Home » Uncategorized » ਐਰੋਸਿਟੀ ‘ਚ ਵਿਸ਼ਾਲ ਮੁਫ਼ਤ ਸਿਹਤ ਕੈਂਪ ‘ਚ 115 ਮਰੀਜ਼ਾਂ ਦੀ ਜਾਂਚ ਅਤੇ 75 ਲੋਕਾਂ ਦੇ ਬਣੇ ਹੈਲਥ ਕੇਅਰ ਕਾਰਡ : ਚੇਅਰਮੈਨ ਡਾ. ਸੰਨੀ ਸਿੰਘ ਆਲੂਵਾਲੀਆ

ਐਰੋਸਿਟੀ ‘ਚ ਵਿਸ਼ਾਲ ਮੁਫ਼ਤ ਸਿਹਤ ਕੈਂਪ ‘ਚ 115 ਮਰੀਜ਼ਾਂ ਦੀ ਜਾਂਚ ਅਤੇ 75 ਲੋਕਾਂ ਦੇ ਬਣੇ ਹੈਲਥ ਕੇਅਰ ਕਾਰਡ : ਚੇਅਰਮੈਨ ਡਾ. ਸੰਨੀ ਸਿੰਘ ਆਲੂਵਾਲੀਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 7 ਮਾਰਚ (ਮੰਗਤ ਸਿੰਘ ਸੈਦਪੁਰ) : ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਮੋਹਾਲੀ ਦੇ ਐਰੋਸਿਟੀ ਦੇ ਬਲਾਕ ਏ ਵਿੱਚ ਅੱਜ ਇੱਕ ਵਿਸ਼ਾਲ ਮੁਫ਼ਤ ਸਿਹਤ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਐਰੋਸਿਟੀ ਦੇ ਵਸਨੀਕਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਦੇ ਹੋਏ ਮੁਫ਼ਤ ਸਿਹਤ ਸੇਵਾਵਾਂ ਦਾ ਲਾਭ ਪ੍ਰਾਪਤ ਕੀਤਾ। ਕੈਂਪ ਦੌਰਾਨ ਕੁੱਲ 115 ਮਰੀਜ਼ਾਂ ਦੀ ਮਾਹਿਰ ਡਾਕਟਰਾਂ ਵੱਲੋਂ ਵਿਸਥਾਰਪੂਰਵਕ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਲੋੜ ਅਨੁਸਾਰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਕੈਂਪ ਵਿੱਚ ਦੰਦਾਂ ਦੀ ਜਾਂਚ, ਸਕੇਲਿੰਗ, ਦੰਦ ਕੱਢਣ ਅਤੇ ਫਿਲਿੰਗ ਸਮੇਤ ਮੂੰਹ ਨਾਲ ਸੰਬੰਧਿਤ ਬਿਮਾਰੀਆਂ ਦਾ ਇਲਾਜ ਕੀਤਾ ਗਿਆ। ਇਸ ਤੋਂ ਇਲਾਵਾ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਟੈਸਟ, ਅੱਖਾਂ ਦੀ ਜਾਂਚ ਅਤੇ ਮਹਿਲਾਵਾਂ ਦੀ ਸਿਹਤ ਸੰਬੰਧੀ ਵਿਸ਼ੇਸ਼ ਸਕ੍ਰੀਨਿੰਗ ਵੀ ਕਰਵਾਈ ਗਈ, ਜਿਸ ਨਾਲ ਲੋਕਾਂ ਨੂੰ ਆਪਣੇ ਸਿਹਤ ਸੰਬੰਧੀ ਸਮੱਸਿਆਵਾਂ ਬਾਰੇ ਸਮੇਂ ਸਿਰ ਜਾਣਕਾਰੀ ਮਿਲੀ। ਇਸ ਮੌਕੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 