ਸਾਹਿਬਜ਼ਾਦਾ ਅਜੀਤ ਸਿੰਘ ਨਗਰ 29 ਮਾਰਚ(ਮੰਗਤ ਸਿੰਘ ਸੈਦਪੁਰ) : ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਸ. ਤਰਲੋਚਨ ਸਿੰਘ ਬੈਦਵਾਣ ਮਟੌਰ ਦੇ ਚੁਣੇ ਜਾਣ ‘ਤੇ ਹਲਕਾ ਮੋਹਾਲੀ ‘ਚ ਵੱਡੇ ਪੱਧਰ ‘ਤੇ ਮਾਣ ਸਮਝਿਆ ਜਾ ਰਿਹਾ ਹੈ ਜਿਨ੍ਹਾਂ ਦਾ ਹਲਕੇ ਦੀਆਂ ਅਹਿਮ ਸ਼ਖ਼ਸੀਅਤਾਂ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਜਾ ਰਿਹਾ ਹੈ। ਇਸੇ ਸੰਬੰਧ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ. ਸੁਰਿੰਦਰ ਸਿੰਘ ਰੋਡਾ ਬੈਦਵਾਣ ਸੋਹਾਣਾ ਡਾਇਰੈਕਟਰ ਕੋਆਪਰੇਟਿਵ ਬੈਂਕ ਵੱਲੋਂ ਵਿਸ਼ੇਸ਼ ਤੌਰ ‘ਤੇ ਵਾਈਸ ਚੇਅਰਮੈਨ ਜਿਲ੍ਹਾ ਟਰੇਡਰਜ ਕਮਿਸ਼ਨ ਮੋਹਾਲੀ ਨਿਯੁਕਤ ਹੋਣ ‘ਤੇ ਸਨਮਾਨਿਤ ਕੀਤਾ। ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਹਰਸੰਗਤ ਸਿੰਘ ਲੰਬੜਦਾਰ ਸੋਹਾਣਾ, ਸ.ਦਵਿੰਦਰ ਸਿੰਘ ਨੰਬੜਦਾਰ ਸੋਹਾਣਾ, ਸ. ਸਰਬਜੀਤ ਸਿੰਘ ਸੋਹਾਣਾ, ਸ. ਤਰਸੇਮ ਸਿੰਘ ਹੈਪੀ ਸੋਹਾਣਾ, ਸ. ਪ੍ਰੇਮ ਸਿੰਘ ਸੈਕਟਰ 78, ਸ. ਜਗਰੂਪ ਸਿੰਘ ਵਿਸ਼ੇਸ਼ ਤੌਰ ‘ਤੇ ਹਾਜਿਰ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਤਰਲੋਚਨ ਸਿੰਘ ਬੈਦਵਾਣ ਮਟੌਰ ਵਾਈਸ ਚੇਅਰਮੈਨ ਨੇ ਕਿਹਾ ਕਿ ਉਹਨਾਂ ਨੂੰ ਬਹੁਤ ਹੀ ਮਾਣ ਮਹਿਸੂਸ ਹੋ ਰਿਹਾ ਹੈ ਕਿ ਉਹਨਾਂ ਦੇ ਦੋਸਤਾਂ, ਮਿੱਤਰਾਂ ਤੇ ਇਲਾਕੇ ਦੇ ਮੋਹਤਬਰ ਸ਼ਖਸ਼ੀਅਤਾਂ ਵੱਲੋਂ ਉਹਨਾਂ ਨੂੰ ਵਾਇਸ ਚੇਅਰਮੈਨ ਚੁਣੇ ਜਾਣ ਤੇ ਜਿੱਥੇ ਖੁਸ਼ੀ ਜਾਹਰ ਕੀਤੀ ਜਾ ਰਹੀ ਹੈ ਉਥੇ ਹੀ ਉਹਨਾਂ ਨੂੰ ਵੱਡੇ ਪੱਧਰ ਤੇ ਮਾਣ ਸਤਿਕਾਰ ਅਤੇ ਸਨਮਾਨਿਤ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਮੁਢਲੀ ਲੀਡਰਸ਼ਿਪ ਵੱਲੋਂ ਉਹਨਾਂ ਨੂੰ ਜਿਹੜੀ ਜਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਤਨ ਹੀ ਨਾਲ ਦਿਨ ਰਾਤ ਇੱਕ ਕਰਕੇ ਨਿਭਾਇਆ ਜਾਵੇਗਾ ਅਤੇ ਹਲਕਾ ਮੋਹਾਲੀ ਤੋਂ 2027 ਦੀ ਚੋਣਾਂ ਦੇ ਨੁਮਾਇਦੇ ਨੂੰ ਵੱਡੀ ਗਿਣਤੀ ਵਿੱਚ ਵੋਟਾਂ ਰਾਹੀਂ ਜਿਤਾਉਣ ਦੀ ਪੂਰੀਆਂ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ। ਉਹਨਾਂ ਪੰਜਾਬ ਦੇ ਲੋਕਾਂ ਨੂੰ ਵਿਸ਼ੇਸ਼ ਤੌਰ ਤੇ ਅਪੀਲ ਕੀਤੀ ਹੈ ਕਿ ਪੰਜਾਬ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਵੱਡੇ ਪੱਧਰ ਤੇ ਯੋਗਦਾਨ ਪਾਇਆ ਜਾਵੇ।|
|


