Home » Uncategorized » ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵੱਲੋਂ ਨਵੇਂ ਨਿਯੁਕਤ ਕੀਤੇ ਅਹੁਦੇਦਾਰ ਸਖ਼ਤ ਮਿਹਨਤ ਤੇ ਸਮਰਪਣ ਭਾਵਨਾ ਨਾਲ ਪਾਰਟੀ ਦੀ ਵਿਚਾਰਧਾਰਾ ਨੂੰ ਪਹੁੰਚਾਣਗੇ ਪੰਜਾਬ ਦੇ ਸ਼ਹਿਰਾਂ ਕਸਬਿਆਂ ਅਤੇ ਪਿੰਡਾਂ ‘ਚ ਘਰ ਘਰ ਤੱਕ : ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ Twitter LinkedIn Whatsapp Send Email Print

ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵੱਲੋਂ ਨਵੇਂ ਨਿਯੁਕਤ ਕੀਤੇ ਅਹੁਦੇਦਾਰ ਸਖ਼ਤ ਮਿਹਨਤ ਤੇ ਸਮਰਪਣ ਭਾਵਨਾ ਨਾਲ ਪਾਰਟੀ ਦੀ ਵਿਚਾਰਧਾਰਾ ਨੂੰ ਪਹੁੰਚਾਣਗੇ ਪੰਜਾਬ ਦੇ ਸ਼ਹਿਰਾਂ ਕਸਬਿਆਂ ਅਤੇ ਪਿੰਡਾਂ ‘ਚ ਘਰ ਘਰ ਤੱਕ : ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ Twitter LinkedIn Whatsapp Send Email Print

ਚੰਡੀਗੜ੍ਹ: 19 ਮਾਰਚ, (ਮੰਗਤ ਸਿੰਘ ਸੈਦਪੁਰ) : ਸ਼੍ਰੋਮਣੀ ਅਕਾਲੀ ਦਲ 19 ਸੁਰਜੀਤ ਦੀ ਮਜਬੂਤੀ ਲਈ ਪਾਰਟੀ ਪ੍ਰਧਾਨ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਾਰਟੀ ਦੀ ਕਾਰਜਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਜਥੇਬੰਦਕ ਸਕੱਤਰ ਵਰਗੇ ਅਹਿਮ ਅਹੁਦਿਆਂ ‘ਤੇ ਨਵੇਂ ਚਿਹਰਿਆਂ ਨੂੰ ਜ਼ਿੰਮੇਵਾਰੀ ਸੌਂਪੀ ਹੈ। ਖਾਸ ਗੱਲ ਇਹ ਹੈ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਨੇ ਪਾਰਟੀ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਸਿਆਸੀ ਸਰਗਰਮੀਆਂ ਨੂੰ ਤੇਜ਼ ਕਰਨ ਦੇ ਮਕਸਦ ਨਾਲ ਇਹ ਅਹਿਮ ਸੰਗਠਨਾਤਮਕ ਕਦਮ ਚੁੱਕਿਆ  ਹੈ। ਪਾਰਟੀ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਵੱਖ-ਵੱਖ ਅਹੁਦਿਆਂ ਲਈ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ। ਮੀਡੀਆ ਇੰਚਾਰਜ ਤੇਜਿੰਦਰ ਸਿੰਘ ਪੰਨੂੰ ਵੱਲੋਂ ਚੰਡੀਗੜ੍ਹ ਦਫ਼ਤਰ ਤੋਂ ਜਾਰੀ ਜਾਣਕਾਰੀ ਅਨੁਸਾਰ ਇਹ ਨਿਯੁਕਤੀਆਂ ਪਾਰਟੀ ਨੂੰ ਜਮੀਨੀ ਪੱਧਰ ‘ਤੇ ਸਰਗਰਮ ਕਰਨ ਅਤੇ ਆਉਣ ਵਾਲੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਕੀਤੀਆਂ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਭਰੋਸਾ ਜਤਾਇਆ ਹੈ ਕਿ ਨਵੇਂ ਨਿਯੁਕਤ ਕੀਤੇ ਗਏ ਅਹੁਦੇਦਾਰ ਆਪਣੀ ਮਿਹਨਤ ਅਤੇ ਸਮਰਪਣ ਭਾਵਨਾ ਨਾਲ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਪਾਰਟੀ ਹਾਈਕਮਾਂਡ ਦਾ ਮੰਨਣਾ ਹੈ ਕਿ ਇਸ ਵਿਸਥਾਰ ਨਾਲ ਜਿੱਥੇ ਕੇਡਰ ਵਿੱਚ ਨਵਾਂ ਉਤਸ਼ਾਹ ਪੈਦਾ ਹੋਵੇਗਾ, ਉੱਥੇ ਹੀ ਜਥੇਬੰਦਕ ਏਕਤਾ ਨੂੰ ਵੀ ਨਵੀਂ ਦਿਸ਼ਾ ਮਿਲੇਗੀ। ਵਰਨਨ ਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨਰਕ ਸੁਰਜੀਤ ਜਦੋਂ ਦਾ ਹੋਂਦ ਵਿੱਚ ਆਇਆ ਹੈ ਉਸ ਤੋਂ ਬਾਅਦ ਅਕਾਲੀ ਦਲ ਬਾਦਲ ਕਾਂਗਰਸ ਬੀਜੇਪੀ ਅਤੇ ਹੋਰ ਸਿਆਸੀ ਪਾਰਟੀਆਂ ਨੂੰ ਪੰਜਾਬ ਦੇ ਵਿੱਚ ਆਪਣੀ ਸਰਕਾਰ ਬਣਾਉਣ ਲਈ ਵੱਡੇ ਪੱਧਰ ਤੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਅਕਾਲੀ ਦਲ ਬਾਦਲ ਜੋ ਕਿ ਬਾਦਲ ਪਰਿਵਾਰ ਦਲ ਹੀ ਬਣ ਚੁੱਕਾ ਹੈ ਬੱਲੋ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਜਾਵਾਂ ਨਾ ਦੇਣਾ ਸਗੋਂ ਇਨਸਾਫ ਮੰਗਣ ਵਾਲੀ ਸੰਗਤ ਉੱਤੇ ਆਪਣੀ ਸਰਕਾਰ ਵੇਲੇ ਬਹਿਬਲ ਕਲਾਂ ਗੋਲੀ ਕਾਂਡ ਵਰਗੀਆਂ ਅਨੁਖਾਵ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਇਸ ਤੋਂ ਇਲਾਵਾ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਕਰਨ ਵਾਲੇ ਸੌਦਾ ਸਾਧ ਰਾਮ ਰਹੀਮ ਦੇ ਚੇਲਿਆਂ ਨੂੰ ਸਜ਼ਾਵਾਂ ਨਾ ਦੇਣਾ ਅਤੇ ਉਸ ਦੀ ਫਿਲਮ ਚਲਾਉਣ ਲਈ ਪੂਰੀ ਪੰਜਾਬ ਪੁਲਿਸ ਨੂੰ ਸਿਨੇਮਾ ਘਰਾਂ ਦੀਆਂ ਰਾਖੀਆਂ ਕਰਨ ਤੇ ਲਗਾਉਣਾ ਵੀ ਸਿੱਖ ਰਹਿਤ ਮਰਿਆਦਾਵਾਂ ਦੇ ਉਲਟ ਹੈ ਜੋ ਕਿ ਕੇਵਲ ਤੇ ਕੇਵਲ ਬਾਦਲ ਪਰਿਵਾਰ ਨੇ ਸੱਤਾ ਵਿੱਚ ਹੁੰਦਿਆਂ ਵੋਟਾਂ ਲੈਣ ਲਈ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਕਰਾਈਆਂ ਅਤੇ ਦੋਸ਼ੀਆਂ ਨੂੰ ਸਜਾਵਾਂ ਦੇਣ ਦੀ ਬਜਾਏ ਸਰਨ ਦਿੱਤੀ। ਇਸ ਤੋਂ ਇਲਾਵਾ ਪੰਜਾਬ ਦਾ ਬੱਚਾ ਬੱਚਾ ਜਾਣਦਾ ਹੈ ਕਿ ਬਾਦਲ ਪਰਿਵਾਰ ਨੇ ਸਿੱਖ ਕੌਮ ਦੇ ਨੌਜਵਾਨਾਂ ਨੂੰ ਉਹ ਉਹ ਕੇ ਮਾਰਨ ਵਾਲੇ ਪੁਲਿਸ ਅਫਸਰਾਂ ਨੂੰ ਉੱਚ ਅਹੁਦਿਆਂ ਤੇ ਨਿਯੁਕਤ ਕੀਤਾ ਅਤੇ ਬਾਦਲ ਦਲ ਵਿੱਚ ਵੱਡੇ ਅਹੁਦਿਆਂ ਤੇ ਬਿਰਾਜਮਾਨ ਕੀਤਾ ਪੰਜਾਬ ਦੇ ਵਿੱਚ ਬਾਦਲ ਦਲ ਬਿਲਕੁਲ ਖਤਮ ਹੋ ਚੁੱਕਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਕਰਨ ਵਾਲੇ ਸੰਗਤ ਬੇਗੁਰੇ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਭਗੋੜੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਕਦੇ ਵੀ ਮੂੰਹ ਲਾਉਣ ਦੀ ਸੰਭਾਵਨਾ ਨੂੰ ਰੱਦ ਨਹੀਂ ਕੀਤਾ ਜਾ ਸਕਦਾ। ਇਸ ਤੋਂ ਇਲਾਵਾ ਕਾਂਗਰਸ ਪਾਰਟੀ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਕਾਂਗਰਸ ਵਿੱਚ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਵੋਟਾਂ ਵੇਲੇ ਪਵਿੱਤਰ ਗੁਟਕਾ ਸਾਹਿਬ ਦੀ ਸੋਹ ਖਾ ਕੇ ਪੰਜਾਬ ਦੇ ਲੋਕਾਂ ਨੂੰ ਭੁਲੇਖੇ ਵਿੱਚ ਰੱਖ ਕੇ ਇਹ ਕਿਹਾ ਸੀ ਕਿ ਚਾਰ ਹਫਤਿਆਂ ਦੇ ਵਿੱਚ ਪੰਜਾਬ ਵਿੱਚੋਂ ਚਿੱਟਾ ਜਾਣ ਲੇਵਾ ਨਸ਼ਾ ਖਤਮ ਕਰ ਦਿੱਤਾ ਜਾਵੇਗਾ ਪਰੰਤੂ ਬਾਦਲ ਪਰਿਵਾਰ ਨਾਲ ਮਿਲ ਕੇ ਕੈਪਟਨ ਅਮਰਿੰਦਰ ਸਿੰਘ ਨੇ ਨੌਜਵਾਨ ਪੀੜੀ ਨੂੰ ਖਤਮ ਹੋਣ ਦੀ ਚਿੰਤਾ ਛੱਡ ਕੇ ਬਾਦਲ ਪਰਿਵਾਰ ਤੇ ਸਾਰੇ ਗੁਨਾਹਾਂ ਨੂੰ ਅੱਖੋਂ ਪਰੋਖੇ ਕਰਕੇ ਕੇਵਲ ਤੇ ਕੇਵਲ ਗੰਦੀ ਅਤੇ ਭੈੜੀ ਸਿਆਸਤ ਪੰਜਾਬ ਦੇ ਲੋਕਾਂ ਨਾਲ ਖੇਡੀ ਅਤੇ ਚਿੱਟੇ ਦੇ ਦੋਸ਼ੀਆਂ ਸਜਾਵਾਂ ਦੇਣ ਦੀ ਬਜਾਏ ਉਹਨਾਂ ਦੇ ਗੁਨਾਹਾਂ ਨੂੰ ਮਾਫ ਕਰ ਦਿਆ ਸਮਰਥਨ ਦਿੱਤਾ। ਪੰਜਾਬ ਦੇ ਲੋਕ ਇਹਨਾਂ ਸਾਰਿਆਂ ਗੁਨਾਹਾਂ ਦੇ ਦੋਸ਼ੀਆਂ ਨੂੰ ਕਦੇ ਮੁਆਫ ਨਹੀਂ ਕਰਨਗੇ ਅਤੇ ਆਉਣ ਵਾਲੇ ਸਮੇਂ ਵਿੱਚ ਸਖਤ ਤੋਂ ਸਖਤ ਮੂੰਹ ਤੋੜਵਾਂ ਜਵਾਬ ਦੇ ਕੇ ਅਕਾਲੀ ਦਲ ਬਾਦਲ ਅਤੇ ਕਾਂਗਰਸ ਦੇ ਲੀਡਰਾਂਨੂੰ ਘਰਾਂ ਵਿੱਚੋਂ ਨਿਕਲਣਾ ਮੁਸ਼ਕਲ ਕਰ ਦੇਣਗੇ। ਪੰਜਾਬ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਡੀ ਸਥਾਪਤੀ ਇਹ ਸਾਬਤ ਕਰਦੀ ਹੈ ਕਿ ਕਾਂਗਰਸ ਬੀਜੇਪੀ ਅਕਾਲੀ ਦਲ ਪੰਜਾਬ ਦਾ ਕੁਝ ਸਵਾਰਨ ਵਿੱਚ ਅਸਮਰੱਥ ਰਹੀਆਂ ਹਨ ਜਿਸ ਕਾਰਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਪੰਜਾਬ ਦੇ ਬੱਚੇ ਬੱਚੇ ਵੱਲੋਂ ਪੂਰਾ ਸਹਿਯੋਗ ਅਤੇ ਮਜਬੂਤੀ ਲਈ ਹਰ ਪੱਖੋਂ ਮਦਦ ਕਰਨ ਦੇ ਵਾਅਦੇ ਕੀਤੇ ਜਾ ਰਹੇ ਹਨ ਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਸੱਤਾ ਦੀ ਵਾਂਗਡੋਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਕੋਲ ਹੋਵੇਗੀ।

Leave a Reply

Your email address will not be published. Required fields are marked *