ਚੰਡੀਗੜ੍ਹ 11 ਮਾਰਚ (ਮੰਗਤ ਸਿੰਘ ਸੈਦਪੁਰ) : ਸ਼੍ਰੀ ਖੰਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਅਸਾਮ ਦੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਲਗਭਗ ਪਿਛਲੇ 3 ਸਾਲਾਂ ਤੋਂ ਵੀ ਉੱਪਰ ਸਮੇਂ ਤੋਂ ਬੰਦ ਹੈ। ਜਿਸ ਨੂੰ ਮੈਂਬਰ ਪਾਰਲੀਮੈਂਟ ਹੋਣ ਦੇ ਬਾਵਜੂਦ ਵੀ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਪਰੋਲ ਵਗੈਰਾ ਦੀ ਸਹੂਲਤ ਨਹੀਂ ਦਿੱਤੀ ਜਾ ਰਹੀ। ਅੰਮ੍ਰਿਤਪਲ ਸਿੰਘ ਵੱਲੋਂ ਪਰੋਲ ਲਈ ਤੀਜੀ ਵਾਰ ਦਾਇਰ ਕੀਤੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਆਪਣਾ ਫੈਸਲਾ ਪੰਜਾਬ ਅਤੇ ਕੇਂਦਰ ਸਰਕਾਰਾ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੁਰੱਖਿਅਤ ਰੱਖ ਲਿਆ ਹੈ। ਦੱਸਣ ਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਮੁਖੀ ਵਾਰਿਸ ਦੇ ਨੂੰ 23 ਅਪ੍ਰੈਲ 2023 ਨੂੰ ਪੰਜਾਬ ਦੇ ਮੋਗਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ‘ਤੇ ਰਾਸ਼ਟਰੀ ਸੁਰੱਖਿਆ ਕਾਨੂੰਨ ਲਗਾਇਆ ਗਿਆ ਹੈ ਅਤੇ ਉਸ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਿਆ ਗਿਆ ਸੀ। ਅੰਮ੍ਰਿਤਪਾਲ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਐਨਐਸਏ ਤਹਿਤ ਆਪਣੀ ਨਜ਼ਰਬੰਦੀ ਨੂੰ ਚੁਣੌਤੀ ਦਿੱਤੀ ਸੀ। ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਸਵੀਕਾਰ ਕੀਤੇ ਜਾਣ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਜਿਸ ਦੀ ਸੁਣਵਾਈ ਨਵੰਬਰ 2025 ਵਿੱਚ ਹੋਈ ਸੀ। ਅਦਾਲਤ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਨਿਰਦੇਸ਼ ਦਿੱਤੇ ਸਨ। ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੂੰ ਸੁਪਰੀਮ ਕੋਰਟ ਤੋਂ ਐਨਐਸਏ ਦੇ ਮਾਮਲੇ ਵਿੱਚ ਰਾਹਤ ਨਹੀਂ ਮਿਲੀ। ਅਦਾਲਤ ਨੇ ਉਸਦੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ।ਅੰਮ੍ਰਿਤਪਾਲ ਸਿੰਘ ਵਰਤਮਾਨ ਵਿੱਚ ਜੇਲ੍ਹ ਵਿੱਚ ਹੈ ਅਤੇ ਉਸ ਦੇ ਕੇਸ ਦੀਆਂ ਸੁਣਵਾਈਆਂ ਅਦਾਲਤ ਵਿੱਚ ਚੱਲ ਰਹੀਆਂ ਹਨ। ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ (ਜਨਮ 1993) ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਹਲਕਾ ਤੋਂ 2024 ਵਿੱਚ ਲੋਕ ਸਭਾ ਸੰਸਦ ਮੈਂਬਰ ਚੁਣੇ ਗਏ। ਖਾਸ ਗੱਲ ਇਹ ਹੈ ਕਿ ਕੇਂਦਰ ਅਤੇ ਪੰਜਾਬ ਸਰਕਾਰਾਂ ਦੀ ਨਿਗਾਹਾਂ ‘ਚ ਅੰਮ੍ਰਿਤਪਾਲ ਸਿੰਘ ਇੱਕ ਖਾਲਿਸਤਾਨ ਸਮਰਥਕ ਅਲੱਗਾਵਾਦੀ ਮੰਨੇ ਜਾਂਦੇ ਹਨ ਅਤੇ ਵਾਰਿਸ ਪੰਜਾਬ ਦੇ ਸੰਗਠਨ ਦੇ ਮੁਖੀ ਹਨ। ਇਸ ਸਮੇਂ ਉਹ ਰਾਸ਼ਟਰੀ ਸੁਰੱਖਿਆ ਕਾਨੂੰਨ ਅਧੀਨ ਡਿਬਰੂਗੜ੍ਹ ਜੇਲ ਵਿੱਚ ਬੰਦ ਹਨ। ਇਸ ਦੇ ਬਾਵਜੂਦ ਉਨ੍ਹਾਂ ਨੇ 4 ਲੱਖ ਤੋਂ ਵੱਧ ਵੋਟਾਂ ਨਾਲ ਚੋਣ ਜਿੱਤੀ ਸੀ। ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦਾ ਰਾਜਨੀਤਿਕ ਸਫਰ ਦੁਬਈ ਵਿੱਚ ਰਹਿਣ ਤੋਂ ਬਾਅਦ ਸ਼ੁਰੂ ਹੋਇਆ। ਉਹ ਪੰਜਾਬ ਵਾਪਸ ਆਏ ਅਤੇ ਦੀਪ ਸਿੱਧੂ ਵੱਲੋਂ ਸਥਾਪਿਤ ਵਾਰਿਸ ਪੰਜਾਬ ਦੇ ਸੰਗਠਨ ਦੇ ਮੁਖੀ ਬਣੇ। ਖਾਸ ਗੱਲ ਇਹ ਹੈ ਕਿ ਪੰਜਾਬ ਦੇ ਖਾਸ ਕਰਕੇ ਨੌਜਵਾਨ ਜਿਨਾਂ ਨੇ ਉਹਨਾਂ ਦੀ ਅਗਵਾਈ ਚ ਅੰਮ੍ਰਿਤ ਛੱਕ ਕੇ ਨਸ਼ਿਆਂ ਤੋਂ ਛੁਟਕਾਰਾ ਪਾਇਆ ਅਤੇ ਪੰਜਾਬ ਦੇ ਲੋਕਾਂ ਵਿੱਚ ਇੰਨੇ ਹਰਮਨ ਪਿਆਰੇ ਹੋ ਗਏ ਹਨ ਨ ਕਿ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਨੇ ਜੇਲ੍ਹ ਤੋਂ ਹੀ ਖਡੂਰ ਸਾਹਿਬ ਲੋਕ ਸਭਾ ਹਲਕਾ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਅਤੇ ਜਿੱਤ ਵੱਡੀ ਪੱਧਰ ‘ਤੇ ਹਾਸਲ ਕੀਤੀ। ਜੁਲਾਈ 2024 ਵਿੱਚ ਉਨ੍ਹਾਂ ਨੂੰ ਸੰਸਦ ਮੈਂਬਰ ਵਜੋਂ ਸ਼ਪਥ ਲੈਣ ਲਈ ਅਸਥਾਈ ਪੈਰੋਲ ਦਿੱਤੀ ਗਈ ਸੀ। ਪਰੰਤੂ ਉਸ ਤੋਂ ਬਾਅਦ ਹਾਈ ਕੋਰਟ ਵਿੱਚ ਵਾਰ-ਵਾਰ ਪਟੀਸ਼ਨਾਂ ਦਾਇਰ ਕਰਨ ਦੇ ਬਾਵਜੂਦ ਵੀ ਉਹਨਾਂ ਨੂੰ ਪਰੋਲ ਵਗੈਰਾ ਦੀ ਸਹੂਲਤ ਨਹੀਂ ਦਿੱਤੀ ਗਈ। ਉਨ੍ਹਾਂ ‘ਤੇ ਰਾਸ਼ਟਰੀ ਸੁਰੱਖਿਆ ਕਾਨੂੰਨ ਦੇ ਤਹਿਤ ਕਾਰਵਾਈ ਹੋਈ ਹੈ ਅਤੇ ਉਹ ਜੇਲ੍ਹ ਤੋਂ ਹੀ ਆਪਣੇ ਹਲਕੇ ਦੀ ਨੁਮਾਇੰਦਗੀ ਲਈ ਕਾਨੂੰਨੀ ਲੜਾਈ ਲੜ ਰਹੇ ਹਨ। ਇਹ ਸਪਸ਼ਟ ਹੈ ਕਿ ਅੰਮ੍ਰਿਤਪਾਲ ਸਿੰਘ ਸਿੱਖ ਰਾਜ ਦੀ ਸਥਾਪਤੀ ਲਈ ਖਾਲਿਸਤਾਨ ਦੇ ਸਮਰਥਕ ਮੰਨੇ ਜਾਂਦੇ ਹਨ ਅਤੇ ਨਸ਼ਾ ਮੁਕਤੀ ਅੰਦੋਲਨ ਨਾਲ ਵੀ ਜੁੜੇ ਰਹੇ ਹਨ। ਪਰੰਤੂ ਅਜਨਾਲਾ ਪੁਲਿਸ ਸਟੇਸ਼ਨ ਦੀ ਘੇਰਾਬੰਦੀ ਅਤੇ ਹਿੰਸਕ ਘਟਨਾਵਾਂ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਜਿਸ ਕਾਰਨ ਉਸ ਨੂੰ ਅੱਜ ਤੱਕ ਅਸਾਮ ਦੇ ਗੜ ਜੇਲ ਵਿੱਚ ਕੈਦ ਕਰਕੇ ਰੱਖਿਆ ਹੋਇਆ ਹੈ ਅਤੇ ਮੈਂਬਰ ਪਾਰਲੀਮੈਂਟ ਹੋਣ ਦੇ ਬਾਵਜੂਦ ਵੀ ਉਸ ਨੂੰ ਪਰੋਲ ਵਗੈਰਾ ਦੀ ਸਹੂਲਤ ਵੀ ਨਹੀਂ ਦਿੱਤੀ ਜਾ ਰਹੀ। ਖਾਸ ਗੱਲ ਇਹ ਹੈ ਕਿ ਮੈਂਬਰ ਪਾਰਲੀਮੈਂਟ ਅੰਮ੍ਰਿਤਪਲ ਸਿੰਘ ਵੱਲੋਂ ਹੁਣ ਤੀਜੀ ਵਾਰ ਪਰੋਲ ਦਾਇਰ ਕੀਤੀ ਗਈ ਪਟੀਸ਼ਨ ਤੇ ਮਾਨਯੋਗ ਹਾਈ ਕੋਰਟ ਵੱਲੋਂ ਕਿ ਫੈਸਲਾ ਸੁਣਾਇਆ ਜਾਵੇਗਾ। ਫਿਲਹਾਲ ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ। ਪ੍ਰੰਤੂ ਆਮ ਲੋਕਾਂ ਦੀ ਰਾਏ ਹੈ ਕਿ ਵੱਡੇ ਪੱਧਰ ‘ਤੇ ਪਾ ਕੇ ਵੋਟਾਂ ਪਾ ਕੇ ਚੁਣੇ ਗਏ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਮਿਲਣੀ ਉਸ ਦਾ ਸੰਵਿਧਾਨਕ ਹੱਕ ਹੈ।
Home
»
Uncategorized
»
ਸ਼੍ਰੀ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਵੱਲੋਂ ਐਨਐਸਏ ਨੂੰ ਹਾਈ ਕੋਰਟ ਚ ਚੁਣੌਤੀ ਦੇਣ ‘ਤੇ ਅਦਾਲਤ ਨੇ ਪੰਜਾਬ ਅਤੇ ਕੇਂਦਰ ਸਰਕਾਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਰੱਖਿਆ ਸੁਰੱਖਿਅਤ …


