ਪੁਲਿਸ ਪ੍ਰਸ਼ਾਸਨ ਵੱਲੋਂ ਬਿਨਾਂ ਕਿਸੇ ਕਾਨੂੰਨੀ ਨੋਟਿਸ ਦਿੱਤੇ ਕੀਤੀ ਗਈ ਕਾਰਵਾਈ ਨੂੰ ਦੱਸਿਆ ਬਦਲਾਖੋਰੀ ਦੀ ਸਿਆਸਤ
ਸਾਹਿਬਜਾਦਾ ਅਜੀਤ ਸਿੰਘ ਨਗਰ 23 ਫਰਵਰੀ (ਮੰਗਤ ਸਿੰਘ ਸੈਦਪੁਰ) : ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨਿੱਜੀ ਬਦਲਾਖੋਰੀ ਵਾਲੀ ਸਿਆਸਤ ਨੂੰ ਛੱਡ ਕੇ ਪੰਜਾਬ ਵਿੱਚ ਬੇਲਗਾਮ ਹੋਏ ਗੈਂਗਸਟਰਵਾਦ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਸੰਭਾਲਣ ਵੱਲ ਧਿਆਨ ਦੇਵੇ। ਇਹ ਵਿਚਾਰ ਉਘੇ ਸਮਾਜ ਸੇਵੀ ਅਤੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਕਾਂਗਰਸ ਦੇ ਜਿਲ੍ਹਾ ਮੋਹਾਲੀ ਦੇ ਪ੍ਰਧਾਨ ਪਹਿਲਵਾਨ ਅਮਰਜੀਤ ਸਿੰਘ ਗਿੱਲ ਵੱਲੋਂ ਕਾਂਗਰਸ ਪਾਰਟੀ ਦੇ ਦਿੱਗਜ ਨੇਤਾ ਅਤੇ ਭੁੱਲਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨਾਲ ਬਿਨਾਂ ਕਿਸੇ ਕੋਈ ਕਾਨੂੰਨੀ ਨੋਟਿਸ ਦਿੱਤੇ ਰਿਹਾਇਸ਼ ਨੂੰ ਢਾਹੁਣ ਦੀ ਕੀਤੀ ਗਈ ਕਾਰਵਾਈ ਬਾਰੇ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਅਤੇ ਪੁਲਿਸ ਵੱਲੋਂ ਇਹ ਕੀਤੀ ਗਈ ਕਾਰਵਾਈ ਸਿਰਫ ਆਪਣੇ ਵਿਰੋਧੀ ਪਾਰਟੀ ਨੂੰ ਦਬਾਉਣ ਲਈ ਕੀਤੀ ਗਈ ਗੁੰਡਾਗਰਦੀ ਹੈ। ਉਹਨਾਂ ਕਿਹਾ ਕਿ ਪੰਚਾਇਤ ਵਿਭਾਗ ਵੱਲੋਂ ਬਿਨ੍ਹਾਂ ਕਿਸੇ ਨੋਟਿਸ ਦੇ ਜੇਸੀਬੀ ਨਾਲ ਕੰਧ ਢਾਹੁਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਜਦੋਂ ਕਿ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਕਾਰਵਾਈ ਬਾਰੇ ਪੁੱਛਿਆ ਤਾਂ ਉਹਨਾਂ ਕਿਹਾ ਕਿ ਇਹ ਕੰਧ ਪੰਚਾਇਤ ਦੀ ਜਮੀਨ ਤੇ ਬਣੀ ਹੋਈ ਹੈ ਤਾਂ ਵਿਧਾਇਕ ਵੱਲੋਂ ਇਸ ਦੀ ਬਕਾਇਦਾ ਰਜਿਸਟਰੀ ਅਧਿਕਾਰੀਆਂ ਦੇ ਅੱਗੇ ਰੱਖ ਦਿੱਤੀ ਗਈ । ਪਹਿਲਵਾਨ ਅਮਰਜੀਤ ਸਿੰਘ ਗਿੱਲ ਨੇ ਸੂਬਾ ਸਰਕਾਰ ਦੇ ਇਸ਼ਾਰੇ ਤੇ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਇਸ ਧੱਕੇਸ਼ਾਹੀ ਦੀ ਜੋਰਦਾਰ ਨਿਖੇਧੀ ਕਰਦਿਆਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਨਾਲ ਡੱਟ ਕੇ ਖੜਨ ਦਾ ਐਲਾਨ ਕੀਤਾ। ਉਹਨਾਂ ਕਿਹਾ ਕਿ ਵੈਸੇ ਤਾਂ ਆਪਦੇ ਰਾਜਭਾਗ ਵਿੱਚ ਬਹੁਤ ਦੇਰ ਤੋਂ ਹੀ ਇਹ ਸਿਲਸਿਲਾ ਚੱਲ ਰਿਹਾ ਹੈ। ਪਰ ਨਵੇਂ ਸਾਲ ਦੇ ਪਹਿਲੇ ਦਿਨਾਂ ਤੋਂ ਹੀ ਰੋਜ਼ਾਨਾ ਪੰਜਾਬ ਵਿੱਚ ਕਤਲ ਹੋ ਰਹੇ ਹਨ। ਜਿਸ ਕਾਰਨ ਅੱਜ ਪੰਜਾਬ ਦਾ ਹਰ ਵਰਗ, ਵਪਾਰੀ ਉਦਯੋਗਪਤੀ, ਕਿਸਾਨ, ਨੌਜਵਾਨ ਅਤੇ ਆਮ ਨਾਗਰਿਕ ਆਪਣੇ ਆਪ ਨੂੰ ਅਸੁੱਰਖਿਅਤ ਮਹਿਸੂਸ ਕਰ ਰਿਹਾ ਹੈ। ਪਹਿਲਵਾਨ ਅਮਰਜੀਤ ਸਿੰਘ ਗਿੱਲ ਨੇ ਕਿਹਾ ਕਿ ਦਿੱਲੀ ਦੇ ਸਾਬਕਾ ਕੈਬਨਿਟ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਮੀਟਿੰਗ ਦੌਰਾਨ ਸੂਬੇ ਵਿੱਚ ਚੋਣਾਂ ਜਿੱਤਣ ਲਈ ਹਰ ਤਰ੍ਹਾਂ ਦੇ ਹੱਥ ਕੰਢੇ ਭਾਵ ਸ਼ਾਮ, ਦਾਮ, ਦੰਡ, ਭੇਤ ਦੀ ਵਰਤਣ ਦੀ ਕੀਤੀ ਗੱਲ ਕਾਂਗਰਸ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਵਿਰੁੱਧ ਕੀਤੀ ਗਈ ਕਾਰਵਾਈ ਇਸੇ ਮੁਹਿੰਮ ਤਹਿਤ ਕੀਤੀ ਗਈ। ਜਿਸ ਨੂੰ ਕਾਂਗਰਸ ਪਾਰਟੀ ਅਤੇ ਸੂਬੇ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।


