Home » Uncategorized » ਪੰਜਾਬ ਕੈਬਨਿਟ ਦੀ ਵੱਡੀ ਮੀਟਿੰਗ ‘ਚ ਸਾਲ 2026-27 ਦੇ ਬਜਟ ਅਨੁਮਾਨਾਂ ਨੂੰ ਪੰਜਾਬ ਕੈਬਿਨਟ ਦੀ ਵੱਡੀ ਮੀਟਿੰਗ ‘ਚ ਮਿਲੀ ਹਰੀ ਝੰਡੀ…

ਪੰਜਾਬ ਕੈਬਨਿਟ ਦੀ ਵੱਡੀ ਮੀਟਿੰਗ ‘ਚ ਸਾਲ 2026-27 ਦੇ ਬਜਟ ਅਨੁਮਾਨਾਂ ਨੂੰ ਪੰਜਾਬ ਕੈਬਿਨਟ ਦੀ ਵੱਡੀ ਮੀਟਿੰਗ ‘ਚ ਮਿਲੀ ਹਰੀ ਝੰਡੀ…

8 ਮਾਰਚ ਨੂੰ ਵਿੱਤ ਮੰਤਰੀਆਂ ਹਰਪਾਲ ਸਿੰਘ ਚੀਮਾ ਕਰਨਗੇ ਸਾਲ 2026-27 ਦੇ ਬਜਟ ਦਾ ਅਨੁਮਾਨ ਪੇਸ਼

ਚੰਡੀਗੜ੍ਹ, 6 ਮਾਰਚ (ਮੰਗਤ ਸਿੰਘ ਸੈਦਪੁਰ) : ਵਿਧਾਨ ਸਭਾ ਦੇ ਚੱਲ ਰਹੇ ਬਜਟ ਇਜਲਾਸ ਵਿੱਚ ਸਾਲ 2025-26 ਲਈ ਗਰਾਂਟਾਂ ਲਈ ਅਨੁਪੂਰਕ ਮੰਗਾਂ, ਸਾਲ 2026-27 ਲਈ ਬਜਟ ਅਨੁਮਾਨਾਂ ਅਤੇ ਸਾਲ 2024-25 ਦੀਆਂ ਕੈਗ ਦੀਆਂ ਆਡਿਟ ਰਿਪੋਰਟਾਂ ਪੇਸ਼ ਕਰਨ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਮੰਤਰੀ ਮੰਡਲ ਨੇ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਵਿੱਤੀ ਸਾਲ 2025-26 ਲਈ ਗਰਾਂਟਾਂ ਲਈ ਅਨੁਪੂਰਕ ਮੰਗਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਲ 2026-27 ਲਈ ਪੰਜਾਬ ਦੇ ਬਜਟ ਅਨੁਮਾਨਾਂ ਨੂੰ 8 ਮਾਰਚ ਨੂੰ ਪੇਸ਼ ਕਰਨ ਦੀ ਵੀ ਮਨਜ਼ੂਰੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਕੰਪਟ੍ਰੋਲਰ ਐਂਡ ਆਡੀਟਰ ਜਨਰਲ ਆਫ ਇੰਡੀਆ (ਕੈਗ) ਅਤੇ ਪੰਜਾਬ ਸਰਕਾਰ ਦੇ ਵਿੱਤੀ ਤੇ ਨਮਿੱਤਣ ਲੇਖੇ ਵਿਧਾਨ ਸਭਾ ਦੇ ਮੇਜ਼ ’ਤੇ ਰੱਖਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਪੰਜਾਬ ਵਿਧਾਨ ਸਭਾ ਸਕੱਤਰੇਤ ਵਿੱਚ ਮੁੱਖ ਮੰਤਰੀ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

Leave a Reply

Your email address will not be published. Required fields are marked *