Home » Uncategorized » ਰਾਜਨੀਤੀਕ ਗਤੀਵਿਧੀਆਂ ਦੇ ਨਾਲ-ਨਾਲ ਸਮਾਜ ਸੇਵਾ ਰਾਹੀਂ ਲੋੜਵੰਦਾਂ ਦੀ ਮੱਦਦ ਕਰਨ ‘ਤੇ ਮਿਲਦਾ ਦਿਲ ਅਤੇ ਮਨ ਨੂੰ ਸਕੂਨ : ਪਹਿਲਵਾਨ ਅਮਰਜੀਤ ਸਿੰਘ ਗਿੱਲ

ਰਾਜਨੀਤੀਕ ਗਤੀਵਿਧੀਆਂ ਦੇ ਨਾਲ-ਨਾਲ ਸਮਾਜ ਸੇਵਾ ਰਾਹੀਂ ਲੋੜਵੰਦਾਂ ਦੀ ਮੱਦਦ ਕਰਨ ‘ਤੇ ਮਿਲਦਾ ਦਿਲ ਅਤੇ ਮਨ ਨੂੰ ਸਕੂਨ : ਪਹਿਲਵਾਨ ਅਮਰਜੀਤ ਸਿੰਘ ਗਿੱਲ

ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਕਾਂਗਰਸ ਦੇ ਜਿਲ੍ਹਾ ਮੋਹਾਲੀ ਨੇ ਸੈਕਟਰ 92 ‘ਚ ਖੋਲਿਆ ਪਾਰਟੀ ਦਫਤਰ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ 17 ਮਾਰਚ (ਮੰਗਤ ਸਿੰਘ ਸੈਦਪੁਰ) : ਹਲਕਾ ਮੋਹਾਲੀ ਦੇ ਉੱਘੇ ਸਮਾਜ ਸੇਵੀ ਅਤੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਕਾਂਗਰਸ ਦੇ ਜਿਲ੍ਹਾ ਮੋਹਾਲੀ ਦੇ ਪ੍ਰਧਾਨ ਪਹਿਲਵਾਨ ਅਮਰਜੀਤ ਸਿੰਘ ਗਿੱਲ ਇਲਾਕੇ ਵਿੱਚ ਰਾਜਨੀਤਿਕ ਖੇਤਰ ਤੋਂ ਇਲਾਵਾ ਸਮਾਜ ਸੇਵਾ ਵਿੱਚ ਵੀ ਅਹਿਮ ਭੂਮਿਕਾ ਨਿਭਾ ਰਹੇ ਹਨ। ਮੋਹਾਲੀ ਇਲਾਕੇ ਵਿੱਚ ਸਮਾਜ ਸੇਵੀ ਦੇ ਤੌਰ ‘ਤੇ ਵਿਚਰ ਰਹੇ ਪਹਿਲਵਾਨ ਅਮਰਜੀਤ ਸਿੰਘ ਗਿੱਲ ਨੇ ਪੱਤਰਕਾਰਾਂ ਨਾਲ 92 ਸੈਕਟਰ ਵਿੱਚ ਨਵੇਂ ਬਣਾਏ ਗਏ ਦਫਤਰ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣੀ ਕਿਰਤ ਕਮਾਈ ਵਿੱਚੋਂ ਦਸਵੰਧ ਕੱਢ ਕੇ ਲੋੜਵੰਦ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ। ਜਿਸ ਨਾਲ ਦਿਲ ਅਤੇ ਮਨ ਨੂੰ ਸਕੂਨ ਮਿਲਦਾ ਹੈ। ਉਹਨਾਂ ਕਿਹਾ ਕਿ ਉਹ ਰਾਜਨੀਤੀ ਦੇ ਨਾਲ-ਨਾਲ ਸਮਾਜ ਸੇਵੀ ਕੰਮਾਂ ਨੂੰ ਪਹਿਲ ਦਿੰਦੇ ਹੋਏ ਹਰੇਕ ਸਮਾਜਿਕ ਕਾਰਜਾਂ ਵਿੱਚ ਅੱਗੇ ਹੋ ਕੇ ਸੇਵਾ ਕਰਨ ਲਈ ਤਤਪਰ ਰਹਿੰਦੇ ਹਨ। ਪਹਿਲਵਾਨ ਅਮਰਜੀਤ ਸਿੰਘ ਗਿੱਲ ਨੇ ਕਿਹਾ ਕਿ ਉਹ ਆਪਣੇ ਹਲਕੇ ਦੇ ਲੋਕਾਂ ਦੇ ਦੁੱਖ ਸੁੱਖ ਵਿੱਚ ਹਮੇਸ਼ਾ ਸ਼ਾਮਲ ਹੁੰਦੇ ਹਨ ਅਤੇ ਇਹ ਹਲਕੇ ਦੇ ਲੋਕਾ ਉਹਨਾਂ ਦਾ ਪਰਿਵਾਰ ਹੈ। ਜਿਨ੍ਹਾਂ ਲਈ ਉਸਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ। ਇਸ ਮੌਕੇ ਵਿਸ਼ੇਸ ਤੌਰ ‘ਤੇ ਪਹੁੰਚੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਕਾਂਗਰਸ ਦੇ ਸੂਬਾ ਚੇਅਰਮੈਨ ਐਡਵੋਕੇਟ ਜਸਪ੍ਰੀਤ ਸਿੰਘ, ਮਨਰੇਗਾ ਬਚਾਓ ਸੰਗਰਾਮ ਦੇ ਸੂਬਾ ਪ੍ਰਧਾਨ ਅਤੇ ਸੰਗਠਨ ਦੇ ਸਾਬਕਾ ਚੇਅਰਮੈਨ ਗਗਨਦੀਪ ਸਿੰਘ ਬੋਬੀ ਨੇ ਪਹਿਲਵਾਨ ਅਮਰਜੀਤ ਸਿੰਘ ਗਿੱਲ ਵੱਲੋਂ ਪਾਰਟੀ ਦੀ ਮਜਬੂਤੀ ਲਈ ਹਲਕਾ ਮੋਹਾਲੀ ਵਿੱਚ ਕੀਤੇ ਜਾ ਰਹੇ ਕਾਰਜਾਂ ਦੇ ਸ਼ਲਾਘਾ ਕੀਤੀ ਅਤੇ ਨਵੇਂ ਦਫਤਰ ਦੀ ਵਧਾਈ ਦਿਤੀ। ਇਸ ਮੌਕੇ ਜਸਪਾਲ ਸਿੰਘ ਕੁਰੜੀ, ਸੰਜੇ ਠਾਕੁਰ, ਪ੍ਰਿੰਸ ਲਖਨੌਰ, ਜੱਸੀ ਲਖਨੌਰ, ਰਾਜਿੰਦਰ ਸਿੰਘ ਤੰਗੋਰੀ, ਹਰਸ਼ਪ੍ਰੀਤ ਸਿੰਘ ਗਿੱਲ ਲਖਨੌਰ ਤੋਂ ਇਲਾਵਾ ਕਾਂਗਰਸ ਪਾਰਟੀ ਦੇ ਅਹੁਦੇਦਾਰ, ਵਰਕਰ, ਮੈਂਬਰ ਅਤੇ ਵੱਡੇ ਪੱਧਰ ‘ਤੇ ਲੋਕ ਹਾਜ਼ਰ ਸਨ।

Leave a Reply

Your email address will not be published. Required fields are marked *