ਦੇ ਮਜ਼ਦੂਰਾਂ ਨੂੰ ਕੀਤਾ ਬੇਰੁਜ਼ਗਾਰ…

ਕਾਂਗਰਸ ਦੇ ‘ਮਨਰੇਗਾ ਬਚਾਓ ਸੰਗਰਾਮ’ ਤਹਿਤ ਹਲਕਾ ਮੋਹਾਲੀ ਦੇ ਦਰਜਨਾਂ ਪਿੰਡਾਂ ‘ਚ ਕੀਤੀਆਂ ਮੀਟਿੰਗਾਂ : ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਗਿੱਲ ਲਖਨੌਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 17 ਫਰਵਰੀ (ਮੰਗਤ ਸਿੰਘ ਸੈਦਪੁਰ) : ਰਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਜ਼ਿਲ੍ਹਾ ਮੋਹਾਲੀ ਦੇ ਪ੍ਰਧਾਨ ਪਹਿਲਵਾਨ ਅਮਰਜੀਤ ਸਿੰਘ ਗਿੱਲ ਦੀ ਅਗਵਾਈ ‘ਚ ਕਾਂਗਰਸ ਦੇ ਮਨਰੇਗਾ ਬਚਾਓ ਸੰਗਰਾਮ ਤਹਿਤ ਮਨਰੇਗਾ ਸਕੀਮ ਨੂੰ ਖਤਮ ਕੀਤੇ ਜਾਣ ਦੇ ਵਿਰੋਧ ਵਿੱਚ ਹਲਕਾ ਮੋਹਾਲੀ ਦੇ ਦਰਜਨਾਂ ਦੇ ਕਰੀਬ ਪਿੰਡਾਂ ‘ਚ ਮੀਟਿੰਗਾਂ ਕੀਤੀਆਂ। ਇਹਨਾਂ ਮੀਟਿੰਗਾਂ ਵਿੱਚ ਕਾਂਗਰਸ ਪਾਰਟੀ ਦੇ ਮਨਰੇਗਾ ਬਚਾਓ ਸੰਗਰਾਮ ਦੇ ਸੂਬਾ ਕੋਆਰਡੀਨੇਟਰ ਗਗਨਦੀਪ ਸਿੰਘ ਬੋਬੀ ਅਤੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਕਾਂਗਰਸ ਦੇ ਸੂਬਾ ਚੇਅਰਮੈਨ ਐਡਵੋਕੇਟ ਜਸਪ੍ਰੀਤ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਮੀਟਿੰਗਾਂ ਵਿੱਚ ਵੱਡੀ ਗਿਣਤੀ ‘ਚ ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਕੋਆਰਡੀਨੇਟਰ ਗਗਨਦੀਪ ਸਿੰਘ ਬੋਬੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਮਨਰੇਗਾ ਸਕੀਮ ਨੂੰ ਖਤਮ ਕਰਕੇ ਦੇਸ਼ ਦੇ ਮਜ਼ਦੂਰਾਂ ਨੂੰ ਬੇਰੁਜ਼ਗਾਰ ਕਰਨ ਤੇ ਤੁਲੀ ਹੋਈ ਹੈ। ਜਿਸ ਦਾ ਕਾਂਗਰਸ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜਦੋਂ ਤੱਕ ਇਹ ਸਕੀਮ ਨੂੰ ਬਹਾਲ ਨਹੀਂ ਕੀਤਾ ਜਾਂਦਾ ਉਦੋਂ ਤੱਕ ਕਾਂਗਰਸ ਦਾ ਵਿਰੋਧ ਅੰਦੋਲਨ ਜਾਰੀ ਰਹੇਗਾ। ਮੀਟਿੰਗ ਨੂੰ ਸੂਬਾ ਚੇਅਰਮੈਨ ਐਡਵੋਕੇਟ ਜਸਪ੍ਰੀਤ ਸਿੰਘ ਨਵੀ ਸੰਬੋਧਨ ਕੀਤਾ। ਜ਼ਿਲ੍ਹਾ ਪ੍ਰਧਾਨ ਪਹਿਲਵਾਨ ਅਮਰਜੀਤ ਸਿੰਘ ਗਿੱਲ ਨੇ ਕਿਹਾ ਕਿ ਮਨਰੇਗਾ ਸੰਗਰਾਮ ਤਹਿਤ ਪਿੰਡਾਂ ਲਖਨੌਰ, ਰਾਏਪੁਰ ਕਲਾਂ, ਰਾਏਪੁਰ ਖੁਰਦ, ਗਡਾਣਾ, ਢੇਲਪੁਰ, ਦੈੜੀ,ਕੁਰੜਾ ਅਤੇ ਕੁਰੜੀ ਵਿਖੇ ਮੀਟਿੰਗਾਂ ਕੀਤੀਆਂ। ਇਸ ਮੌਕੇ ਚਚਾ ਚਮਨ ਲਾਲ, ਜਸਪਾਲ ਸਿੰਘ ਕੁਰੜੀ ਸੰਤ ਸਿੰਘ ਨੰਬਰਦਾਰ, ਗੁਰਮੁਖ ਸਿੰਘ, ਜੁਝਾਰ ਸਿੰਘ ਸਰਪੰਚ, ਲਖਬੀਰ ਸਿੰਘ ਰਾਏਪੁਰ ਕਲਾਂ, ਪੰਚ ਜਗਤਾਰ ਸਿੰਘ, ਸਾਬਕਾ ਸਰਪੰਚ ਹਰੀ ਸਿੰਘ, ਗੁਰਸੇਵਕ ਸਿੰਘ ਗਡਾਣਾ ਨੰਬਰਦਾਰ, ਬੰਟੀ ਗਡਾਣਾ, ਗੁਰਦੀਪ ਸਿੰਘ ਦੈੜੀ ਸਾਬਕਾ ਸਰਪੰਚ, ਜਸਪ੍ਰੀਤ ਸਿੰਘ, ਸਰਬਜੀਤ ਸਿੰਘ ਬਠਲਾਣਾ, ਹਰਮੀਤ ਸਿੰਘ ਕੁਰੜਾ, ਸਵਰਨ ਸਿੰਘ ਸਾਬਕਾ ਸਰਪੰਚ, ਛੱਜਾ ਸਿੰਘ ਸਾਬਕਾ ਸਰਪੰਚ ਕੁਰੜੀ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *