Home » Uncategorized » ਪੰਜਾਬ ਦੇ ਗਵਰਨਰ ਕਟਾਰੀਆ ਨੇ ਮੰਤਰੀ ਲਾਲਜੀਤ ਭੁੱਲਰ ਦਾ ਅਸਤੀਫਾ ਕੀਤਾ ਮਨਜ਼ੂਰ..

ਪੰਜਾਬ ਦੇ ਗਵਰਨਰ ਕਟਾਰੀਆ ਨੇ ਮੰਤਰੀ ਲਾਲਜੀਤ ਭੁੱਲਰ ਦਾ ਅਸਤੀਫਾ ਕੀਤਾ ਮਨਜ਼ੂਰ..

ਮੇਰੇ ਲਈ ‘ਸਾਰਾ ਪੰਜਾਬ ਹੀ ਇੱਕ ਪਰਿਵਾਰ’ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖਤ ਕਾਰਵਾਈ : ਮੁੱਖ ਮੰਤਰੀ ਪੰਜਾਬ
ਚੰਡੀਗੜ੍ਹ 23 ਮਾਰਚ (ਮੰਗਤ ਸਿੰਘ ਸੈਦਪੁਰ) : ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਦੇ ਡਿਸਟ੍ਰਿਕ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਵੱਲੋਂ ਕੀਤੀ ਕਥਿਤ ਖੁਦਕੁਸ਼ੀ ਦੇ ਮਾਮਲੇ  ਵਿੱਚ ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕਰਕੇ ਪੁਲਿਸ ਅੰਮ੍ਰਿਤਸਰ ਲੈ ਗਈ ਹੈ। ਖਾਸ ਗੱਲ ਇਹ ਹੈ ਕਿ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਅਸਤੀਫਾ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਸਵੀਕਾਰ ਕਰ ਲਿਆ ਹੈ। ਦੱਸਣ ਯੋਗ ਹੈ ਕਿ 21 ਮਾਰਚ ਨੂੰ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 108, 351(3) ਅਤੇ 3(5) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਵਿੱਚ ਮੁੱਖ ਮੁਲਜ਼ਮ ਵਜੋਂ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਪੀਏ ਦਿਲਬਾਗ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਹੈ। ਮੁੱਖ ਮੰਤਰੀ ਮਾਨ ਵੱਲੋਂ ਆਏ ਪ੍ਰਤੀਕਰਮ ‘ਚ ਕਿਹਾ ਕਿ “ਮੇਰੇ ਲਈ ਸਾਰਾ ਪੰਜਾਬ ਹੀ ਇੱਕ ਪਰਿਵਾਰ ਹੈ। ਪੰਜਾਬ ਚ ਕੋਈ ਵੀ ਜੇਕਰ ਕਾਨੂੰਨ ਦੀ ਉਲੰਘਣਾ ਕਰੇਗਾ ਉਸ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ ਭਾਵੇਂ ਉਹ ਕਿਸੇ ਵੀ ਅਹੁਦੇ ਉੱਤੇ ਜਾਂ ਮੇਰਾ ਕੋਈ ਸਕਾ-ਸੰਬੰਧੀ ਜਾਂ ਰਸੂਖਦਾਰ ਹੋਵੇ ਕਿਸੇ ਦੀ ਪੁਸ਼ਤ ਪਨਾਹੀ ਕਰਨੀ ਸਾਡੀ ਪਾਰਟੀ ਦਾ ਏਜੰਡਾ ਨਹੀਂ ਕੈਸ਼ ਅਤੇ ਫਰਮਾਇਸ਼ ਦੀ ਸਖ਼ਤ ਮਨਾਹੀ ਹੈ।’ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਅਸਤੀਫਾ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਸਵੀਕਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਪੰਜਾਬ ਦੀ ਰਾਜਨੀਤੀ ਵਿੱਚ ਵੱਡਾ ਮੋੜ ਆਉਂਦਾ ਹੋਇਆ ਸਾਹਮਣੇ ਆਇਆ ਹੈ ਜਿੱਥੇ ਸਾਬਕਾ ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਹੋਰ ਕੀ ਖੁਲਾਸੇ ਹੋਣਗੇ ਫਿਲਹਾਲ ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ ਪ੍ਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਸ਼ਾਮਿਲ ਮੰਤਰੀ ਅਤੇ ਕੈਬਨਿਟ ਮੰਤਰੀ ਮੰਤਰੀਆਂ ਦੀਆਂ ਇਹੋ ਜਿਹੀਆਂ ਕਾਰਵਾਈਆਂ ਲੰਬੇ ਸਮੇਂ ਤੋਂ ਸਾਹਮਣੇ ਆ ਰਹੀਆਂ ਹਨ। ਜਿਨ੍ਹਾਂ ਕਾਰਨ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੱਡੇ ਪੱਧਰ ‘ਤੇ ਸਮੱਸਿਆਵਾਂ ਆ ਰਹੀਆਂ ਹਨ ਕਿਉਂਕਿ ਸਰਕਾਰ ਵਿੱਚ ਮੰਤਰੀ ਹੋਣ ਦਾ ਦਬਾਅ ਪਾ ਕੇ ਉਹਨਾਂ ਤੋਂ ਗਲਤ ਕੰਮ ਕਰਾਉਣ ਲਈ ਦਬਾਅ ਬਣਾ ਕੇ ਕੰਮ ਲਿਆ ਜਾਂਦਾ ਹੈ। ਜਿਉਂਦੀ ਜਾਗਦੀ ਉਦਾਹਰਨ ਹੈ ਕਿ ਲਾਲਜੀਤ ਭੁੱਲਰ ਵੱਲੋਂ ਜਿਸ ਤਰ੍ਹਾਂ ਗਗਨਦੀਪ ਸਿੰਘ ਰੰਧਾਵਾ ਨੂੰ ਆਪਣੇ ਸਵਾਰਥਾਂ ਦੀ ਪੂਰਤੀ ਲਈ ਵਰਤਣ ਦੀ ਕੋਸ਼ਿਸ਼ ਕੀਤੀ। ਪਰ ਉਹ ਇਸ ਵਿੱਚ ਅਸਫਲ ਰਿਹਾ ਜਿਸ ਕਾਰਨ ਰੰਧਾਵਾ ਨੂੰ ਆਪਣੀ ਖੁਦਕੁਸ਼ੀ ਕਰਨ ਲਈ ਮਜਬੂਰ ਹੋਣਾ ਪਿਆ। ਭਾਰਤੀ ਕਾਨੂੰਨ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਕਿੱਥੋਂ ਤੱਕ ਸਫਲ ਹੋਵੇਗਾ। ਇਸ ਬਾਰੇ ਫਿਲਹਾਲ ਕੁਝ ਨਹੀਂ ਕਿਹਾ ਜਾ ਸਕਦਾ ਪਰੰਤੂ ਜਿਸ ਪਰਿਵਾਰ ਦਾ ਮੁਲਾਜ਼ਮ ਸਰਕਾਰ ਦੇ ਮੰਤਰੀ ਵੱਲੋਂ ਤੰਗ ਪਰੇਸ਼ਾਨ ਕਰਨ ਕਰਕੇ ਖੁਦਕੁਸ਼ੀ ਕਰ ਲੈਂਦਾ ਹੈ ਉਸ ਪਰਿਵਾਰ ਲਈ ਕਦੇ ਘਾਟਾ ਪੂਰਾ ਨਹੀਂ ਹੋ ਸਕਦਾ।

Leave a Reply

Your email address will not be published. Required fields are marked *