Translate Your Language

October 5, 2026 2:22 pm

PUNPUN03583/19/1/2007-TC

PUNPUN03583/19/1/2007-TC

Home » Uncategorized » ਮੋਹਾਲੀ ਸ਼ਹਿਰ ਦੇ ਫੇਜ-8 ਸਾਹਿਬ ਸ੍ਰੀ ਗੁਰੂ ਹਰਿ ਰਾਏ ਸਾਹਿਬ ਗੁਰਦੁਆਰਾ ਅੰਬ ਸਾਹਿਬ ਦੀ ਜਮੀਨ ਵੇਚਣ ਦੇ ਮਾਮਲੇ ‘ਚ ਸ਼ਾਮਲ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੂੰ ਕੀਤਾ ਸਸਪੈਂਡ : ਪ੍ਰਧਾਨ ਹਰਜਿੰਦਰ ਸਿੰਘ ਧਾਮੀ

ਮੋਹਾਲੀ ਸ਼ਹਿਰ ਦੇ ਫੇਜ-8 ਸਾਹਿਬ ਸ੍ਰੀ ਗੁਰੂ ਹਰਿ ਰਾਏ ਸਾਹਿਬ ਗੁਰਦੁਆਰਾ ਅੰਬ ਸਾਹਿਬ ਦੀ ਜਮੀਨ ਵੇਚਣ ਦੇ ਮਾਮਲੇ ‘ਚ ਸ਼ਾਮਲ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੂੰ ਕੀਤਾ ਸਸਪੈਂਡ : ਪ੍ਰਧਾਨ ਹਰਜਿੰਦਰ ਸਿੰਘ ਧਾਮੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੌ ਮਾਰਚ (ਮੰਗਤ ਸਿੰਘ ਸੈਦਪੁਰ) : ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਮੋਹਾਲੀ ਸ਼ਹਿਰ ਦੇ ਫੇਸ ਅੱਠ ਵਿਖੇ ਸਥਿਤ ਸਾਹਿਬ ਸ਼੍ਰੀ ਗੁਰੂ ਹਰਰਾਏ ਸਾਹਿਬ ਜੀ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਨਾਲ ਜੁੜੇ ਘਪਲੇ ਦੇ ਮਾਮਲੇ ‘ਚ ਸ਼ਾਮਲ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਸਪੈਂਡ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਕਾਰਵਾਈ ਮਾਮਲੇ ‘ਚ ਗਠਿਤ ਕੀਤੀ ਸਬ ਕਮੇਟੀ ਦੀ ਰਿਪੋਰਟ ਦੇ ਆਧਾਰ ‘ਤੇ ਕੀਤੀ ਹੈ। ਮਾਮਲੇ ਦੀ ਜਾਂਚ ਲਈ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ’ਤੇ ਅਧਾਰਤ ਇੱਕ ਪੰਜ-ਮੈਂਬਰੀ ਕਮੇਟੀ ਬਣਾਈ ਗਈ ਸੀ, ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬੀਬੀ ਹਰਜਿੰਦਰ ਕੌਰ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਸੁਰਜੀਤ ਸਿੰਘ ਭਿੱਟੇਵੱਡ ਅਤੇ ਪਰਮਜੀਤ ਸਿੰਘ ਲੱਖੇਵਾਲ ਨੂੰ ਸ਼ਾਮਲ ਕੀਤਾ ਗਿਆ ਸੀ। ਇਸ ਕਮੇਟੀ ਵੱਲੋਂ ਹੁਣ ਰਿਪੋਰਟ ਦਿੱਤੀ ਗਈ ਸੀ, ਜਿਸ ਦੇ ਆਧਾਰ ‘ਤੇ ਅੱਜ ਐਡਵਕੇਟ ਧਾਮੀ ਨੇ ਸਕੱਤਰ ਪ੍ਰਤਾਪ ਸਿੰਘ ਨੂੰ ਸਸਪੈਂਡ ਕੀਤਾ ਹੈ। ਖਾਸ ਗੱਲ ਇਹ ਹੈ ਕਿ ਗੁਰਦੁਆਰਾ ਸ੍ਰੀ ਅੰਬ ਸਾਹਿਬ ਪਾਤਸ਼ਾਹੀ ਸੱਤਵੀਂ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀ ਪਿੰਡ ਸੈਣੀਮਾਜਰਾ (ਪ੍ਰੇਮਗੜ੍ਹ) ਵਿਖੇ ਪੈਂਦੀ 1 ਵਿਘਾ, 6 ਵਿਸਬੇ, 10 ਵਿਸਬਾਸੀਆਂ ਜ਼ਮੀਨ ਅਮਾਨਤ ਵਿੱਚ ਖਿਆਨਤ ਤੇ ਧੋਖਾਧੜੀ ਕਰਕੇ ਫ਼ਰਜ਼ੀ ਢੰਗ ਨਾਲ ਵੇਚਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ‘ਚ ਐਸਜੀਪੀਸੀ ਵੱਲੋਂ ਸ਼ੁਰੂ ਤੋਂ ਹੀ ਸਖਤੀ ਵਿਖਾਈ ਗਈ ਅਤੇ ਐਡਵੋਕੇਟ ਧਾਮੀ ਨੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਨੂੰ ਮੁਅੱਤਲ ਕਰਨ ਦੇ ਨਾਲ-ਨਾਲ ਮੈਨੇਜਰ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦਾ ਆਦੇਸ਼ ਦਿੱਤਾ ਸੀ ਅਤੇ ਨਾਲ ਹੀ ਕਿਹਾ ਸੀ ਕਿ ਜੇਕਰ ਮੈਨੇਜਰ ਤੋਂ ਇਲਾਵਾ ਕਿਸੇ ਹੋਰ ਵਿਅਕਤੀ ਦੀ ਵੀ ਇਸ ਮਾਮਲੇ ਵਿੱਚ ਸ਼ਮੂਲੀਅਤ ਪਾਈ ਜਾਂਦੀ ਹੈ ਤਾਂ ਉਨ੍ਹਾਂ ਵਿਰੁੱਧ ਵੀ ਵਿਭਾਗੀ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ ਨੂੰ ਲੈ ਕੇ ਹੋਰ ਕੀ ਖੁਲਾਸੇ ਹੋਣਗੇ ਫਿਲਹਾਲ ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ ਪ੍ਰੰਤੂ ਇਤਿਹਾਸ ਗੁਰਦੁਆਰਾ ਸਾਹਿਬ ਦੀਆਂ ਜਾਇਦਾਦਾਂ ਨੂੰ ਇਸ ਤਰ੍ਹਾਂ ਗੈਰ ਕਾਨੂੰਨੀ ਢੰਗ ਨਾਲ ਵੇਚ ਕੇ ਆਪਣੇ ਸਵਾਰਥਾਂ ਦੀ ਪੂਰਤੀ ਕਰਨੀ ਖਾਲਸਾ ਪੰਥ ਹੀ ਨਹੀਂ ਸਗੋਂ ਗੁਰੂ ਸਾਹਿਬਾਨਾਂ ਦੇ ਇਤਿਹਾਸ ਗੁਰਦੁਆਰਾ ਸਾਹਿਬਾਨ ਨਾਲ ਵੀ ਵੱਡੇ ਪੱਧਰ ‘ਤੇ ਧੋਖਾ ਅਤੇ ਗਦਾਰੀ ਹੈ।

Leave a Reply

Your email address will not be published. Required fields are marked *