ਸਾਹਿਬਜ਼ਾਦਾ ਅਜੀਤ ਸਿੰਘ ਨਗਰ 13 ਮਾਰਚ (ਮੰਗਤ ਸਿੰਘ ਸੈਦਪੁਰ) : 13 ਮਾਰਚ ਤੋਂ ਮੋਹਾਲੀ ਵਿਖੇ ਤਿੰਨ ਦਿਨਾਂ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਦਾ ਸ਼ੁਰੂਆਤ ਹੋ ਰਹੀ ਹੈ, ਜੋ 15 ਮਾਰਚ ਤੱਕ ਚੱਲੇਗਾ ਦੋ ਪੰਜਾਬ ਨੂੰ ਉਦਯੋਗਿਕ ਅਤੇ ਆਰਥਿਕ ਪੱਖੋਂ ‘ਰੰਗਲਾ ਪੰਜਾਬ’ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਭਗਵੰਤ ਮਾਨ ਸਰਕਾਰ ਨੇ ਇੱਕ ਅਹਿਮ ਪਹਿਲ ਕਦਮ ਹੈ। ਇਸ ਸੰਮੇਲਨ ਵਿੱਚ ਨਾ ਸਿਰਫ ਦੇਸ਼ ਦੇ ਪ੍ਰਮੁੱਖ ਉਦਯੋਗਪਤੀ ਹਿੱਸਾ ਲੈ ਰਹੇ ਹਨ, ਸਗੋਂ ਯੂਨਾਈਟਿਡ ਕਿੰਗਡਮ, ਜਾਪਾਨ, ਦੱਖਣੀ ਕੋਰੀਆ ਸਮੇਤ ਕਈ ਹੋਰ ਦੇਸ਼ਾਂ ਦੇ ਉੱਚ-ਪੱਧਰੀ ਨੁਮਾਇੰਦੇ ਵੀ ਸ਼ਾਮਲ ਹੋਣਗੇ। ਖਾਸ ਗੱਲ ਇਹ ਹੈ ਕਿ ਇਸ ਵਿਸ਼ਾਲ ਨਿਵੇਸ਼ ਸੰਮੇਲਨ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਂਝੇ ਤੌਰ ‘ਤੇ ਕੀਤਾ ਜਾਵੇਗਾ। ਇਸ ਸੰਮੇਲਨ ਦਾ ਮੁੱਖ ਮਕਸਦ ਪੰਜਾਬ ਵਿੱਚ ਵੱਧ ਤੋਂ ਵੱਧ ਨਿਵੇਸ਼ ਨੂੰ ਆਕਰਸ਼ਿਤ ਕਰਨਾ ਹੈ ਤਾਂ ਜੋ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਸਕਣ ਅਤੇ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕੀਤਾ ਜਾ ਸਕੇ। ਇਸ ਸਬੰਧੀ ਆਊਟਪੁੱਟ ਕੀ ਹੋਵੇਗੀ ਤੇ ਜੇਕਰ ਉਦਯੋਗਿਕ ਅਤੇ ਆਰਥਿਕ ਪੱਖੋਂ ਪੰਜਾਬ ਨੂੰ ਮਜਬੂਤ ਬਣਾਉਣ ਲਈ ਅਹਿਮ ਸਕਾਰਤਮਕ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਇਸ ਦਾ ਭਵਿੱਖ ਵਿੱਚ ਸਿਟਾ ਕੀ ਹੋਵੇਗਾ ਫਿਲਹਾਲ ਆਉਣ ਵਾਲੇ ਸਮੇਂ ਚ ਹੀ ਪਤਾ ਲੱਗੇਗਾ।
Home
»
Uncategorized
»
ਮੋਹਾਲੀ ‘ਚ ਪ੍ਰੋਗਰੈਸਿਵ ਪੰਜਾਬ ਨਿਵੇਸ਼ ਸੰਮੇਲਨ ‘ਚ ਦੇਸ਼ ਦੇ ਪ੍ਰਮੁੱਖ ਉਦਯੋਗਪਤੀਆਂ ਸਣੇ ਯੂਨਾਈਟਡ ਕਿੰਗਡਮ ਜਪਾਨ ਦੱਖਣੀ ਕੋਰੀਆ ਤੇ ਹੋਰ ਦੇਸ਼ਾਂ ਦੇ ਨੁਮਾਇੰਦੇ ਹੋਣਗੇ ਸ਼ਾਮਿਲ : ਮੁੱਖ ਮੰਤਰੀ ਭਗਵੰਤ ਮਾਨ


