Home » Uncategorized » ਕੇਂਦਰੀ ਏਜੰਸੀਆਂ ਵੱਲੋਂ ਪੰਜਾਬ ‘ਚ ਕਣਕ ਦੀ ਖਰੀਦ ਠੱਪ ਕਰਨ ਖ਼ਿਲਾਫ਼ 17 ਅਪ੍ਰੈਲ ਨੂੰ ਅਜਾਦ ਕਿਸਾਨ ਮੋਰਚੇ ਵੱਲੋਂ ਭਰਾਤਰੀ ਫੋਰਮਾਂ ਨਾਲ ਰਲਕੇ ਕੀਤਾ ਜਾਵੇਗਾ ਰੇਲਾਂ ਦਾ ਚੱਕਾ ਜਾਮ : ਏ.ਕੇ.ਐਮ ਪੰਜਾਬ

ਕੇਂਦਰੀ ਏਜੰਸੀਆਂ ਵੱਲੋਂ ਪੰਜਾਬ ‘ਚ ਕਣਕ ਦੀ ਖਰੀਦ ਠੱਪ ਕਰਨ ਖ਼ਿਲਾਫ਼ 17 ਅਪ੍ਰੈਲ ਨੂੰ ਅਜਾਦ ਕਿਸਾਨ ਮੋਰਚੇ ਵੱਲੋਂ ਭਰਾਤਰੀ ਫੋਰਮਾਂ ਨਾਲ ਰਲਕੇ ਕੀਤਾ ਜਾਵੇਗਾ ਰੇਲਾਂ ਦਾ ਚੱਕਾ ਜਾਮ : ਏ.ਕੇ.ਐਮ ਪੰਜਾਬ