75 ਲੋਕਾਂ ਦੇ ਹੈਲਥ ਕਾਰਡ ਵੀ ਬਣਾਏ ਗਏ, ਜਿਸ ਨਾਲ ਉਨ੍ਹਾਂ ਨੂੰ ਸਰਕਾਰੀ ਅਤੇ ਸੂਚੀਬੱਧ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ। ਇਸ ਯੋਜਨਾ ਨਾਲ ਆਮ ਲੋਕਾਂ ਨੂੰ ਮਹਿੰਗੇ ਇਲਾਜ ਤੋਂ ਵੱਡੀ ਰਾਹਤ ਮਿਲੇਗੀ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਲੋਕਾਂ ਤੱਕ ਘਰ-ਘਰ ਮਿਆਰੀ ਸਿਹਤ ਸੇਵਾਵਾਂ ਪਹੁੰਚਾਉਣਾ ਬਹੁਤ ਜ਼ਰੂਰੀ ਹੈ ਤਾਂ ਜੋ ਛੋਟੀਆਂ ਬਿਮਾਰੀਆਂ ਲਈ ਲੋਕਾਂ ਨੂੰ ਮਹਿੰਗੇ ਨਿੱਜੀ ਹਸਪਤਾਲਾਂ ਦਾ ਰੁਖ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਚੰਗੀ ਸਿਹਤ ਹੀ ਇੱਕ ਖੁਸ਼ਹਾਲ ਅਤੇ ਮਜ਼ਬੂਤ ਸਮਾਜ ਦੀ ਨੀਂਹ ਹੈ, ਅਤੇ ਇਸੇ ਮਕਸਦ ਨਾਲ ਅਜਿਹੇ ਮੁਫ਼ਤ ਸਿਹਤ ਕੈਂਪ ਅੱਗੇ ਵੀ ਲਗਾਤਾਰ ਲਗਾਏ ਜਾਂਦੇ ਰਹਿਣਗੇ। ਅੰਤ ਵਿੱਚ ਡਾ. ਆਹਲੂਵਾਲੀਆ ਨੇ ਐਰੋਸਿਟੀ ਬਲਾਕ ਏ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਕ੍ਰਿਸ਼ਨ ਚੰਦ, ਉਪ ਪ੍ਰਧਾਨ ਸ੍ਰੀ ਰਾਮ, ਜਨਰਲ ਸਕੱਤਰ ਪ੍ਰਭਜੋਤ ਸਿੰਘ ਅਰੋੜਾ, ਜੁਆਇੰਟ ਸਕੱਤਰ ਸੁਮਿੱਤਰ ਸਿੰਘ ਸੌਂਦ, ਸਾਬਕਾ ਜਨਰਲ ਸਕੱਤਰ ਬਿੰਦੂ ਸ਼ਰਮਾ, ਰਮਿੰਦਰ ਕੌਰ ਸਿੱਧੂ, ਕੈਸ਼ੀਅਰ ਅਤੇ ਸਲਾਹਕਾਰ ਵਾਸੂਦੇਵ ਗੁਪਤਾ, ਲੋਕ ਬਹਾਦਰ, ਜੀਐਸ ਠਾਕੁਰ, ਕਮਲਾ ਦੇਵੀ, ਐਰੋਸਿਟੀ ਅਤੇ ਆਈਟੀਸਿਟੀ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਿੰਦਰ ਸਿੰਘ, ਐਰੋਸਿਟੀ ਬਲਾਕ ਸੀ ਵੈਲਫ਼ੇਅਰ ਐਸੋਸੀਏਸ਼ਨ ਦੇ ਪ੍ਰਧਾਨ ਰਵਿੰਦਰ ਸਿੰਘ ਤੁਲੀ, ਕਸ਼ਮੀਰ ਸਿੰਘ, ਸੁਰੇਸ਼ ਚੌਧਰੀ ਅਤੇ ਸਮੂਹ ਐਰੋਸਿਟੀ ਵਾਸੀਆਂ ਦਾ ਕੈਂਪ ਨੂੰ ਸਫਲ ਬਣਾਉਣ ਲਈ ਵਿਸ਼ੇਸ਼ ਧੰਨਵਾਦ ਕੀਤਾ।

Leave a Reply

Your email address will not be published. Required fields are marked *