ਸਾਹਿਬਜ਼ਾਦਾ ਅਜੀਤ ਸਿੰਘ ਨਗਰ 17 ਫਰਵਰੀ (ਮੰਗਤ ਸਿੰਘ ਸੈਦਪੁਰ) : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਹਲਕੇ ਤੋਂ ਅੱਜ ਚੌਥੀ ਬੱਸ ਰਵਾਨਾ ਕੀਤੀ। ਇਹ ਬੱਸ ਫ਼ੇਜ਼- 11 ਦੇ ਵਾਰਡ ਨੰ-16 ਦੇ ਸਪੋਰਟਸ ਕੰਪਲੈਕਸ ਤੋਂ ਕੁਲਵੰਤ ਸਿੰਘ ਹਲਕਾ ਵਿਧਾਇਕ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤੀ ਗਈ। ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਬੱਸ ਤੀਰਥ ਯਾਤਰਾ ਮੁਹਿੰਮ ਦੇ ਤਹਿਤ ਗੁਰਦੁਆਰਾ ਸਿੰਘ ਸਭਾ ਫੇਜ਼-11 ਤੋਂ ਸ਼ਰਧਾਲੂਆਂ ਦਾ ਇੱਕ ਜੱਥਾ ਯਾਤਰਾ ਕਰ ਚੁੱਕਾ ਹੈ। ਮੋਹਾਲੀ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ, ਦੁਰਗਿਆਨਾ ਮੰਦਰ, ਜਲ੍ਹਿਆਂਵਾਲਾ ਬਾਗ , ਵਾਲਮੀਕੀ ਮੰਦਰ, ਰਾਮ ਤੀਰਥ ਅਤੇ ਬਾਹਘਾ ਬਾਰਡਰ ਆਦਿ ਜਾ ਕੇ ਵਾਪਸ ਮੋਹਾਲੀ ਪਰਤਣਗੇ ਅਤੇ ਫਿਰ ਦੁਬਾਰਾ ਇਹ ਬਸ ਹੋਰ 40 ਯਾਤਰੀ ਲੈ ਕੇ ਦਰਬਾਰ ਸਾਹਿਬ ਅੰਮ੍ਰਿਤਸਰ ਲਈ ਰਵਾਨਾ ਹੋਵੇਗੀ। ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਇੱਕ ਅਜਿਹੀ ਸਰਕਾਰ ਹੈ ਜਿਸ ਨੇ ਹੋਰਨਾਂ ਸੂਬਿਆਂ ਦੇ ਮੁਕਾਬਲੇ ਸਭ ਤੋਂ ਪਹਿਲਾਂ ਮੁੱਖ ਮੰਤਰੀ 10 ਮੁਫਤ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ। ਉਹਨਾਂ ਕਿਹਾ ਕਿ ਬੇਸ਼ੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਕੀਤੀਆਂ ਗਰੰਟੀਆਂ ਅਤੇ ਵਾਅਦੇ ਲੰਘੀਆਂ ਵਿਧਾਨ ਸਭਾ ਚੋਣਾਂ ‘ਚ ਲੋਕਾਂ ਨੂੰ ਕੀਤੇ ਸਨ ਉਹ ਲਗਭਗ ਪੂਰੇ ਹੋ ਚੁੱਕੇ ਹਨ ਅਤੇ 1100 ਪ੍ਰਤੀ ਮਹੀਨਾ ਮਹਿਲਾਵਾਂ ਨੂੰ ਆਗਾਮੀ ਬਜਟ ਸੈਸ਼ਨ ਦੇ ਦੌਰਾਨ ਸ਼ੁਰੂ ਕਰ ਦਿੱਤਾ ਜਾਵੇਗਾ। ਵਿਧਾਇਕ ਮੋਹਾਲੀ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਆਪਣੀਆਂ ਕੋਸ਼ਿਸ਼ਾਂ ਵਿੱਚ ਪੂਰੀ ਤਰ੍ਹ ਕਾਮਯਾਬ ਹੋਈ। ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤੋਂ ਇਲਾਵਾ ਮੁਹੱਲਾ ਕਲੀਨਿਕ ਜਿਥੇ ਰੋਜ਼ਾਨਾ ਲੱਖਾਂ ਦੀ ਗਿਣਤੀ ਵਿੱਚ ਮਰੀਜ਼ਾਂ ਨੂੰ ਰਾਹਤ ਮਿਲ ਰਹੀ ਹੈ। ਇਸ ਤੋਂ ਇਲਾਵਾ 600 ਯੂਨਿਟ ਪ੍ਰਤੀ ਘਰ ਨੂੰ ਬਿਜਲੀ ਦੇ ਬਿੱਲ ਮੁਆਫ ਕੀਤੇ ਗਏ। ਇਸ ਤੋਂ ਇਲਾਵਾ ਸਿੱਖਿਆ ਦਾ ਪੱਧਰ ਉਤਾਂਹ ਚੁੱਕਣ ਦੇ ਲਈ ਸਕੂਲਾਂ ‘ਚ ਲੋੜੀਂਦੇ ਸਟਾਫ ਦੀ ਪੂਰਤੀ ਕੀਤੀ ਗਈ ਅਤੇ ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਦੇ ਲਈ ਪੜ੍ਹਾਈ ਦੀ ਹਾਈ ਟੈਕਨੀਕ ਨੂੰ ਸਿੱਖਣ ਦੇ ਲਈ ਅਧਿਆਪਕਾਂ ਨੂੰ ਵਿਦੇਸ਼ੀ ਦੌਰੇ ਤੇ ਭੇਜਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਦੇ ਲਈ ਪੰਜਾਬ ਵਿੱਚ ਵੱਡੇ ਪੱਧਰ ‘ਤੇ ਖੇਡ ਮੇਲੇ ਕਰਵਾਏ ਜਾ ਰਹੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਤਿੰਨ ਦਿਨ ਅਤੇ ਦੋ ਰਾਤਾਂ ਦੇ ਇਸ ਧਾਰਮਿਕ ਯਾਤਰਾ ਮੌਕੇ ਆਉਣ ਜਾਣ ਲਈ ਮੁਫਤ ਬੱਸਾਂ ਦੀ ਸਹੂਲਤ ਸੰਗਤ ਦੇ ਰਹਿਣ ਲਈ ਕਮਰਿਆਂ ਦਾ ਪ੍ਰਬੰਧ ਅਤੇ ਸੰਗਤਾਂ ਨੂੰ ਤਿੰਨ- ਤਿੰਨ ਸਮੇਂ ਦਾ ਖਾਣਾ, ਦੋ ਵਾਰ ਦੀ ਚਾਹ ਅਤੇ ਸਨੈਕਸ ਵੀ ਦਿੱਤੇ ਜਾਂਦੇ ਹਨ। ਸੰਗਤ ਦੀ ਹਰ ਜ਼ਰੂਰਤ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। ਵਿਧਾਇਕ ਕੁਲਵੰਤ ਸਿੰਘ ਹੋਰਾਂ ਦੱਸਿਆ ਕਿ ਸਹਾਇਤਾ ਲਈ ਹਰ ਬੱਸ ਵਿੱਚ ਇੱਕ ਸਹਾਇਕ ਵੀ ਮੌਜੂਦ ਰਹਿੰਦਾ ਤਾਂ ਜੋ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਯਾਤਰਾ ਦੌਰਾਨ ਇੱਕ ਡਾਕਟਰੀ ਟੀਮ ਵੀ ਸੰਗਤ ਦੇ ਨਾਲ ਹੁੰਦੀ ਹੈ। ਕੁਲਵੰਤ ਸਿੰਘ ਹਲਕਾ ਵਿਧਾਇਕ ਨੇ ਦੱਸਿਆ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਸੀਨੀਅਰ ਸਿਟੀਜਨ ਦੇ ਲਈ ਕੀਤਾ ਗਿਆ ਇੱਕ ਵਧੀਆ ਅਤੇ ਸ਼ਲਾਘਾਯੋਗ ਉਪਰਾਲਾ ਹੈ। ਇਸ ਨਾਲ ਸੂਬੇ ਭਰ ਦੇ ਬਜ਼ੁਰਗਾਂ ਦੇ ਵਿੱਚ ਵਿੱਚ ਡਾਹਢੀ ਖੁਸ਼ੀ ਵੇਖਣ ਨੂੰ ਮਿਲ ਰਹੀ ਹੈ। ਉਹਨਾਂ ਕਿਹਾ ਕਿ ਜਿਹੜੇ ਵਾਅਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਹੋਰਾਂ ਕਿਹਾ ਕਿ ਸੂਬੇ ਦੇ ਵਿਕਾਸ ਦੀ ਰਫ਼ਤਾਰ ਵੀ ਹੌਲੀ -ਹੌਲੀ ਤੇਜ਼ੀ ਫੜਦੀ ਜਾ ਰਹੀ ਹੈ। ਇਸ ਮੌਕੇ ਤੇ ਡਾਕਟਰ ਸਨੀ ਆਹਲੂਵਾਲੀਆ ਚੇਅਰਮੈਨ ਪੰਜਾਬ ਸੀਵਰੇਜ ਬੋਰਡ, ਸਟੇਟ ਅਵਾਰਡੀ ਫੂਲਰਾਜ ਸਿੰਘ ਹਲਕਾ ਕੋਆਰਡੀਨੇਟਰ, ,ਰਣਜੀਤ ਸਿੰਘ ਢਿੱਲੋ, ਅਸ਼ੋਕ ਕੁਮਾਰ, ਉਪਕਾਰ ਸਿੰਘ, ਜਗਦੀਸ਼ ਸਿੰਘ ਸਰਾਓ, ਹਰਜੀਤ ਸਿੰਘ, ਹਰਪਾਲ ਸਿੰਘਅਮਰਜੀਤ ਸਿੰਘ, ਨਿਰਮਲ ਸਿੰਘ ਸੰਧੂ ਰਘਵੀਰ ਸਿੰਘ ਮਾਨ, ਕੁਲਵਿੰਦਰ ਸਿੰਘ, ਕਰਨੈਲ ਸਿੰਘ, ਸੁਖਵਿੰਦਰ ਸਿੰਘ, ਗੁਰਜੀਤ ਸਿੰਘ, ਕੇਸਰ ਸਿੰਘ, ਰਣਜੀਤ ਗਰਚਾ, ਜਸਵੀਰ ਕੌਰ, ਹਰਵਿੰਦਰ ਕੌਰ ,ਬਲਵਿੰਦਰ ਕੌਰ ਆਦਿ ਹਾਜ਼ਰ ਸਨ।


