ਜ਼ਿਲ੍ਹਾ ਵਰਕਿੰਗ ਕਮੇਟੀ ਨੂੰ ਆਪਸੀ ਮਤਭੇਦ ਭੁਲਾ ਕੇ ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਮਜਬਤੀ ਲਈ ਇੱਕਜੁੱਟ ਹੋ ਕੇ ਕਰਨਾ ਚਾਹੀਦੇ ਪੰਥਕ ਕਾਰਜ : ਜ. ਸਕੱਤਰ ਕੁਸ਼ਲਪਾਲ ਸਿੰਘ ਮਾਨ/ਪੀਏਸੀ ਮੈਂਬਰ ਜਥੇ. ਬਲਕਾਰ ਸਿੰਘ ਭੁੱਲਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 22 ਮਾਰਚ (ਮੰਗਤ ਸਿੰਘ ਸੈਦਪੁਰ) : ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਬੇਗਮਪੁਰਾ ਅਤੇ 20ਵੀਂ ਸਦੀ ਦੇ ਮਹਾਨ ਸਿੱਖ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਵੱਲੋਂ ਇੰਡੀਅਨ ਸਟੇਟ ਦੀਆਂ ਫੌਜਾਂ ਵੱਲੋਂ ਖਾਲਸਾ ਪੰਥ ਦੀ ਸਰਬਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਉੱਤੇ ਹਮਲਾ ਕਰਨ ਸਮੇਂ ਖਾਲਸਾ ਰਾਜ-ਖਾਲਿਸਤਾਨ ਦੀ ਨੀਹ ਰੱਖਣ ਦੇ ਜੋ ਬਚਨ ਕਹੇ ਸਨ ਉਹਨਾਂ ਸਿਧਾਂਤਾਂ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਪਿੰਡ ਸੰਤਿ ਮਾਜਰਾ ਵਿਖੇ ਕਰਾਏ ਗਏ ਢਾਡੀ ਦਰਬਾਰ ਮੌਕੇ ਢਾਡੀ ਜਥਿਆਂ ਨੇ ਚਾਨਣਾ ਪਾਇਆ ਅਤੇ ਸੰਗਤਾਂ ਨੂੰ ਉਹਨਾਂ ਬਾਰੇ ਕੀਰਤਨ ਅਤੇ ਵਾਰਾਂ ਰਾਹੀਂ ਜਾਗਰੂਕ ਕੀਤਾ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਪਿੰਡ ਸੰਤੇ ਮਾਜਰੇ ਵਿਖੇ 10 ਵਜੇ ਤੋਂ 1 ਵਜੇ ਤੱਕ ਮਹਾਨ ਢਾਡੀ ਕੀਰਤਨ ਦਰਬਾਰ ਕਰਾਇਆ ਗਿਆ। ਜਿਸ ਵਿੱਚ ਕਵੀਸ਼ਰੀ ਜਥਾ ਭਾਈ ਪਰਮਜੀਤ ਸਿੰਘ ਢਾਡੀ ਜਥਾ ਸਰਦਾਰ ਜਸਮੇਰ ਸਿੰਘ ਖੇੜੀ ਵਾਲੇ ਜੱਥੇ ਨੇ ਗੁਰੂ ਇਤਿਹਾਸ ਦੇ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਭਜੌਲੀ ਦੀ ਅਗਵਾਈ ‘ਚ ਕਰਾਏ ਗਏ ਢਾਡੀ ਦਰਬਾਰ ਮੌਕੇ ਜਿੱਥੇ ਜੂਨ 1984 ਚ ਹੋਏ ਹਮਲੇ ਸਬੰਧੀ ਸੰਗਤਾਂ ਨੂੰ ਜਾਣਕਾਰੀ ਦਿੱਤੀ ਗਈ ਉੱਥੇ ਹੀ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਬੇਗਮਪੁਰਾ ਦੇਸ਼ ਦੀ ਗੱਲ ਕੀਤੀ ਗਈ। ਖਾਸ ਗੱਲ ਇਹ ਹੈ ਕਿ ਢਾਡੀ ਜਥੇ ਵੱਲੋਂ ਵੀਹਵੀਂ ਸਦੀ ਦੇ ਮਹਾਨ ਸਿੱਖ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੀ ਸੱਜੀ ਬਾਂਹ ਸਮਝੇ ਜਾਂਦੇ ਸ਼ਹੀਦ ਭਾਈ ਸੁਰਿੰਦਰ ਸਿੰਘ ਸੋਢੀ ਵੱਲੋਂ ਪੰਥ ਪ੍ਰਤੀ ਕੀਤੀਆਂ ਸੇਵਾਵਾਂ ਅਤੇ ਉਹਨਾਂ ਦੇ ਜੀਵਨ ਬਾਰੇ ਵੀ ਸੰਗਤਾਂ ਨੂੰ ਜਾਣੂ ਕਰਾਇਆ ਗਿਆ। ਮੀਰੀ ਪਰੀ ਦੇ ਸਿਧਾਂਤ ਅਤੇ ਖਾਲਸਾ ਪੰਥ ਦੀ ਆਜ਼ਾਦੀ ਲਈ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂ ਵਾਲਿਆਂ ਵੱਲੋਂ ਪੰਜਾਬ ਦੇ ਪਿੰਡਾਂ ਸ਼ਹਿਰਾਂ ਅਤੇ ਕਸਬਿਆਂ, ਗਲੀ, ਮੁਹੱਲਿਆ ਅੰਦਰ ਆਪਣੇ ਹੱਕ ਲੈਣ ਲਈ ਵੱਡੇ ਪੱਧਰ ‘ਤੇ ਪ੍ਰਚਾਰ ਕੀਤਾ ਅਤੇ ਲੱਖਾਂ ਹੀ ਸੰਗਤਾਂ ਨੂੰ ਅੰਮ੍ਰਿਤ ਛਕਾ ਕੇ ਗੁਰੂ ਲੜ ਲਾਇਆ ਅਤੇ ਉਹਨਾਂ ਦੇ ਜੀਵਨ ਨੂੰ ਸਫਲ ਬਣਾਇਆ। ਜਿਨ੍ਹਾਂ ਨੂੰ ਨਸ਼ਿਆਂ ਪੱਤਿਆਂ ਤੋਂ ਦੂਰ ਕਰਕੇ ਗੁਰਬਾਣੀ ਦੇ ਲੜ ਲਾਇਆ ਅਤੇ ਦੇਸ਼ ਕੌਮ ਖਾਸ ਕਰਕੇ ਪੰਜਾਬ ਦੀ ਆਜ਼ਾਦੀ ਲਈ ਸੰਘਰਸ਼ ਕਰਨ ਲਈ ਜਾਗਰਿਤ ਕੀਤਾ ਜੋ ਅੱਜ ਤੱਕ ਚੱਲ ਰਿਹਾ ਹੈ। ਇਸ ਸਿਧਾਂਤ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਦੀ ਆਜ਼ਾਦੀ ਲਈ, ਖਾਲਸਾ ਰਾਜ ਦੀ ਪ੍ਰਾਪਤੀ ਲਈ ਵੱਡੇ ਪੱਧਰ ਤੇ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਸੰਗਤਾਂ ਨੂੰ ਜਾਗਰਿਤ ਕੀਤਾ ਜਾ ਰਿਹਾ ਹੈ। ਇਸੇ ਸੰਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਜਥੇਬੰਦੀ ਨੇ ਇਹ ਪ੍ਰੋਗਰਾਮ ਪਿੰਡ ਸੰਤੇ ਮਾਜਰਾ ਦੇ ਗੁਰਦੁਆਰਾ ਸਾਹਿਬ ਵਿੱਚ ਸੰਗਤਾਂ ਦੇ ਸਹਿਯੋਗ ਨਾਲ ਰੱਖਿਆ। ਜਿਸ ਵਿੱਚ ਕੌਮੀ ਸੀਨੀਅਰ ਮੀਤ ਪ੍ਰਧਾਨ ਇਮਾਨ ਸਿੰਘ ਮਾਨ ਜਰਨਲ ਸਕੱਤਰ ਕੁਸ਼ਲਪਾਲ ਸਿੰਘ ਮਾਨ, ਪੀਏਸੀ ਮੈਂਬਰ ਸੀਨੀਅਰ ਆਗੂ ਜਥੇਦਾਰ ਬਲਕਾਰ ਸਿੰਘ ਭੁੱਲਰ, ਸ੍ਰੀ ਫਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਝਾਂਪੁਰ ਨੇ ਹਾਜਰੀ ਲਵਾਈ। ਇਸ ਤੋਂ ਇਲਾਵਾ ਜਥੇਦਾਰ ਬਲਵੀਰ ਸਿੰਘ ਸੁਹਾਣਾ, ਨੈਬ ਸਿੰਘ, ਅਵਤਾਰ ਸਿੰਘ ਦੈੜੀ, ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਭਾਟੀਆ, ਸੁੱਖਾ ਗੱਬੇ ਮਾਜਰਾ, ਗੁਰਮੁਖ ਸਿੰਘ ਮਨੌਲੀ, ਬੀਬੀ ਰਾਜਿੰਦਰ ਕੌਰ ਸਰਾਂ ਚੰਡੀਗੜ੍ਹ, ਬੀਬੀ ਸੁਰਿੰਦਰ ਕੌਰ ਬੀਬੀ ਕੁਲਦੀਪ ਕੌਰ ਜੀਰਕਪੁਰ, ਬੀਬੀ ਜਸਵਿੰਦਰ ਕੌਰ ਰੋਪੜ, ਲਖਵਿੰਦਰ ਸਿੰਘ ਖੂਨੀ ਮਾਜਰਾ, ਰਮਨਦੀਪ ਸਿੰਘ, ਹਰਜੀਤ ਸਿੰਘ, ਕਸ਼ਮੀਰਾ ਸਿੰਘ, ਗੁਰਮੀਤ ਸਿੰਘ, ਜਗਰੂਪ ਸਿੰਘ ਆਦਿ ਨੇ ਵਿਚਾਰ ਰੱਖੇ। ਇਸ ਪ੍ਰੋਗਰਾਮ ਵਿੱਚ ਹਾਜ਼ਰੀ ਭਰਦੇ ਹੋਏ ਸੀਨੀਅਰ ਆਗੂ ਜਥੇਦਾਰ ਬਲਕਾਰ ਸਿੰਘ ਭੁੱਲਰ ਅਤੇ ਸੁਖਵਿੰਦਰ ਸਿੰਘ ਭਾਟੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿੰਡ ਸੰਤੇ ਮਾਜਰਾ ਤੋਂ ਉਹਨਾਂ ਦੀ ਮੁਹਿੰਮ ਅੱਜ ਸ਼ੁਰੂ ਹੋ ਚੁੱਕੀ ਹੈ ਇਸ ਦੇ ਤਹਿਤ ਜ਼ਿਲ੍ਹੇ ਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਇਹੋ ਜਿਹੇ ਪ੍ਰੋਗਰਾਮ ਕਰਾਏ ਜਾਣਗੇ। ਜਿਨ੍ਹਾਂ ਰਾਹੀਂ ਖਾਲਸਾ ਪੰਥ ਨੂੰ ਪਿਛਲੀਆਂ ਸਰਕਾਰਾਂ ਵੇਲੇ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ, ਬਹਿਬਲ ਕਲ ਗੋਲੀ ਕਾਂਡ, ਲਾਪਤਾ 328 ਸਰੂਪਾਂ ਅਤੇ ਬੇਅਦਬੀਆਂ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਲਈ ਲਈ ਨਵਾਂ ਕਾਨੂੰਨ ਬਣਾਉਣ ਲਈ ਸਰਕਾਰ ਉੱਤੇ ਦਬਾਅ ਬਣਾ ਲਈ ਵੱਡੇ ਪੱਧਰ ਤੇ ਸੰਗਤਾਂ ਨੂੰ ਜਾਗਰਿਤ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਹੀ ਇੱਕ ਇਹੋ ਜਿਹਾ ਅਸਲ ਵਿੱਚ ਅਕਾਲੀ ਦਲ ਹੈ ਜੋ ਸਿੱਖ ਪਰਾਇਤ ਮਰਿਆਦਾਵਾਂ ਦੇ ਵਿੱਚ ਰਹਿ ਕੇ ਖਾਲਸਾ ਰਾਜ ਦੀ ਪ੍ਰਾਪਤੀ ਲਈ ਮੁੱਢ ਤੋਂ ਹੀ ਸੰਘਰਸ਼ੀਲ ਹੈ ਅਤੇ ਜਦੋਂ ਤੱਕ ਖਾਲਸਾ ਰਾਜ ਨਹੀਂ ਬਣ ਜਾਂਦਾ ਤਾਂ ਉਦੋਂ ਤੱਕ ਸੰਘਰਸ਼ ਜਾਰੀ ਰੱਖੇਗਾ। ਉਹਨਾਂ ਕਿਹਾ ਕਿ ਪੰਜਾਬ ਨੂੰ ਹਰ ਪੱਖੋਂ ਮਜਬੂਤ ਕਰਨ ਲਈ 28 ਮਾਰਚ 2026 ਨੂੰ ਬਾਘਾ ਬਾਰਡਰ ਉੱਪਰ ਰੱਖੀ ਅੰਦਰ ਵੱਧ ਤੋਂ ਵੱਧ ਸੰਗਤਾਂ ਵੱਲੋਂ ਸ਼ਾਮਿਲ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਹਮੇਸ਼ਾ ਬਾਘਾ ਬਾਰਡਰ ਦਾ ਕੋਰੀਡੋਰ ਖੋਲਣ ਦੀ ਗੱਲ ਕੀਤੀ ਗਈ। ਜਿਸ ਨਾਲ ਕਿਸਾਨ, ਲੇਬਰ, ਟਰੱਕਾਂ ਅਤੇ ਵਪਾਰੀਆਂ ਦਾ ਵਿਉਪਾਰ ਅਤੇ ਪੰਜਾਬ ਦੀ ਇੰਡਸਟਰੀ ਨੂੰ ਤਰੱਕੀ ਦੇ ਰਸਤੇ ‘ਤੇ ਮਜਬੂਤ ਕਰਨ ਲਈ ਵੱਡੇ ਪੱਧਰ ਤੇ ਸਹਾਇਕ ਹੋਣਗੇ। ਉਹਨਾਂ ਪੰਜਾਬ ਦੇ ਪੰਥਕ ਲੀਡਰਾਂ ਕਿਸਾਨਾਂ ਮਜ਼ਦੂਰਾਂ ਅਤੇ ਵਪਾਰੀਆਂ ਨੂੰ ਅਪੀਲ ਕੀਤੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪਲੇਟਫਾਰਮ ‘ਤੇ ਇਕੱਤਰ ਹੋ ਕੇ ਪੰਜਾਬ ਦੇ ਨੂੰ ਹਰ ਪੱਖੋਂ ਮਜਬੂਤ ਕਰਨ ਲਈ ਵੱਡੇ ਪੱਧਰ ‘ਤੇ ਸਹਿਯੋਗ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਕੀਤੇ ਜਾ ਰਹੇ ਪ੍ਰੋਗਰਾਮਾਂ ਵਿੱਚ ਵੱਡੇ ਪੱਧਰ ‘ਤੇ ਸਮੂਲੀਅਤ ਕਰਨੀ ਚਾਹੀਦੀ ਹੈ ਤਾਂ ਕਿ ਪੰਜਾਬ ‘ਚ ਮੁੜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੂੰ ਖੇਤਰੀ ਪਾਰਟੀ ਵਜੋਂ ਮਜਬੂਤ ਬਣਾ ਕੇ ਪੰਜਾਬ ‘ਚ ਸਿਆਸੀ ਤਾਕਤ ਮਿਲ ਸਕੇ ਅਤੇ ਪੰਜਾਬ ‘ਚ ਹੋ ਰਹੇ ਅਣਕਿਆਸੀਆਂ ਘਟਨਾਵਾਂ ਨੂੰ ਰੋਕਥਾਮ ਦਿੱਤੀ ਜਾ ਸਕੇ ਅਤੇ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਕੇ ਨਵਾਂ ਨਰੋਆ ਖਾਲਸਾਈ ਸਮਾਜ ਸਿਰਜਿਆ ਜਾ ਸਕੇ।


