ਚੰਡੀਗੜ੍ਹ 26 ਮਾਰਚ (ਮੰਗਤ ਸਿੰਘ ਸੈਦਪੁਰ) : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ 17 ਮਾਰਚ 2026 ਨੂੰ ਵਿਦਿਆਰਥੀ ਆਗੂ ਜਸ਼ਨਪ੍ਰੀਤ ਸਿੰਘ ਜਵੰਦਾ ਉਤੇ ਹੋਈ ਫਾਇਰਿੰਗ ਮਾਮਲੇ ਏਜੀਟੀਐਫ ਪੰਜਾਬ ਅਤੇ ਚੰਡੀਗੜ੍ਹ ਪੁਲਿਸ ਦੁਆਰਾ ਕੀਤੇ ਗਏ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਕਾਰਵਾਈ ਕਰਦਿਆਂ ਅਮਲੋਹ-ਪਾਤੜਾਂ ਰੋਡ ‘ਤੇ ਇੱਕ ਮੁਕਾਬਲੇ ਤੋਂ ਬਾਅਦ ਮੁੱਖ ਸ਼ੂਟਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਅਪਰਾਧ ਦੋਨੀ ਬਲ ਬੰਬੀਆ ਗਰੁੱਪ ਦੇ ਇਸ਼ਾਰੇ ‘ਤੇ ਕੀਤਾ ਗਿਆ ਸੀ। ਸ਼ੂਟਰ ਦੀ ਪਛਾਣ ਜਸਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਮੁਕਾਬਲੇ ਵਿਚ ਜ਼ਖਮੀ ਹੋਇਆ ਹੈ। ਉਹ ਫਤਿਹਗੜ੍ਹ ਸਾਹਿਬ ਦਾ ਰਹਿਣ ਵਾਲਾ ਹੈ। ਇਹ ਮੁਕਾਬਲਾ ਫਤਿਹਗੜ੍ਹ ਜ਼ਿਲ੍ਹੇ ਵਿੱਚ ਹੋਇਆ। ਘਟਨਾ ਸਥਾਨ ਤੋਂ ਹਥਿਆਰ ਬਰਾਮਦ ਕੀਤੇ ਗਏ ਹਨ। ਇੱਕ ਵਾਹਨ ਵੀ ਬਰਾਮਦ ਕੀਤਾ ਗਿਆ ਹੈ।….ਖਾਸ ਗੱਲ ਇਹ ਹੈ ਕਿ ਪੰਜਾਬ ਯੂਨੀਵਰਸਟੀ ਚੰਡੀਗੜ੍ਹ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਸਟੂਡੈਂਟ ਯੂਨੀਅਨਾਂ ਦੀਆਂ ਮੰਗਾਂ ਨੂੰ ਲੈ ਕੇ ਵੱਡੇ ਪੱਧਰ ਤੇ ਚਰਚਾ ਬਣੀ ਹੋਈ ਹੈ। ਜਦੋਂ ਵੀ ਸਟੂਡੈਂਟ ਯੂਨੀਅਨ ਵੱਲੋਂ ਇੱਕ ਪਲੇਟਫਾਰਮ ਤੇ ਇਕੱਤਰ ਹੋ ਕੇ ਆਪਣੀਆਂ ਮੰਗਾਂ ਲਈ ਸੰਘਰਸ਼ ਕੀਤਾ ਜਾਂਦਾ ਹੈ ਤਾਂ ਪੁਲਿਸ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀਆਂ ’ਤੇ ਲਾਠੀਚਾਰਜ ਕਰਨ ਅਤੇ ਦਸਤਾਰਾਂ ਉਤਾਰੇ ਜਾਣ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ ਜੋ ਕਿ ਬਹੁਤ ਹੀ ਨਿੰਦਣਯੋਗ ਹਨ। ਯੂਨੀਵਰਸਿਟੀ ਦੇ ਵਿਦਿਆਰਥੀ ਸਿੱਖ ਭਾਵਨਾਵਾਂ ਨੂੰ ਲੈ ਕੇ ਲਗਾਤਾਰ ਮੰਗ ਕਰ ਰਹੇ ਸਨ, ਜਿਸ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਅਣਸੁਣਿਆ ਕੀਤਾ ਗਿਆ ਅਤੇ ਪੁਲਿਸ ਦੁਆਰਾ ਲਾਠੀਚਾਰਜ ਕਰਕੇ ਵਿਦਿਆਰਥੀਆਂ ਦੀ ਅਵਾਜ਼ ਨੂੰ ਦਬਾਉਣ ਦਾ ਯਤਨ ਕੀਤਾ। ਸਿੱਖਾਂ ਨਾਲ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਵੱਡੀ ਚਿੰਤਾ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਵਿਕਾਸ ਵਿਚ ਵੱਡਾ ਯੋਗਦਾਨ ਪਾਉਣ ਵਾਲੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਪ੍ਰਸ਼ਾਸਨ ਦੀ ਵੀ ਜ਼ੁੰਮੇਵਾਰੀ ਹੈ। ਉਨ੍ਹਾਂ ਸਿੱਖ ਨੌਜੁਆਨਾਂ ਦੀਆਂ ਦਸਤਾਰਾਂ ਉਤਾਰਨ ਵਾਲੇ ਦੋਸ਼ੀ ਮੁਲਾਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਸਿੱਖ ਦੀ ਦਸਤਾਰ ਦਾ ਨਿਰਾਦਰ ਕਰਨ ਵਾਲੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ।ਯੂਨੀਵਰਸਿਟੀ ਦੇ ਵਿਦਿਆਰਥੀ ਸਿੱਖ ਭਾਵਨਾਵਾਂ ਨੂੰ ਲੈ ਕੇ ਲਗਾਤਾਰ ਮੰਗ ਕਰ ਰਹੇ ਸਨ, ਜਿਸ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਅਣਸੁਣਿਆ ਕੀਤਾ ਗਿਆ ਅਤੇ ਪੁਲਿਸ ਦੁਆਰਾ ਲਾਠੀਚਾਰਜ ਕਰਕੇ ਵਿਦਿਆਰਥੀਆਂ ਦੀ ਅਵਾਜ਼ ਨੂੰ ਦਬਾਉਣ ਦਾ ਯਤਨ ਕੀਤਾ। ਸਿੱਖਾਂ ਨਾਲ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਵੱਡੀ ਚਿੰਤਾ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਵਿਕਾਸ ਵਿਚ ਵੱਡਾ ਯੋਗਦਾਨ ਪਾਉਣ ਵਾਲੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਪ੍ਰਸ਼ਾਸਨ ਦੀ ਵੀ ਜ਼ੁੰਮੇਵਾਰੀ ਹੈ। ਉਨ੍ਹਾਂ ਸਿੱਖ ਨੌਜੁਆਨਾਂ ਦੀਆਂ ਦਸਤਾਰਾਂ ਉਤਾਰਨ ਵਾਲੇ ਦੋਸ਼ੀ ਮੁਲਾਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਸਿੱਖ ਦੀ ਦਸਤਾਰ ਦਾ ਨਿਰਾਦਰ ਕਰਨ ਵਾਲੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਣਾ ਚੰਡੀਗੜ੍ਹ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੀ ਵੱਡੀ ਪੱਧਰ ‘ਤੇ ਅਣਗਹਿਲੀ ਹੋਵੇਗੀ ਜਿਸ ਕਾਰਨ ਆਉਣ ਵਾਲੇ ਸਮੇਂ ਵਿੱਚ ਬਹੁਤ ਭਿਆਨਕ ਸਿੱਟੇ ਨਿਕਲਣ ਦੀ ਸੰਭਾਵਨਾ ਬਣੇਗੀ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀ ਸਿੱਖ ਭਾਵਨਾਵਾਂ ਨੂੰ ਲੈ ਕੇ ਲਗਾਤਾਰ ਮੰਗ ਕਰ ਰਹੇ ਸਨ। ਜਿਸ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਅਣਸੁਣਿਆ ਕੀਤਾ ਗਿਆ ਅਤੇ ਪੁਲਿਸ ਦੁਆਰਾ ਲਾਠੀਚਾਰਜ ਕਰਕੇ ਵਿਦਿਆਰਥੀਆਂ ਦੀ ਅਵਾਜ਼ ਨੂੰ ਦਬਾਉਣ ਦਾ ਯਤਨ ਕੀਤਾ ਕੀਤਾ ਜਾ ਰਿਹਾ ਹੈ। ਪ੍ਰੰਤੂ ਜਦੋਂ ਵੀ ਪੰਜਾਬ ਦੀਆਂ ਕੀ ਮੰਗਾਂ ਅਤੇ ਪੰਥਕ ਮਾਮਲਿਆਂ ਨੂੰ ਲੈ ਕੇ ਕੋਈ ਸੰਘਰਸ਼ ਸਫਲ ਹੁੰਦੇ ਹਨ ਤਾਂ ਉਹ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਬਣੀਆਂ ਸਟੂਡੈਂਟ ਯੂਨੀਅਨ ਵਿੱਚ ਸ਼ਾਮਿਲ ਵਿਦਿਆਰਥੀਆਂ ਦੇ ਸਹਿਯੋਗ ਨਾਲ ਹੀ ਸਫਲ ਹੁੰਦੇ ਹਨ। ਇਸ ਵਿੱਚ ਕੋਈ ਸ਼ੱਕ ਨਹੀਂ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਆਰਐਸਐਸ ਜਾਂ ਬੀਜੇਪੀ ਦੀਆਂ ਮਨਮਾਨੀਆਂ ਨਹੀਂ ਚੱਲਣਗੀਆਂ ਕਿਉਂਕਿ ਪੰਜਾਬ ਯੂਨੀਵਰਸਿਟੀ ਦੀਆਂ ਸਮੁੱਚੀਆਂ ਸਟੂਡੈਂਟ ਯੂਨੀਅਨਾਂ ਇਸ ਪ੍ਰਤੀ ਪੂਰੀ ਤਰਹਾਂ ਜਾਗਰਿਤ ਹਨ। ਇਹਨਾਂ ਤੋਂ ਇਲਾਵਾ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ, ਪੰਥਕ ਸੰਸਥਾਵਾਂ, ਸਿਆਸੀ ਪਾਰਟੀਆਂ ਅਤੇ ਹੋਰ ਸਮਾਜ ਸੇਵੀ ਪੰਜਾਬ ਦੇ ਹੱਕਾਂ ਲਈ ਹਮਦਰਦੀ ਰੱਖਣ ਵਾਲੀਆਂ ਸੰਸਥਾਵਾਂ ਵੱਲੋਂ ਵੀ ਪੰਜਾਬ ਯੂਨੀਵਰਸਿਟੀ ਨੂੰ ਆਰਐਸਐਸ ਦੇ ਕਬਜ਼ੇ ਹੇਠ ਵਿਚ ਹੋਣ ਤੋਂ ਬਚਾਉਣ ਲਈ ਵੱਡੇ ਪੱਧਰ ‘ਤੇ ਸੰਘਰਸ਼ ਰਾਹ ਤੁਰਦੀ ਨਜ਼ਰ ਆ ਰਹੀਆਂ ਹਨ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਪੰਜਾਬ ਦੇ ਸਿੱਖ ਵਿਦਿਅਕ ਅਦਾਰੇ ਵਜੋਂ ਜਾਣਦਿਆ ਗੁਲਾਮ ਹੋਣ ਬਚਾਉਣਾ ਪੰਜਾਬ ਦੇ ਹਰ ਨਾਗਰਿਕ ਦਾ ਫਰਜ਼ ਬਣਦਾ ਹੈ। ਇਸ ਲਈ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸਮੁੱਚੀਆਂ ਸਟੂਡੈਂਟ ਯੂਨੀਅਨਾਂ ਵੱਲੋਂ ਕੀਤੇ ਜਾ ਰਹੇ ਪੰਜਾਬ ਦੇ ਹੱਕਾਂ ਲਈ ਸੰਘਰਸ਼ ਵਿੱਚ ਪੰਜਾਬ ਦੇ ਹਰ ਨਾਗਰਿਕ ਨੂੰ ਹਰ ਪੱਖੋਂ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਕਿ ਪੰਜਾਬ ਯੂਨੀਵਰਸਿਟੀ ਆਰਐਸਐਸ/ਬੀਜੇਪੀ ਦੇ ਕਬਜ਼ੇ ਤੋਂ ਆਜ਼ਾਦ ਰਹਿ ਸਕੇ। ਜਿਸ ਦੇ ਲਈ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀਆਂ ਵੱਲੋਂ ਦਿਨ ਰਾਤ ਸੰਘਰਸ਼ ਕੀਤਾ ਜਾ ਰਿਹਾ ਹੈ।
Home
»
Uncategorized
»
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀ ਆਗੂ ਜਸਨਪ੍ਰੀਤ ਸਿੰਘ ਜਵੰਦਾ ‘ਤੇ ਫਾਇਰਿੰਗ ਕਰਨ ਵਾਲੇ ਗੈਂਗਸਟਰ ਜਸਪ੍ਰੀਤ ਸਿੰਘ ਨੂੰ ਮੁਕਾਬਲੇ ਤੋਂ ਬਾਅਦ ਕੀਤਾ ਗਿ੍ਫਤਾਰ…


