ਸਾਹਿਬਜ਼ਾਦਾ ਅਜੀਤ ਸਿੰਘ ਨਗਰ 24 ਫਰਵਰੀ (ਮੰਗਤ ਸਿੰਘ ਸੈਦਪੁਰ) : ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਭਰਿਸ਼ਟਾਚਾਰ ਅਤੇ ਨਸ਼ਿਆਂ ਦੇ ਸੁਦਾਗਰਾਂ ਵਿਰੁੱਧ ਵੱਡੇ ਪੱਧਰ ‘ਤੇ ਕਾਰਵਾਈਆਂ ਆਰੰਭੀਆਂ ਹੋਈਆਂ ਹਨ। ਇਸੇ ਸਬੰਧ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਦੇਵੀਨਗਰ (ਅਵਰਾਵਾਂ) ਦੇ ਸਰਪੰਚ ਗੁਰਚਰਨ ਸਿੰਘ ਨੂੰ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਸਬੰਧਤ ਰਿਕਾਰਡ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੇ। ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਮੋਹਾਲੀ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਖਾਸ ਗੱਲ ਇਹ ਹੈ ਕਿ ਪੰਜਾਬ ਵਿੱਚ ਕੁਝ ਸਾਲ ਪਹਿਲਾਂ ਹੀ ਨਵੇਂ ਸਰਪੰਚ ਚੁਣੇ ਗਏ ਸਨ। ਇਹ ਪਹਿਲੀ ਵਾਰ ਹੈ ਜਦੋਂ ਮੋਹਾਲੀ ਖੇਤਰ ਵਿੱਚ ਇਸ ਤਰੀਕੇ ਨਾਲ ਕਿਸੇ ਸਰਪੰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਮਾਮਲਾ ਹੁਣ ਚਰਚਾ ਦਾ ਵਿਸ਼ਾ ਬਣ ਗਿਆ ਹੈ। ਜਿਸ ਵਿੱਚ ਲੋਕ ਅਜਿਹੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਨ। ਜਾਂਚ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਸ਼ਿਕਾਇਤਕਰਤਾ ਵੱਲੋਂ ਪ੍ਰਾਪਤ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਸੀ। ਜਾਂਚ ਵਿੱਚ ਖੁਲਾਸਾ ਹੋਇਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦਾ ਟਰੈਕਟਰ ਜ਼ਬਤ ਕਰ ਲਿਆ ਸੀ। ਬਨੂੜ ਪੁਲਿਸ ਸਟੇਸ਼ਨ ਤੋਂ ਟਰੈਕਟਰ ਛੁਡਵਾਉਣ ਦੇ ਬਦਲੇ, ਦੇਵੀਨਗਰ (ਅਵਰਾਵਾਂ) ਦੇ ਸਰਪੰਚ ਗੁਰਚਰਨ ਸਿੰਘ ਨੇ 100,000 ਰੁਪਏ ਦੀ ਰਿਸ਼ਵਤ ਮੰਗੀ। ਬਾਅਦ ਵਿੱਚ ਸੌਦਾ 50,000 ਰੁਪਏ ਵਿੱਚ ਅੰਤਿਮ ਰੂਪ ਦਿੱਤਾ ਗਿਆ। ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਦਰਜ ਸ਼ਿਕਾਇਤ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਸ਼ਿਕਾਇਤ ਦੀ ਪਡ਼ਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਜ਼ਿਲ੍ਹਾ ਮੋਹਾਲੀ ਦੇ ਪਿੰਡ ਦੇਵੀਨਗਰ (ਅਬਰਾਵਾਂ) ਦੇ ਸਰਪੰਚ ਗੁਰਚਰਨ ਸਿੰਘ ਨੇ ਸ਼ਿਕਾਇਤਕਰਤਾ ਦਾ ਟਰੈਕਟਰ, ਜੋ ਪੁਲੀਸ ਕੋਲ ਜ਼ਬਤ ਸੀ, ਨੂੰ ਥਾਣਾ ਬਨੂਡ਼ ਤੋਂ ਛੁਡਾਉਣ ਬਦਲੇ ਇੱਕ ਲੱਖ ਰੁਪਏ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਦੀ ਵਾਰ-ਵਾਰ ਕਹਿਣ ‘ਤੇ ਸਰਪੰਚ ਨਾਲ ਸੌਦਾ 50,000 ਰੁਪਏ ਵਿੱਚ ਤੈਅ ਹੋਇਆ। ਸ਼ਿਕਾਇਤਕਰਤਾ ਨੇ ਰਿਸ਼ਵਤ ਸਬੰਧੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਸਰਪੰਚ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲੀਸ ਸਟੇਸ਼ਨ ਮੋਹਾਲੀ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਹੋਰ ਕੀ ਖੁਲਾਸੇ ਹੋਣਗੇ ਅਤੇ ਕਿਹੜੇ ਕਿਹੜੇ ਵਿਅਕਤੀ ਸ਼ਾਮਿਲ ਹੋਣਗੇ। ਫਿਲਹਾਲ ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ। ਪ੍ਰੰਤੂ ਰਿਸ਼ਵਤ ਲੈਣ ਦਾ ਇਹ ਮਾਮਲਾ ਪਹਿਲੀ ਵਾਰ ਸਾਹਮਣੇ ਆਇਆ ਹੈ ਕਿ ਕਿਸੇ ਸਰਪੰਚ ਵੱਲੋਂ ਕੋਈ ਸਮਝੌਤਾ ਕਰਾਉਣ ਰਿਸ਼ਵਤ ਦਾ ਲੈਣ-ਦੇਣ ਦੇ ਮਾਮਲੇ ਰਾਹੀਂ ਸਹੀ ਕਰਾਉਣ ਸਬੰਧੀ ਲਈ ਇਹੋ ਜਿਹਾ ਪਲੇਟਫਾਰਮ ਤਿਆਰ ਕਰੇ ਖਾਸ ਗੱਲ ਇਹ ਹੈ ਕਿ ਪਿੰਡ ਵਾਸੀਆਂ ਨੇ ਮੰਗੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਪਿੰਡ ਅਵਰਾਵਾਂ ਦੇ ਨੰਬਰਦਾਰ ਰਾਜਿੰਦਰ ਸਿੰਘ ਸਾਬਕਾ ਸਰਪੰਚ ਸਾਧੂ ਸਿੰਘ ਪੰਚ ਹਰਵਿੰਦਰ ਸਿੰਘ ਪੰਚ ਬਿਕਰਮ ਸਿੰਘ ਆਦਿ ਨੇ ਸਰਪੰਚ ਗੁਰਚਰਨ ਸਿੰਘ ਵਿਰੁੱਧ ਦਰਜ ਕੀਤੇ ਕੇਸ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਸਰਪੰਚ ਨੂੰ ਨਜਾਇਜ਼ ਸਾਜਿਸ਼ ਅਧੀਨ ਵਸਾਇਆ ਜਾ ਰਿਹਾ ਹੈ। ਉਸ ਨੇ ਕਿਸੇ ਕੋਲੋਂ ਕੋਈ ਪੈਸਾ ਨਹੀਂ ਲਿਆ। ਉਹਨਾਂ ਕਿਹਾ ਕਿ ਸਰਪੰਚ ਗੁਰਚਰਨ ਸਿੰਘ ਬਹੁਤ ਹੀ ਇਮਾਨਦਾਰ ਅਤੇ ਪਿੰਡ ਦਾ ਵਿਕਾਸ ਕਰਨ ਵਾਲਾ ਪਹਿਲਾ ਸਰਪੰਚ ਹੈ ਜਿਸ ਨੇ ਪਿੰਡ ਦਾ ਵਿਕਾਸ ਵੱਡੇ ਪੱਧਰ ਤੇ ਕੀਤਾ ਅਤੇ ਕਰ ਰਿਹਾ ਨੂੰ ਰੰਜਸ ਅਤੇ ਯੋਜਨਾ ਬੰਦ ਢੰਗ ਨਾਲ ਫਸਾਇਆ ਗਿਆ ਹੈ ਉਹਨਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਾਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਨਿਰਪੱਖ ਤੌਰ ਤੇ ਕਰਨ ਦੀ ਮੰਗ ਕੀਤੀ ਹੈ।
Home
»
Uncategorized
»
ਅਵਰਾਵਾਂ ਦੇ ਸਰਪੰਚ ਨੂੰ ਬਨੂੰੜ ਪੁਲਿਸ ਸਟੇਸ਼ਨ ‘ਚ ਦਰਜ ਇੱਕ ਮਾਮਲੇ ਨੂੰ ਰਫਾ-ਦਫਾ ਕਰਾਉਣ ਲਈ 50 ਹਜਾਰ ਰਿਸ਼ਵਤ ਮੰਗਣ ਦੇ ਮਾਮਲੇ ‘ਚ ਕੀਤਾ ਗ੍ਰਿਫਤਾਰ : ਬੁਲਾਰਾ ਵਿਜੀਲੈਂਸ ਬਿਊਰੋ