ਮੋਗਾ/ਧਰਮਕੋਟ 15 ਅਪ੍ਰੈਲ (ਵੀਡੀਓ ਪੰਜਾਬੀ ਬਿਊਰੋ) :-ਕੇਂਦਰ ਦੀਆਂ ਏਜੰਸੀਆਂ ਵੱਲੋਂ ਪੰਜਾਬ ਵਿੱਚ ਕਣਕ ਦੀ ਖਰੀਦ ਠੱਪ ਕਰਨ ਦੇ ਵਿਰੋਧ ਵਿੱਚ ਅਜਾਦ ਕਿਸਾਨ ਮੋਰਚਾ ਨੇ ਵੱਡਾ ਐਲਾਨ ਕੀਤਾ ਹੈ,ਮੋਰਚੇ ਦੇ ਸੀਨੀਅਰ ਆਗੂ ਸੁੱਖ ਗਿੱਲ ਮੋਗਾ, ਸਤਨਾਮ ਸਿੰਘ ਹਰੀਕੇ, ਜਸਬੀਰ ਸਿੰਘ ਆਹਲੂਵਾਲੀਆ,ਪਰਮਜੀਤ ਸਿੰਘ ਜੱਬੋਵਾਲ ਅਤੇ ਨਛੱਤਰ ਸਿੰਘ ਨੇ ਕਿਹਾ ਹੈ ਕਿ ਕਿਸਾਨਾਂ ਨਾਲ ਹੋ ਰਹੇ ਅਨਿਆਏ ਦੇ ਖ਼ਿਲਾਫ਼ 17 ਅਪ੍ਰੈਲ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਪੰਜਾਬ ਭਰ ਵਿੱਚ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ,ਉਨ੍ਹਾਂ ਦੱਸਿਆ ਕਿ ਇਹ ਪ੍ਰਦਰਸ਼ਨ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਿਤ ਜਥੇਬੰਦੀਆਂ ਦੇ ਸਾਂਝੇ ਸਹਿਯੋਗ ਨਾਲ ਕੀਤਾ ਜਾਵੇਗਾ,ਇਸ ਦੌਰਾਨ ਸੂਬੇ ਭਰ ਵਿੱਚ ਸ਼ਾਂਤਮਈ ਢੰਗ ਨਾਲ ਰੇਲ ਆਵਾਜਾਈ ਰੋਕ ਕੇ ਸਰਕਾਰ ਤੱਕ ਕਿਸਾਨਾਂ ਦੀ ਆਵਾਜ਼ ਪਹੁੰਚਾਈ ਜਾਵੇਗੀ,ਸੁੱਖ ਗਿੱਲ ਮੋਗਾ ਨੇ ਕਿਹਾ ਕਿ ਕਣਕ ਦੀ ਖਰੀਦ ਵਿੱਚ ਦੇਰੀ ਕਾਰਨ ਕਿਸਾਨਾਂ ਨੂੰ ਮੰਡੀਆਂ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ,ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰੀ ਏਜੰਸੀਆਂ ਦੀ ਲਾਪਰਵਾਹੀ ਕਾਰਨ ਅਨਾਜ ਮੰਡੀਆਂ ਵਿੱਚ ਪਿਆ ਹੈ। ਜਿਸ ਨਾਲ ਕਿਸਾਨ ਆਰਥਿਕ ਅਤੇ ਮਾਨਸਿਕ ਤੌਰ ‘ਤੇ ਪ੍ਰਭਾਵਿਤ ਹੋ ਰਹੇ ਹਨ,ਉਨ੍ਹਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਣਕ ਦੀ ਖਰੀਦ ਤੁਰੰਤ ਸ਼ੁਰੂ ਕੀਤੀ ਜਾਵੇ ਅਤੇ ਕਿਸਾਨਾਂ ਨੂੰ ਹੋ ਰਹੇ ਨੁਕਸਾਨ ਤੋਂ ਬਚਾਇਆ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਮੋਰਚੇ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਇਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਅਤੇ ਇਸਨੂੰ ਕਾਮਯਾਬ ਬਣਾਉਣ ਤਾਂ ਜੋ ਕਿਸਾਨਾਂ ਦੀ ਕਣਕ ਮੰਡੀਆਂ ਵਿੱਚ ਰੁਲਣ ਤੋਂ ਬਚਾ ਸਕੀਏ ਅਤੇ ਸਾਜਿਸ਼ ਘੜਤਾ ਦੋਨਾਂ ਸਰਕਾਰਾਂ ਨੂੰ ਸਬਕ ਸਿਖਾ ਸਕੀਏ। ਇਸ ਮੌਕੇ ਸੁੱਖ ਗਿੱਲ ਮੋਗਾ ਬੀਕੇਯੂ ਤੋਤੇਵਾਲ,ਸਤਨਾਮ ਸਿੰਘ ਸੰਧੂ ਹਰੀਕੇ ਬੀਕੇਯੂ ਮਝੈਲ,ਜਸਬੀਰ ਸਿੰਘ ਆਹਲੂਵਾਲੀਆ ਹੜ ਪੀੜਤ ਕਿਸਾਨ ਸੰਘਰਸ਼ ਕਮੇਟੀ, ਪਰਮਜੀਤ ਸਿੰਘ ਜੱਬੋਵਾਲ ਪੰਜਾਬ ਕਿਸਾਨ ਯੂਨੀਅਨ ਬਾਗੀ, ਨਛੱਤਰ ਸਿੰਘ ਸ਼ੇਰੇ ਪੰਜਾਬ ਕਿਸਾਨ-ਮਜਦੂਰ ਮੋਰਚਾ, ਸਾਰਜ ਸਿੰਘ ਬੀਕੇਯੂ ਬੰਬ, ਸਵਰਨ ਸਿੰਘ ਕੋਟ ਕਰੋੜ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੀਪ ਸਿੱਧੂ, ਜਗਮੀਤ ਸਿੰਘ ਜੱਗਾ ਇਨਸਾਫ ਟੀਮ, ਸੁਖਦੀਪ ਸਿੰਘ ਖਾਲਸਾ ਸਰਬੱਤ ਦਾ ਭਲਾ ਮੰਚ ਪੰਜਾਬ, ਸ਼ਰਨਜੀਤ ਸਿੰਘ ਸਰਾਂ ਆਲ ਇੰਡੀਆ ਕਿਸਾਨ ਯੂਨੀਅਨ, ਤਰਨਜੀਤ ਸਿੰਘ ਨਿਮਾਣਾ ਅੰਨਦਾਤਾ ਕਿਸਾਨ ਯੂਨੀਅਨ, ਭੁਪਿੰਦਰ ਸਿੰਘ ਕੋਟ ਦੁੱਨਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ, ਲਖਵਿੰਦਰ ਸਿੰਘ ਸੌਂਟੀ ਭਾਰਤੀ ਕਿਸਾਨ ਯੂਨੀਅਨ ਅੰਮ੍ਰਿਤਸਰ ਹਾਜਰ ਸਨ।

Leave a Reply

Your email address will not be published. Required fields are marked *

ਆਮ ਲੋਕ ਨਿਆ ਪ੍ਰਣਾਲੀ ਦੇ ਹੱਕ ਲੈਣ ਤੋਂ ਵਾਂਝੇ ਲੋਕਾਂ ਵੱਲੋਂ ‘ਆਪ’ ਦੇ ਆਗੂਆਂ ਜਾਣਕਾਰੀ ਲੈਣੀ ਹੁੰਦੀ ਤਾਂ ਨਹੀਂ ਚੁੱਕਦਾ ਫੋਨ ਮੰਤਰੀ ਬਣਨ ਤੋਂ ਪਹਿਲਾਂ ਚੱਟਦਾ ਸੀ ਪੇਂਡੂ ਅਤੇ ਸ਼ਹਿਰਾਂ ਦੇ ਵੋਟਰਾੱ ਦੀਆਂ ਤਲੀਆਂ : ਐਡਵੋਕੇਟ ਕੁੰਵਰ ਪਾਹੁਲ ਸਿੰਘ