Translate Your Language

October 5, 2026 9:54 am

PUNPUN03583/19/1/2007-TC

PUNPUN03583/19/1/2007-TC

Home » Uncategorized » ਪਰਿਵਾਰਕ ਅਕਾਲੀ ਦਲ (ਬਾਦਲ) ਪਹਿਲਾਂ ਹਾਰਿਆ ਵਾਹਿਗੁਰੂ ਪਰਮਾਤਮਾ ਦੀ ਕਚਹਿਰੀ ‘ਚ ਅਤੇ ਹੁਣ 2027 ਦੀਆਂ ਚੋਣਾਂ ਚ ਹਾਰੇਗਾ ਸੰਗਤ ਰੂਪੀ ਕਚਹਿਰੀ ‘ਚ : ਮੁੱਖ ਮੰਤਰੀ ਭਗਵੰਤ ਮਾਨ

ਪਰਿਵਾਰਕ ਅਕਾਲੀ ਦਲ (ਬਾਦਲ) ਪਹਿਲਾਂ ਹਾਰਿਆ ਵਾਹਿਗੁਰੂ ਪਰਮਾਤਮਾ ਦੀ ਕਚਹਿਰੀ ‘ਚ ਅਤੇ ਹੁਣ 2027 ਦੀਆਂ ਚੋਣਾਂ ਚ ਹਾਰੇਗਾ ਸੰਗਤ ਰੂਪੀ ਕਚਹਿਰੀ ‘ਚ : ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ/ਦਿੱਲੀ 10 ਅਪ੍ਰੈਲ (ਮੰਗਤ ਸਿੰਘ ਸੈਦਪੁਰ) : ਜਦੋਂ ਵੀ ਰਾਜ ਸਤ੍ਹਾ ਪ੍ਰਾਪਤ ਹੁੰਦੀ ਹੈ। ਵਾਹਿਗੁਰੂ ਦੀ ਕਿਰਪਾ ਨਾਲ ਹੀ ਪ੍ਰਾਪਤ ਹੁੰਦੀ ਹੈ। ਪਰ ਜਦੋਂ ਕੋਈ ਵੀ ਇਨਸਾਨ ਸਤ੍ਹਾ ਦਾ ਪ੍ਰਾਪਤ ਕਰਕੇ ਗਲਤ ਕੰਮ ਕਰੇ ਅਤੇ ਜਿਸ ਵਾਹਿਗੁਰੂ ਨੇ ਰਾਜਸਤਾ ਦਿੱਤੀ ਹੋਵੇ ਉਸ ਦੇ ਵਿਰੁੱਧ ਹੀ ਬੇਗੁਰੇ ਲੋਕਾਂ ਦੀਆਂ ਵੋਟਾਂ ਲੈਣ ਲਈ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਜਾਂ ਸੱਚੇ ਪਾਤਿਸ਼ਾਹ ਵਾਹਿਗੁਰੂ ਜੀ ਦੀਆਂ ਬੇਅਦਬੀਆਂ ਕਾਰਾਈਆਂ ਜਾਣ ਉਦੋਂ ਸੱਚੇ ਪਾਤਸ਼ਾਹ ਵਾਹਿਗੁਰੂ ਗੁਰੂ ਨਾਨਕ ਸਾਹਿਬ ਜੀ ਬੇਗਰੇ ਆਰ ਐਸ ਐਸ ਦੇ ਦੱਲੇ ਬਣ ਕੇ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਾਉਣ ਲਈ ਚਿੱਠੀਆਂ ਲਿਖ ਕੇ ਕਹਿਣ ਕਿ ਇਥੇ ਖਾਲਸਾ ਪੰਥ ਦੇ ਵਾਰਸ ਸਾਡੀਆਂ ਕੁਰਸੀਆਂ ਹਿਲਾਉਣ ਲਈ ਬੈਠੇ ਹਨ। ਇਹਨਾਂ ਨੂੰ ਕਾਬੂ ਕੀਤਾ ਜਾਵੇ ਤੇ ਸਾਡੀਆਂ ਕੁਰਸੀਆਂ ਨੂੰ ਕਾਇਮ ਰੱਖਿਆ ਜਾਵੇ। ਉਦੋਂ ਫਿਰ ਸੱਚੇ ਪਾਤਸ਼ਾਹ ਵਾਹਿਗੁਰੂ ਜੀ ਦਾ ਭਾਣਾ ਵਰਤਦਾ ਹੈ ਕਿ ਨਸ਼ੇ ਪੱਤੇ ਵੇਚਣ ਵਾਲੇ ਚਿੱਟੇ ਦੇ ਵਪਾਰੀ ਅਤੇ ਗੁਰੂ ਮਹਾਰਾਜ ਦੀਆਂ ਬੇਅਦਬੀਆਂ ਕਰਾਉਣ ਵਾਲੇ ਆਰ ਐਸ ਐਸ ਦੇ ਦੱਲੇ ਕੁਰਸੀਆਂ ਲਈ ਗੁਰੂ ਸਾਹਿਬ ਤੋਂ ਮੁੱਖ ਮੋੜ ਜਾਣ ਉਹਨਾਂ ਦੀ ਹਾਲਤ ਇਹੋ ਜਿਹੀ ਹੋ ਜਾਂਦੀ ਹੈ ਜਿਹੜੀ ਅੱਜ ਬਣੀ ਹੋਈ ਹੈ। ਉਹ ਦੇਸ਼ ਵਿਦੇਸ਼ਾਂ ਦੀਆਂ ਸੰਗਤਾਂ ਬਿਲਕੁਲ ਆਪਣੀਆਂ ਅੱਖਾਂ ਨਾਲ ਵੇਖ ਅਤੇ ਕੰਨਾਂ ਨਾਲ ਸੁਣ ਰਹੀਆਂ ਹਨ। ਇਸੇ ਸੰਬੰਧ ਵਿੱਚ ਲੋਕਾਂ ਦੇ ਵਿਸ਼ਵਾਸ ਅਤੇ ਸਿਆਸੀ ਵਿਹਾਰ ਵਿੱਚ ਤਿੱਖਾ ਅੰਤਰ ਦਰਸਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ, ਜਿਸ ਨੂੰ ਪਹਿਲਾਂ ਹੀ ਲੋਕਾਂ ਦੀ ਕਚਹਿਰੀ ਵਿੱਚ ਰੱਦ ਕਰ ਦਿੱਤਾ ਗਿਆ ਹੈ, ਹੁਣ ਪਰਮਾਤਮਾ ਦੀ ਅਦਾਲਤ ਵਿੱਚ ਵੀ ਬੇਨਕਾਬ ਹੋ ਗਿਆ ਹੈ। ਉਨ੍ਹਾਂ ਸੁਖਬੀਰ ਸਿੰਘ ਬਾਦਲ ਦੇ ਆਪਾ ਵਿਰੋਧੀ ਕਥਨਾਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੁਆਫ਼ੀ ਮੰਗਦੇ ਸਮੇਂ ਉਨ੍ਹਾਂ ਨੇ ਕੁੱਝ ਹੋਰ ਗੱਲ ਆਖੀ ਅਤੇ ਬਾਅਦ ਵਿੱਚ ਆਪਣੇ ਬਿਆਨਾਂ ਤੋਂ ਮੁੱਕਰ ਗਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਲੋਕ ਸਪੱਸ਼ਟ ਤੌਰ ‘ਤੇ ਸਮਝਦੇ ਹਨ ਕਿ ਇਹ ਕਾਰਵਾਈਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਵਿੱਤਰਤਾ ਨੂੰ ਢਾਹ ਲਾਉਣ ਅਤੇ ਕਮਜ਼ੋਰ ਕਰਨ ਦੀ ਕੋਸ਼ਿਸ਼ ਹਨ। ਬੇਅਦਬੀ ਵਿਰੋਧੀ ਕਾਨੂੰਨ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2008 ਵਿੱਚ ਸੋਧ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵਿਸਾਖੀ ਦੇ ਪਵਿੱਤਰ ਮੌਕੇ ਬੁਲਾਇਆ ਗਿਆ ਹੈ। ਉਨ੍ਹਾਂ ਕਿਹਾ, “ਪਵਿੱਤਰ ਗ੍ਰੰਥ ਦੀ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਘੱਟੋ-ਘੱਟ 10 ਸਾਲ ਅਤੇ ਉਮਰ ਕੈਦ ਤੱਕ ਦੀ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸੈਸ਼ਨ ਦੌਰਾਨ ਪੇਸ਼ ਕੀਤੀਆਂ ਜਾਣ ਵਾਲੀਆਂ ਪ੍ਰਸਤਾਵਿਤ ਸੋਧਾਂ ਬਾਰੇ ਸੰਤ ਸਮਾਜ ਅਤੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਜਾਰੀ ਹੈ। ਧਾਰਮਿਕ ਅਥਾਰਟੀ ਅਤੇ ਬੇਅਦਬੀ ਦੇ ਮੁੱਦੇ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਰਬ-ਉੱਚ ਹੈ। ਉਨ੍ਹਾਂ ਬੇਅਦਬੀ ਦੀ ਕਿਸੇ ਵੀ ਘਟਨਾ ਵਿਰੁੱਧ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਫੈਸਲਾਕੁੰਨ ਵਿਧਾਨਕ ਕਾਰਵਾਈ ਦਾ ਐਲਾਨ ਵੀ ਕੀਤਾ। ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਸੰਸਥਾ ਹੈ। ਉਨ੍ਹਾਂ ਕਿਹਾ ਕਿ, “ਹਰ ਪੰਜਾਬੀ ਖਾਸ ਕਰਕੇ ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸਿਰ ਝੁਕਾਉਂਦੇ ਹਨ ਅਤੇ ਇਸ ਦੇ ਹਰ ਹੁਕਮ ਨੂੰ ਅੰਤਿਮ ਹੁਕਮ ਵਜੋਂ ਮੰਨਦੇ ਹਨ।” ਉਨ੍ਹਾਂ ਅੱਗੇ ਕਿਹਾ, “ਜੇ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਨੇ ਕੋਈ ਗਲਤੀ ਕੀਤੀ ਹੈ ਤਾਂ ਉਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸਥਾਪਿਤ ਧਾਰਮਿਕ ਪਰੰਪਰਾਵਾਂ ਅਤੇ ਸਿਧਾਂਤਾਂ ਅਨੁਸਾਰ ਗਲਤੀ ਨੂੰ ਸਵੀਕਾਰ ਕਰਨਾ ਚਾਹੀਦਾ ਹੈ, ਨਾ ਕਿ ਇਸ ਦੀ ਅਥਾਰਟੀ ਨੂੰ ਕਮਜ਼ੋਰ ਕਰਨਾ ਚਾਹੀਦਾ ਹੈ।

Leave a Reply

Your email address will not be published. Required fields are marked *