Translate Your Language

October 5, 2026 12:15 pm

PUNPUN03583/19/1/2007-TC

PUNPUN03583/19/1/2007-TC

Home » Uncategorized » ਬਲੌਂਗੀ ‘ਚ ਕੂੜੇ ਦੇ ਢੇਰ ਸਾਫ ਕਰਨ ਲਈ ਲੋਕਾਂ ਨਾਲ ਮਿਲਕੇ ਸ਼ੁਰੂ ਹੋਈ ਵੱਡੀ ਸਫ਼ਾਈ ਮੁਹਿੰਮ : ਡਾ. ਸੰਨੀ ਸਿੰਘ ਆਹਲੂਵਾਲੀਆ”

ਬਲੌਂਗੀ ‘ਚ ਕੂੜੇ ਦੇ ਢੇਰ ਸਾਫ ਕਰਨ ਲਈ ਲੋਕਾਂ ਨਾਲ ਮਿਲਕੇ ਸ਼ੁਰੂ ਹੋਈ ਵੱਡੀ ਸਫ਼ਾਈ ਮੁਹਿੰਮ : ਡਾ. ਸੰਨੀ ਸਿੰਘ ਆਹਲੂਵਾਲੀਆ”

ਮੋਹਾਲੀ, 11 ਅਪ੍ਰੈਲ (ਮੰਗਤ ਸਿੰਘ ਸੈਦਪੁਰ) : ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮੇਰੀ ਜ਼ਿੰਮੇਵਾਰੀ’ ਮੁਹਿੰਮ ਤਹਿਤ ਬਲੌਂਗੀ ਵਿੱਚ ਕੂੜੇ ਦੀ ਸਮੱਸਿਆ ਨੂੰ ਦੂਰ ਕਰਨ ਲਈ ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਦੀ ਅਗਵਾਈ ਵਿੱਚ ਵੱਡੇ ਪੱਧਰ ‘ਤੇ ਸਫ਼ਾਈ ਅਭਿਆਨ ਚਲਾਇਆ ਗਿਆ। ਇਸ ਦੌਰਾਨ ਇਲਾਕੇ ਵਿੱਚ ਪਏ ਕੂੜੇ ਦੇ ਢੇਰਾਂ ਨੂੰ ਸਾਫ ਕਰਵਾਇਆ ਗਿਆ ਅਤੇ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕੀਤਾ ਗਿਆ।
ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਸਫ਼ਾਈ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਮੋਹਾਲੀ ਵਾਸੀਆਂ ਨੂੰ ਅਪੀਲ ਕੀਤੀ, ਕਿ ਉਹ ਘਰਾਂ ਅਤੇ ਆਸ-ਪਾਸ ਸਫ਼ਾਈ ਬਣਾਈ ਰੱਖਣ, ਕੂੜੇ ਨੂੰ ਵੱਖ-ਵੱਖ ਕਰਕੇ (ਗੀਲਾ ਤੇ ਸੁੱਕਾ) ਸਹੀ ਥਾਂ ‘ਤੇ ਹੀ ਪਾਉਣ ਅਤੇ ਖੁੱਲ੍ਹੇ ਵਿੱਚ ਕੂੜਾ ਸੁੱਟਣ ਤੋਂ ਬਚਣ। ਉਨ੍ਹਾਂ ਕਿਹਾ ਕਿ ਖੁੱਲ੍ਹੇ ਵਿੱਚ ਕੂੜਾ ਸੁੱਟਣ ਵਾਲਿਆਂ ਖਿਲਾਫ਼ ਕਾਰਵਾਈ ਵੀ ਕੀਤੀ ਜਾਵੇਗੀ”। ਉਨ੍ਹਾਂ ਕਿਹਾ ਕਿ ਖੁੱਲ੍ਹੇ ਵਿੱਚ ਕੂੜਾ ਸੁੱਟਣ ਨਾਲ ਨਾ ਸਿਰਫ਼ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਸਗੋਂ ਡੇਂਗੂ, ਮਲੇਰੀਆ ਵਰਗੀਆਂ ਬਿਮਾਰੀਆਂ ਦਾ ਖ਼ਤਰਾ ਵੀ ਵੱਧ ਜਾਂਦਾ ਹੈ। ਇਸ ਲਈ ਸਫ਼ਾਈ ਨੂੰ ਆਪਣੀ ਰੋਜ਼ਾਨਾ ਦੀ ਆਦਤ ਬਣਾਉਣਾ ਬਹੁਤ ਜ਼ਰੂਰੀ ਹੈ। ਬਲੌਂਗੀ ਵਿੱਚ ਪਿਛਲੇ ਸਮੇਂ ਤੋਂ ਕੂੜੇ ਦੇ ਢੇਰ ਲੋਕਾਂ ਲਈ ਸਿਰਦਰਦ ਬਣੇ ਹੋਏ ਸਨ, ਜਿਸ ਕਾਰਨ ਬਿਮਾਰੀਆਂ ਦਾ ਖ਼ਤਰਾ ਵੱਧ ਰਿਹਾ ਸੀ। ਡਾ. ਆਹਲੂਵਾਲੀਆ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਮੋਹਾਲੀ ਦੇ ਕਈ ਪਿੰਡਾਂ ਅਤੇ ਸੈਕਟਰਾਂ ਵਿੱਚ ਲਗਾਤਾਰ ਸਫ਼ਾਈ ਅਭਿਆਨ ਚਲਾਏ ਜਾ ਰਹੇ ਹਨ, ਨਾਲ ਹੀ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਮੁਫ਼ਤ ਸਿਹਤ ਕੈਂਪ ਵੀ ਲਗਾਏ ਜਾ ਰਹੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਫ਼ਾਈ ਨੂੰ ਲੈ ਕੇ ਕਈ ਮਹੱਤਵਪੂਰਨ ਕਦਮ ਚੁੱਕੇ ਗਏ ਹਨ। ਸ਼ਹਿਰਾਂ ਅਤੇ ਪਿੰਡਾਂ ਵਿੱਚ ਡੋਰ-ਟੂ-ਡੋਰ ਕੂੜਾ ਇਕੱਠਾ ਕਰਨ ਦੀ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਗਿਆ ਹੈ, ਕੂੜਾ ਪ੍ਰਬੰਧਨ ਲਈ ਨਵੇਂ ਪ੍ਰੋਜੈਕਟ ਲਾਗੂ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ‘ਮੇਰਾ ਮੋਹਾਲੀ, ਮੇਰੀ ਜ਼ਿੰਮੇਵਾਰੀ’ ਮੁਹਿੰਮ ਨੂੰ ਹੋਰ ਵੀ ਵੱਡੇ ਪੱਧਰ ‘ਤੇ ਲੈ ਕੇ ਜਾਇਆ ਜਾਵੇਗਾ, ਤਾਂ ਜੋ ਮੋਹਾਲੀ ਨੂੰ ਸਾਫ-ਸੁਥਰਾ ਅਤੇ ਸੁੰਦਰ ਸ਼ਹਿਰ ਬਣਾਇਆ ਜਾ ਸਕੇ। ਇਸ ਮੌਕੇ ਬਲੌਂਗੀ ਤੋਂ ਸਮਾਜ ਸੇਵੀ ਸਰਬਜੀਤ ਸਿੰਘ ਰੌਕੀ ਵੀ ਮੌਜੂਦ ਰਹੇ।

Leave a Reply

Your email address will not be published. Required fields are marked *