Home » Uncategorized » ਨੈਸ਼ਨਲ ਵਿਰਸਾ ਸੰਭਾਲ ਗੱਤਕਾ ਮੁਕਾਬਲਾ-2026 ਵਿਸਾਖੀ ਵਾਲੇ ਦਿਨ 7ਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਰਾਏ ਸਾਹਿਬ ਗੁਰਦੁਆਰਾ ਅੰਬ ਸਾਹਿਬ ਫੇਜ-8 ਮੋਹਾਲੀ ਵਿਖੇ ਹੋਵੇਗਾ 14 ਅਪ੍ਰੈਲ ਨੂੰ : ਜ਼ਿਲ੍ਹਾ ਪ੍ਰਧਾਨ ਅਕਵਿੰਦਰ ਸਿੰਘ ਗੋਸਲ

ਨੈਸ਼ਨਲ ਵਿਰਸਾ ਸੰਭਾਲ ਗੱਤਕਾ ਮੁਕਾਬਲਾ-2026 ਵਿਸਾਖੀ ਵਾਲੇ ਦਿਨ 7ਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਰਾਏ ਸਾਹਿਬ ਗੁਰਦੁਆਰਾ ਅੰਬ ਸਾਹਿਬ ਫੇਜ-8 ਮੋਹਾਲੀ ਵਿਖੇ ਹੋਵੇਗਾ 14 ਅਪ੍ਰੈਲ ਨੂੰ : ਜ਼ਿਲ੍ਹਾ ਪ੍ਰਧਾਨ ਅਕਵਿੰਦਰ ਸਿੰਘ ਗੋਸਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 6 ਅਪ੍ਰੈਲ (ਮੰਗਤ ਸਿੰਘ ਸੈਦਪੁਰ) : ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਰਜਿਸਟਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਵੱਲੋਂ ਖਾਲਸੇ ਦੇ ਸਿਰਜਣਾ ਦਿਵਸ ਵਿਸਾਖੀ ਨੂੰ ਸਮਰਪਿਤ ਨੈਸ਼ਨਲ ਵਿਰਸਾ ਸੰਭਾਲ ਗੱਤਕਾ ਮੁਕਾਬਲਾ 2026 ਵਿਸਾਖੀ ਵਾਲੇ ਦਿਨ 14 ਅਪ੍ਰੈਲ ਮੰਗਲਵਾਰ ਨੂੰ ਬਾਅਦ ਦੁਪਹਿਰ 4 ਵਜੇ ਤੋਂ ਸੱਤਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿ ਰਾਏ ਸਾਹਿਬ ਗੁਰਦੁਆਰਾ ਅੰਬ ਸਾਹਿਬ ਫੇਜ-8 ਮੋਹਾਲੀ ਵਿਖੇ ਕਰਵਾਇਆ ਜਾ ਰਿਹਾ ਹੈ। ਦੁਪਹਿਰ 2 ਵਜੇ ਤੋਂ ਗੁਰਦੁਆਰਾ ਸਾਚਾ ਧਨ ਸਾਹਿਬ ਫੇਜ 3ਬੀ1 ਮੁਹਾਲੀ ਤੋਂ ਗੁਰਦੁਆਰਾ ਅੰਬ ਸਾਹਿਬ ਫੇਜ-8 ਮੋਹਾਲੀ ਤੱਕ ਖਾਲਸਾਈ ਜਾਹੋ ਜਲਾਹ ਦਾ ਪ੍ਰਤੀਕ ਮਹੱਲਾ ਸਜਾਇਆ ਜਾਵੇਗਾ। ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਅਕਵਿੰਦਰ ਸਿੰਘ ਗੋਸਲ, ਜਨਰਲ ਸਕੱਤਰ ਦਵਿੰਦਰ ਸਿੰਘ ਜੁਗਨੀ ਅਤੇ ਪ੍ਰਬੰਧਕ ਸਕੱਤਰ ਜਗਤਾਰ ਸਿੰਘ ਜੱਸੀ ਨੇ ਦੱਸਿਆ ਕਿ ਰਾਸ਼ਟਰੀ ਪੱਧਰ ਦੇ ਇਸ ਵਿਰਸਾ ਸੰਭਾਲ ਗੱਤਕਾ ਮੁਕਾਬਲੇ ਵਿੱਚ ਪੰਜਾਬ, ਚੰਡੀਗੜ੍ਹ, ਦਿੱਲੀ, ਹਿਮਾਚਲ, ਪ੍ਰਦੇਸ਼ ਜੰਮੂ ਅਤੇ ਉੱਤਰਾਖੰਡ ਤੋਂ ਗਤਕਾ ਟੀਮਾਂ ਭਾਗ ਲੈਣਗੀਆਂ। ਜੇਤੂ ਟੀਮਾਂ ਨੂੰ ਸਨਮਾਨ ਚਿੰਨ੍ਹ ਦੇ ਨਾਲ ਨਗਦ ਇਨਾਮ ਦਿੱਤਾ ਜਾਵੇਗਾ ਅਤੇ ਭਾਗ ਲੈ ਰਹੀਆਂ ਟੀਮਾਂ ਨੂੰ ਪਾਰਟੀਸਪੇਸ਼ਨ ਰਾਸ਼ੀ ਅਤੇ ਸਨਮਾਨ ਚਿੰਨ੍ਹ ਦਿੱਤਾ ਜਾਵੇਗਾ। ਇਹ ਵਿਰਸਾ ਸੰਭਾਲ ਗੱਤਕਾ ਮੁਕਾਬਲੇ ਗੱਤਕਾ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਡਾ. ਰਜਿੰਦਰ ਸਿੰਘ ਸੋਹਲ ਅਤੇ ਜਨਰਲ ਸਕੱਤਰ ਬਲਵਿੰਦਰ ਸਿੰਘ ਤੂਰ ਦੀ ਸਰਪਰਸਤੀ ਹੇਠ ਕਰਵਾਏ ਜਾ ਰਹੇ ਹਨ। ਵਿਰਸਾ ਸੰਭਾਲ ਗੱਤਕਾ ਮੁਕਾਬਲੇ ਦੀ ਤਿਆਰੀ ਸਬੰਧੀ ਹੋਈ ਮੀਟਿੰਗ ਵਿੱਚ ਡਾਕਟਰ ਕੁਲਦੀਪ ਸਿੰਘ ਬਾਕਰਪੁਰ, ਸਰਬਜੀਤ ਸਿੰਘ ਸੈਣੀ, ਬਲਵਿੰਦਰ ਸਿੰਘ ਭਾਊ, ਰਣਜੀਤ ਸਿੰਘ, ਸੁਰਿੰਦਰ ਸਿੰਘ ਸਿੰਦੀ, ਗੁਰਿੰਦਰ ਸਿੰਘ ਲੰਬੜ, ਪਰਮਿੰਦਰ ਸਿੰਘ ਭਿੰਦਾ ਚੁੰਨੀ, ਦਰਸ਼ਨ ਸਿੰਘ ਦਰਸੀ, ਬਿਕਰਮਜੀਤ ਸਿੰਘ ਵਿੱਕੀ, ਹਰਮਨਜੋਤ ਸਿੰਘ ਜੰਡਪੁਰ, ਗਗਨਦੀਪ ਸਿੰਘ, ਰਾਜਵੀਰ ਸਿੰਘ ਬਿੱਟੀ ਸੋਹਲ ਅਤੇ ਹੋਰ ਮੈਂਬਰ ਸ਼ਾਮਿਲ ਸਨ।

Leave a Reply

Your email address will not be published. Required fields are marked *